ਨੱਥੂਵਾਲਾ ਗਰਬੀ, 29 ਅਪ੍ਰੈਲ (ਨਵਦੀਪ ਸਿੰਘ)-ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਕੇ ਮੁੱਖ ਮੰਤਰੀ ਮਾਨ ਦੀ ਅਗਵਾਈ ਵਿਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਹੋ ਰਹੀ ਬੇਅਦਬੀਆਂ ਨੂੰ ਰੋਕਣ ਵਾਸਤੇ ਕਾਨੂੰਨ ਬਣਾਇਆ ਗਿਆ ਹੈ ਜੋ ਕਿ ਬਹੁਤ ਹੀ ਵਧੀਆ ਗੱਲ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀ. ਆਗੂ ਤੇ ਨਗਰ ਕੌਂਸਲ ਬਾਘਾ ਪੁਰਾਣਾ ਦੇ ਉਪ ਪ੍ਰਧਾਨ ਰਣਜੀਤ ਸਿੰਘ ਬਰਾੜ, ਬਲਾਕ ਪ੍ਰਧਾਨ ਬਲਵਿੰਦਰ ਸਿੰਘ ਮਾਹਲਾ, ਸਰਪੰਚ ਨਿਰਵੈਰ ਸਿੰਘ ਨੱਥੂਵਾਲਾ, ਸਾਬਕਾ ਪਿ੍ੰਸੀਪਲ ਕਪਤਾਨ ਸਿੰਘ ਲੰਗੇਆਣਾ ਅਤੇ ਗੁਰਪ੍ਰੀਤ ਸਿੰਘ ਮਾਹਲਾ ਖ਼ੁਰਦ ਆਦਿ ਆਗੂਆਂ ਨੇ ਕੀਤਾ | ਉਕਤ ਆਗੂਆਂ ਨੇ ਕਿਹਾ ਕਿ ਜਿੱਥੇ ਇਹ ਕਾਨੂੰਨ ਪਾਸ ਹੋਣ ਨਾਲ ਜਾਣ ਬੁੱਝ ਕੇ ਬੇਅਦਬੀਆਂ ਕਰਨ ਵਾਲਿਆ ਨੂੰ ਸਖ਼ਤ ਸਜਾ ਮਿਲੇਗੀ, ਉੱਥੇ ਹੀ ਉਨ੍ਹਾਂ ਨੂੰ ਸ਼ਹਿ ਦੇਣ ਵਾਲੇ ਵੀ ਦੋਸ਼ੀ ਮੰਨੇ ਜਾਣਗੇ | ਇਸ ਨਾਲ ਦੋਸ਼ੀਆਂ ਦੇ ਮਨ ਵਿਚ ਡਰ ਬੈਠੇਗਾ ਅਤੇ ਕੋਈ ਵੀ ਇਨਸਾਨ ਬੇਅਦਬੀ ਕਰਨ ਤੋਂ ਪਹਿਲਾ ਸੌ ਵਾਰ ਸੋਚੇਗਾ | ਪੰਜਾਬ ਵਿਚ ਇਹ ਕਾਨੂੰਨ ਬਣਾਉਣ ਵਾਸਤੇ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹਨ |