29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

4 ਨਸ਼ਾ ਤਸਕਰ ਕਾਬੂ-0.15 ਗ੍ਰਾਮ ਹੈਰੋਇਨ ਬਰਾਮਦ

ਅਜੀਤ ਡੈਸਕ 29-04-2026
ਬਠਿੰਡਾ, 28 ਅਪ੍ਰੈਲ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਦੋ ਵੱਖ-ਵੱਖ ਥਾਵਾਂ ਤੋਂ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 10.15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਦੀਪ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਮੇਨ ਰੋਡ ਬਠਿੰਡਾ ਪਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਤਲਾਸ਼ੀ ਦੌਰਾਨ ਉਕਤ ਵਿਅਕਤੀਆਂ ਪਾਸੋਂ 7.12 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਸੁਖਪਾਲ ਸਿੰਘ ਵਾਸੀ ਬਹਿਮਣ ਦੀਵਾਨਾ ਅਤੇ ਹਰਪ੍ਰੀਤ ਸਿੰਘ ਵਾਸੀ ਤੁੰਗਵਾਲੀ ਵਜੋਂ ਹੋਈ ਹੈ | ਜਿਨ੍ਹਾਂ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ | ਦੂਸਰੇ ਮਾਮਲੇ ਵਿਚ ਮਹਿਲਾ ਪੁਲਿਸ ਅਧਿਕਾਰੀ ਕਰਮਜੀਤ ਕੌਰ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਥਾਣਾ ਸਿਵਲ ਲਾਇਨ ਪਿੁਲਸ ਵਲੋਂ ਪ੍ਰਤੀਤ ਸਿੰਘ ਅਤੇ ਜਗਜੀਤ ਸਿੰਘ ਵਾਸੀ ਧੋਬੀਆਣਾ ਬਠਿੰਡਾ ਨੂੰ 3.3 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ, ਜਿਨ੍ਹਾਂ 'ਤੇ ਥਾਣਾ ਸਿਵਲ ਲਾਇਨ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ |
ਪਿਛਲੀ ਖ਼ਬਰ ਜਨਗਣਨਾ 2027 : 30 ਅਪ੍ਰੈਲ ਤੋਂ ਸ਼ੁਰੂ ਹੋ ਰਹੀ ਹੈ ਸਵੈ-ਗਿਣਤੀ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਵਿਦਿਆਰਥੀਆਂ ਨੇ ਬਿਰਧ ਆਸ਼ਰਮ ਦਾ ਦੌਰਾ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।