18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਬੇਸਹਾਰਾ ਪਸ਼ੂ ਦੀ ਟੱਕਰ ਨਾਲ ਮਜ਼ਦੂਰ ਦੀ ਮੌਤ

ਅਜੀਤ ਡੈਸਕ 30-04-2026
ਮੋਗਾ, 29 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮੋਗਾ ਦੀ ਬਾਹਰਲੀ ਸਬਜ਼ੀ ਮੰਡੀ ਵਿਚ ਇਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ, ਜਿੱਥੇ ਬੇਸਹਾਰਾ ਪਸ਼ੂਆਂ ਦੀ ਲੜਾਈ ਦੇ ਲਪੇਟ ਵਿਚ ਆ ਕੇ ਇਕ ਮਜ਼ਦੂਰ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਜਗਤਾਰ ਸਿੰਘ ਪੁੱਤਰ ਅਮਰ ਸਿੰਘ (ਉਮਰ 48 ਸਾਲ) ਵਾਸੀ ਤਖਾਣਵੱਧ ਵਜੋਂ ਹੋਈ ਹੈ | ਮਿਲੀ ਜਾਣਕਾਰੀ ਮੁਤਾਬਿਕ ਜਗਤਾਰ ਸਿੰਘ ਸ਼ਾਮ ਦੇ ਸਮੇਂ ਸਬਜ਼ੀ ਮੰਡੀ ਵਿਚ ਸਬਜ਼ੀ ਲੈਣ ਲਈ ਰੁਕਿਆ ਹੋਇਆ ਸੀ | ਇਸ ਦੌਰਾਨ ਅਚਾਨਕ ਬੇਸਹਾਰਾ ਪਸ਼ੂਆਂ ਵਿਚ ਲੜਾਈ ਹੋ ਗਈ ਅਤੇ ਇਕ ਪਸ਼ੂ ਨੇ ਉਸ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ |
ਮੌਕੇ 'ਤੇ ਮੌਜੂਦ ਲੋਕਾਂ ਅਤੇ ਰਾਹਗੀਰਾਂ ਵਲੋਂ ਤੁਰੰਤ ਜ਼ਖ਼ਮੀ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮਿ੍ਤਕ ਐਲਾਨ ਦਿੱਤਾ | ਜ਼ਿਕਰਯੋਗ ਹੈ ਕਿ ਜਗਤਾਰ ਸਿੰਘ ਆਪਣੇ ਪਿੱਛੇ ਪਤਨੀ ਅਤੇ ਤਿੰਨ ਬੱਚੇ ਦੋ ਧੀਆਂ ਅਤੇ ਇਕ ਪੁੱਤਰ ਛੱਡ ਗਿਆ ਹੈ | ਉਹ ਦਿਹਾੜੀ ਮਜ਼ਦੂਰੀ ਕਰ ਕੇ ਆਪਣੇ ਪਰਿਵਾਰ ਦਾ ਪਾਲਣ-ਪੋਸਣ ਕਰਦਾ ਸੀ ਅਤੇ ਪਰਿਵਾਰ ਦਾ ਇਕੱਲਾ ਸਹਾਰਾ ਸੀ | ਇਸ ਘਟਨਾ ਨਾਲ ਪਰਿਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ |
ਪਿਛਲੀ ਖ਼ਬਰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ 95 ਕਰੋੜ ਦੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ 'ਚ ਸਰਕਾਰੀ ਖਰੀਦ ਏਜੰਸੀਆਂ ਵਲੋਂ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਜਾਰੀ : ਡਿਪਟੀ ਕਮਿਸ਼ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।