08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-04-2026

ਬੀ.ਕੇ.ਯੂ. ਖੋਸਾ ਦੇ ਆਗੂਆਂ ਨੇ ਕਣਕ ਦੀ ਖ਼ਰੀਦ ਨੂੰ ਲੈ ਕੇ ਮੰਡੀਆਂ ਦਾ ਕੀਤਾ ਦੌਰਾ <br/>

ਅਜੀਤ ਡੈਸਕ 19-04-2026
ਮੋਗਾ, 18 ਅਪ੍ਰੈਲ (ਸੁਰਿੰਦਰਪਾਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਜਿ: ਖੋਸਾ ਨੇ ਮੋਗਾ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਕੌਮੀ ਪ੍ਰਧਾਨ ਸੁਖਜਿੰਦਰ ਸਿੰਘ ਖੋਸਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦੌਰਾ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਪ੍ਰਧਾਨ ਰਣਵੀਰ ਸਿੰਘ ਰਾਣਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧਾਂ ਕਾਰਨ ਜਿੱਥੇ ਕਿਸਾਨਾਂ ਦੀ ਕਣਕ 18 ਦਿਨਾਂ ਤੋਂ ਖ਼ਰੀਦ ਲਈ ਸ਼ੁਰੂ ਹੈ ਪਰ ਸਾਰੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਨਹੀਂ ਕੀਤੀ ਗਈ ਤੇ ਨਾ ਹੀ ਬਾਰਦਾਨੇ ਦਾ ਪ੍ਰਬੰਧ ਕੀਤਾ ਗਿਆ ਜਿਸ ਕਾਰਨ ਕਿਸਾਨਾਂ ਵਿਚ ਸਰਕਾਰ ਪ੍ਰਤੀ ਰੋਸ ਦੀ ਲਹਿਰ ਹੈ | ਆਗੂਆਂ ਨੇ ਦੱਸਿਆ ਕਿ ਜੇਕਰ ਖ਼ਰੀਦ ਸ਼ੁਰੂ ਨਾ ਹੋਈ ਤਾਂ ਬੀ.ਕੇ.ਯੂ. ਖੋਸਾ ਵਲੋਂ ਸੂਬੇ ਭਰ ਵਿਚ 21 ਅਪ੍ਰੈਲ ਤੋਂ ਡੀ.ਸੀ. ਦਫ਼ਤਰਾਂ ਦਾ ਅਣਮਿਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ | ਆਗੂਆਂ ਨੇ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਫ਼ਸਲ ਤਕਰੀਬਨ ਅੱਧ ਤੋਂ ਜ਼ਿਆਦਾ ਵੱਢੀ ਜਾ ਚੁੱਕੀ ਹੈ | ਆਗੂਆਂ ਨੇ ਕਿਹਾ ਕਿ ਸਰਕਾਰ ਤੁਰੰਤ ਖ਼ਰੀਦ ਤੇ ਬਾਰਦਾਨੇ ਦੀ ਘਾਟ ਨੂੰ ਪੂਰਾ ਕਰੇ ਨਹੀਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਖ਼ਜ਼ਾਨਚੀ ਕੁਲਵੰਤ ਸਿੰਘ ਜੋਗੇਵਾਲਾ, ਸੂਬਾ ਮੀਤ ਪ੍ਰਧਾਨ ਅਮਰ ਸਿੰਘ ਸਲੀਣਾ, ਗੁਰਸੇਵਕ ਸਿੰਘ, ਪਰਵਿੰਦਰ ਸਿੰਘ ਖੋਸਾ, ਗੁਰਵਿੰਦਰ ਸਿੰਘ ਡਗਰੂ, ਸਰਬਜੀਤ ਸਿੰਘ, ਪਵਿੱਤਰ ਸਿੰਘ ਜੋਗੇਵਾਲਾ, ਤਰਸੇਮ ਸਿੰਘ ਫ਼ਤਿਹਗੜ੍ਹਕੋਰੋਟਾਣਾ, ਸੇਵਾ ਸਿੰਘ ਸਲੀਣਾ, ਪ੍ਰੀਤਮ ਸਿੰਘ ਖੋਸਾ ਪਾਂਡੋ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਉਪ ਮੰਡਲ ਭੂਮੀ ਰੱਖਿਆ ਦਫ਼ਤਰ ਸੇਵਾ ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਸਨਮਾਨ ਹਿੱਤ ਮੀਟਿੰਗ <br/> ਅਗਲੀ ਖ਼ਬਰ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਨਵ-ਨਿਯੁਕਤ ਚੇਅਰਪਰਸਨ ਹਰਪ੍ਰੀਤ ਕੌਰ ਚੁਪਕੀਤੀ ਅਤੇ ਵਾਈਸ ਚੇਅਰਪਰਸਨ ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।