18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਬਿਜਲੀ ਦੇ ਲੰਬੇ-ਲੰਬੇ ਕੱਟਾਂ ਨੂੰ ਲੈ ਕੇ ਅਕਾਲੀ ਦਲ ਅੱਜ ਕਰੇਗਾ ਐਕਸੀਅਨ ਦਫ਼ਤਰ ਅੱਗੇ ਪ੍ਰਦਰਸ਼ਨ-ਮਾਹਲਾ

ਅਜੀਤ ਡੈਸਕ 30-04-2026
ਬਾਘਾ ਪੁਰਾਣਾ, 29 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਦੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਬਿਜਲੀ ਸਪਲਾਈ ਨਿਰਵਿਘਨ ਦੇਣ ਦੇ ਦਾਅਵਿਆਂ ਦੀ ਲਗਭਗ ਫੂਕ ਨਿਕਲ ਚੁੱਕੀ ਹੈ ਕਿਉਂਕਿ ਜਿਵੇਂ-ਜਿਵੇਂ ਗਰਮੀ ਸਿਖ਼ਰਾਂ 'ਤੇ ਪਹੁੰਚ ਰਹੀ ਹੈ ਉਵੇਂ-ਉਵੇਂ ਬਿਜਲੀ ਵਿਭਾਗ ਦੀਆਂ ਤਾਰਾਂ 'ਚੋਂ ਬਿਜਲੀ ਸਪਲਾਈ ਛੂ-ਮੰਤਰ ਹੋ ਰਹੀ ਹੈ | ਜਿਸ ਕਰਕੇ ਲੋਕਾਂ ਦਾ ਗ਼ੁੱਸਾ ਸੱਤਵੇਂ ਆਸਮਾਨ 'ਤੇ ਪਹੁੰਚ ਚੁੱਕਿਆ ਹੈ | ਉਕਤ ਹਾਲਾਤਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਦੇ ਚੱਲਦਿਆਂ ਜਥੇਦਾਰ ਤੀਰਥ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਤੇ ਹਲਕਾ ਇੰਚਾਰਜ ਬਾਘਾ ਪੁਰਾਣਾ ਦੀ ਅਗਵਾਈ ਹੇਠ 30 ਅਪ੍ਰੈਲ ਦਿਨ ਵੀਰਵਾਰ ਨੂੰ ਐਕਸੀਅਨ ਦਫ਼ਤਰ ਬਾਘਾ ਪੁਰਾਣਾ ਅੱਗੇ ਸਵੇਰੇ 10 ਵਜੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਇਸ ਸੰਬੰਧੀ ਐਡਵੋਕੇਟ ਰਾਮ ਬਾਂਸਲ ਸ਼ਹਿਰੀ ਯੂਥ ਪ੍ਰਧਾਨ ਬਾਘਾ ਪੁਰਾਣਾ ਦੇ ਕਾਲੇਕੇ ਰੋਡ ਉੱਪਰਲੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਮਾਹਲਾ ਨੇ ਕਿਹਾ ਕਿ ਮੈਂ ਹਲਕੇ ਦੇ ਆਗੂਆਂ ਤੇ ਵਰਕਰਾਂ ਤੋਂ ਇਲਾਵਾ ਆਮ ਜਨਤਾ ਨੂੰ ਵੀ ਇਸ ਧਰਨੇ ਵਿਚ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕਰਦਾ ਹਾਂ | ਇਸ ਮੌਕੇ ਸੁਖਜੀਤ ਸਿੰਘ ਮਾਹਲਾ ਮੈਂਬਰ ਕੋਰ ਕਮੇਟੀ ਯੂਥ ਵਿੰਗ ਪੰਜਾਬ, ਗੁਰਪ੍ਰੀਤ ਸਿੰਘ ਬਰਾੜ ਗੋਪੀ ਸਰਪੰਚ ਕੋਟਲਾ ਮਿਹਰ ਸਿੰਘ ਵਾਲਾ, ਐਡਵੋਕੇਟ ਰਾਮ ਬਾਂਸਲ ਸ਼ਹਿਰੀ ਪ੍ਰਧਾਨ, ਤੀਰਥ ਬਾਂਸਲ ਕੋਟਲੇ ਵਾਲੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੋਗਾ ਯੂਥ ਵੈੱਲਫੇਅਰ ਕਲੱਬ ਨੇ 15ਵੇਂ ਸਥਾਪਨਾ ਦਿਵਸ 'ਤੇ ਭਗਵਤੀ ਜਾਗਰਣ ਕਰਵਾਇਆ <br/> ਅਗਲੀ ਖ਼ਬਰ ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀ ਦਲ ਵਲੋਂ ਰੋਸ ਧਰਨਾ ਅੱਜ-ਮੱਖਣ ਬਰਾੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।