18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਬਿਜਲੀ ਬੋਰਡ ਪ੍ਰਸ਼ਾਸਨ ਢਿੱਲੀਆਂ ਤਾਰਾਂ, ਢਿੱਲੇ ਜੰਪਰਾਂ ਓਵਰਲੋਡ ਟਰਾਂਸਫ਼ਾਰਮਰਾਂ ਦੀ ਮੁਰੰਮਤ ਤੁਰੰਤ ਕੀਤੀ ਜਾਵੇ-ਭੁਪਿੰਦਰ ਸਿੰਘ ਦੌਲਤਪੁਰਾ <br/>

ਅਜੀਤ ਡੈਸਕ 30-04-2026
ਮੋਗਾ, 29 ਅਪ੍ਰੈਲ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਅਨੁਸ਼ਾਸਨੀ ਕਮੇਟੀ ਮੈਂਬਰ ਹਰਜੀਤ ਸਿੰਘ ਮਨਾਵਾਂ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ, ਮੀਤ ਪ੍ਰਧਾਨ ਲਖਵਿੰਦਰ ਸਿੰਘ ਰੌਲੀ, ਮੀਤ ਪ੍ਰਧਾਨ ਜਗਸੀਰ ਸਿੰਘ ਜੱਗੀ ਨੇ ਮੋਗਾ ਦਫ਼ਤਰ ਵਿਖੇ ਦੱਸਿਆ ਕਿ ਹੁਣ ਕਣਕ ਦੀ ਫ਼ਸਲ ਦੀ ਵਾਢੀ ਤਕਰੀਬਨ ਖ਼ਤਮ ਹੋ ਗਈ ਹੈ | ਬਿਜਲੀ ਬੋਰਡ ਪ੍ਰਸ਼ਾਸਨ ਢਿੱਲੀਆਂ ਤਾਰਾਂ, ਢਿੱਲੇ ਜੈਂਪਰਾਂ, ਨੂੰ ਸਮਾਂ ਰਹਿੰਦੇ ਰਿਪੇਅਰ ਕਰੇ ਅਤੇ ਜੋ ਵੀ ਖੇਤਾਂ ਵਾਲੀ ਸਪਲਾਈ ਕਿਸਾਨਾਂ ਨੂੰ ਦਿੱਤੀ ਜਾਂਦੀ ਹੈ, ਉਸ ਸਪਲਾਈ 8 ਘੰਟੇ ਨਿਰਵਿਘਨ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਜਿਹੜੇ ਵੀ ਖੇਤਾਂ ਨੂੰ ਸਪਲਾਈ ਦੇਣ ਵਾਲੇ ਟਰਾਂਸਫ਼ਾਰਮਰ ਓਵਰਲੋਡ ਹਨ ਉਨ੍ਹਾਂ ਨੂੰ ਅੰਡਰਲੋਡ ਕੀਤਾ ਜਾਵੇ ਤਾਂ ਜੋ ਝੋਨੇ ਦੇ ਸੀਜ਼ਨ ਦੌਰਾਨ ਕਿਸਾਨ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ | ਬਿਜਲੀ ਸਪਲਾਈ ਦੀ ਕਿਸਾਨਾਂ ਨੂੰ ਬਹੁਤ ਲੋੜ ਹੈ, ਕਿਉਂਕਿ ਇਸ ਸਮੇਂ ਝੋਨੇ ਦੀ ਪਨੀਰੀ, ਮੱਕੀ ਤੇ ਮੂੰਗੀ ਦੀ ਫ਼ਸਲ ਦੀ ਕਿਸਾਨਾਂ ਨੇ ਬਿਜਾਈ ਸ਼ੁਰੂ ਕੀਤੀ ਹੋਈ ਹੈ, ਇਸ ਨੂੰ ਧਿਆਨ 'ਚ ਰੱਖਦੇ ਹੋਏ ਸਰਕਾਰ ਬਿਜਲੀ ਸਪਲਾਈ ਤੇ ਢੁਕਵੇਂ ਕਦਮ ਚੁੱਕੇ | ਬਲਕਰਨ ਸਿੰਘ ਢਿੱਲੋਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਹੁਣ ਕਿਸਾਨਾਂ ਨੇ ਆਪਣੇ ਝੋਨੇ ਫ਼ਸਲ ਦੀ ਲਵਾਈ ਲਈ ਪਨੀਰੀ ਦੀ ਬਿਜਾਈ ਸ਼ੁਰੂ ਕਰ ਦਿੱਤੀ ਹੈ ਅਤੇ ਜਦੋਂ ਤੱਕ ਝੋਨੇ ਦੀ ਲਵਾਈ ਸ਼ੁਰੂ ਹੋਣੀ ਹੈ ਤਾਂ ਸਰਕਾਰ ਉਸ ਲਵਾਈ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਵੱਡੀਆਂ, ਛੋਟੀਆਂ ਨਹਿਰਾਂ, ਸੂਇਆਂ, ਕੱਸੀਆਂ ਦੀ ਸਫ਼ਾਈ ਕਰਵਾ ਕੇ ਨਹਿਰਾਂ ਵਿਚ ਸਮਾਂ ਰਹਿੰਦੇ ਪੂਰੇ ਪਾਣੀ ਦੀ ਸਪਲਾਈ ਛੱਡੇ ਤਾਂ ਜੋ ਕਿਸਾਨ ਨੂੰ ਧਰਤੀ ਹੇਠਲਾ ਪਾਣੀ ਘੱਟ ਵਰਤਣਾ ਪਵੇ, ਇਸ ਦੇ ਨਾਲ ਪੰਜਾਬ ਦੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ | ਸਰਕਾਰ ਪਿਛਲੇ ਸਾਲਾਂ ਤੋਂ ਕਹਿੰਦੀ ਵੀ ਆ ਰਹੀ ਹੈ ਕਿ ਅਸੀਂ ਟੇਲਾਂ 'ਤੇ ਪਾਣੀ ਪਹੁੰਚਾ ਦਿੱਤਾ ਹੈ | ਉਨ੍ਹਾਂ ਅਪੀਲ ਕੀਤੀ ਕਿ ਜਲਦ ਤੋਂ ਜਲਦ ਪੱਕੇ ਖਾਲ਼ੇ ਬਣਾ ਕੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨ ਦੀ ਆਰਥਿਕ ਸਥਿਤੀ ਨੂੰ ਠੀਕ ਕੀਤਾ ਜਾ ਸਕਦਾ ਹੈ | ਸਮੇਂ ਸਿਰ ਨਹਿਰਾਂ ਦੀ ਸਫ਼ਾਈ ਕਰਾ ਕੇ ਨਹਿਰੀ ਪਾਣੀ ਛੱਡਿਆ ਜਾਵੇ |

ਪਿਛਲੀ ਖ਼ਬਰ ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀ ਦਲ ਵਲੋਂ ਰੋਸ ਧਰਨਾ ਅੱਜ-ਮੱਖਣ ਬਰਾੜ <br/> ਅਗਲੀ ਖ਼ਬਰ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਹੈਕਾਥਨ 3.0 ਵਿਚ ਸ਼ਾਨਦਾਰ ਪ੍ਰਦਰਸ਼ਨ ਨਾਲ ਆਪਣੀ ਪਛਾਣ ਬਣਾਈ <...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।