07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਮਹਿਲਾਵਾਂ ਨੂੰ ਰਾਜਨੀਤੀ ਵਿਚ ਹੱਕ ਮਿਲਣਾ ਸਮੇਂ ਦੀ ਲੋੜ-ਹਰਿੰਦਰਪਾਲ ਕੌਰ ਪੰਡੋਰੀ <br/>

ਅਜੀਤ ਡੈਸਕ 19-04-2026
ਧਰਮਕੋਟ, 18 ਅਪ੍ਰੈਲ (ਪਰਮਜੀਤ ਸਿੰਘ)-ਮਹਿਲਾਵਾਂ ਲਈ ਰਾਜਨੀਤਕ ਖੇਤਰ ਵਿਚ ਰਾਖਵਾਂਕਰਨ ਦਾ ਹਿੱਸਾ ਯਕੀਨੀ ਬਣਾਉਣ ਸਬੰਧੀ ਕੇਂਦਰ ਸਰਕਾਰ ਵਲੋਂ ਲਿਆਂਦੇ ਜਾਣ ਵਾਲੇ ਬਿੱਲ ਨੂੰ ਲੈ ਕੇ ਵੱਖ-ਵੱਖ ਪ੍ਰਤੀਕਿਰਿਆਵਾਂ ਸਾਹਮਣੇ ਆ ਰਹੀਆਂ ਹਨ¢ ਇਸ ਸਬੰਧੀ ਸਮਾਜ ਸੇਵਕਾ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰਿੰਦਰਪਾਲ ਕੌਰ ਪੰਡੋਰੀ ਨੇ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਭਾਵੇਂ ਇਹ ਬਿੱਲ ਇਸ ਵੇਲੇ ਪਾਸ ਨਹੀਂ ਹੋ ਸਕਿਆ ਪਰ ਮਹਿਲਾਵਾਂ ਦੇ ਹੱਕਾਂ ਲਈ ਇਹ ਇਕ ਮਹੱਤਵਪੂਰਨ ਕਦਮ ਹੈ¢ ਮਹਿਲਾਵਾਂ ਨੂੰ ਵਿਧਾਨ ਸਭਾਵਾਂ ਅਤੇ ਸੰਸਦ ਵਿਚ ਯੋਗ ਪ੍ਰਤੀਨਿਧਤਾ ਦੇਣ ਲਈ ਰਾਖਵਾਂਕਰਨ ਜਰੂਰੀ ਹੈ ਤਾਂ ਜੋ ਉਹ ਆਪਣੇ ਹੱਕਾਂ ਅਤੇ ਸਮੱਸਿਆਵਾਂ ਨੂੰ ਖੁੱਲ੍ਹ ਕੇ ਉਠਾ ਸਕਣ¢ ਪੰਡੋਰੀ ਨੇ ਕਿਹਾ ਕਿ ਮਹਿਲਾਵਾਂ ਹਰ ਖੇਤਰ ਵਿਚ ਆਪਣੀ ਯੋਗਤਾ ਸਾਬਤ ਕਰ ਚੁੱਕੀਆਂ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਉਨ੍ਹਾਂ ਨੂੰ ਰਾਜਨੀਤੀ ਵਿਚ ਵੀ ਮੌਕੇ ਦਿੱਤੇ ਜਾਣ¢ ਉਨ੍ਹਾਂ ਕਿਹਾ ਕਿ ਜੇ ਮਹਿਲਾਵਾਂ ਨੂੰ ਰਾਜਨੀਤਕ ਤਾਕਤ ਮਿਲੇਗੀ ਤਾਂ ਸਮਾਜਿਕ ਅਤੇ ਆਰਥਿਕ ਤਰੱਕੀ ਨੂੰ ਵੀ ਨਵੀਂ ਦਿਸ਼ਾ ਮਿਲੇਗੀ¢ ਅੰਤ ਵਿਚ ਪੰਡੋਰੀ ਨੇ ਕਿਹਾ ਕਿ ਮਹਿਲਾਵਾਂ ਦੇ ਸ਼ਕਤੀਕਰਨ ਲਈ ਇਹ ਬਿੱਲ ਇਕ ਮਜ਼ਬੂਤ ਕਦਮ ਸਾਬਤ ਹੋਵੇਗਾ ਅਤੇ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿਚ ਇਸ 'ਤੇ ਜ਼ਰੂਰ ਸਕਾਰਾਤਮਿਕ ਫੈਸਲਾ ਲਿਆ ਜਾਵੇਗਾ¢

ਪਿਛਲੀ ਖ਼ਬਰ ਬੀ.ਆਰ.ਸੀ. ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ <br/> ਅਗਲੀ ਖ਼ਬਰ ਮੋਗਾ ਦੇ ਬੁੱਘੀਪੁਰਾ ਜਲੰਧਰ ਹਾਈਵੇ ਰੋਡ 'ਤੇ ਸਥਿਤ ਡੈਂਟਿੰਗ ਪੇਂਟਿੰਗ ਵਰਕਸ਼ਾਪ ਵਿਚ ਲੱਗੀ ਭਿਆਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।