18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਹਿਗੜ੍ਹ ਪੰਜਤੂਰ ਵਿਖੇ ਅੰਤਰਰਾਸ਼ਟਰੀ ਡਾਂਸ ਦਿਵਸ ਮਨਾਇਆ <br/>

ਅਜੀਤ ਡੈਸਕ 30-04-2026
ਫ਼ਤਿਹਗੜ੍ਹ ਪੰਜਤੂਰ, 29 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਹਰਮਨ ਪਿਆਰੀ ਸਿੱਖਿਆ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਅੰਤਰ-ਰਾਸ਼ਟਰੀ ਡਾਂਸ ਦਿਵਸ ਬਹੁਤ ਹੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸਮੇਂ ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਨੇ ਅੰਤਰਰਾਸ਼ਟਰੀ ਡਾਂਸ ਦਿਵਸ ਅਤੇ ਇਸ ਦੀ ਸਾਡੇ ਜੀਵਨ ਵਿਚ ਮਹੱਤਤਾ ਨਾਲ ਸਬੰਧਿਤ ਭਾਸ਼ਣ ਪੇਸ਼ ਕੀਤੇ | ਉਪਰੰਤ ਬੱਚਿਆਂ ਵਲੋਂ ਵੱਖ-ਵੱਖ ਰਾਜਾਂ ਦੀ ਸੰਸਕਿ੍ਤੀ ਅਤੇ ਸਭਿਆਚਾਰ ਨੂੰ ਦਰਸਾਉਂਦੇ ਹੋਏ ਡਾਂਸ ਜਿਵੇਂ-ਗੁਜਰਾਤੀ ਡਾਂਸ, ਰਾਜਸਥਾਨੀ ਡਾਂਸ ਅਤੇ ਪੰਜਾਬੀ ਭੰਗੜਾ ਪੇਸ਼ ਕੀਤਾ ਗਿਆ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਅਮਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਡਾਂਸ ਦੀ ਉਨ੍ਹਾਂ ਦੀ ਜ਼ਿੰਦਗੀ ਵਿਚ ਮਹੱਤਤਾ ਨੂੰ ਦੱਸਦੇ ਹੋਏ ਕਿਹਾ ਕਿ ਡਾਂਸ ਇਕ ਮਨੋਰੰਜਨ ਦਾ ਸਾਧਨ ਹੀ ਨਹੀਂ ਹੈਂ ਬਲ ਕਿ ਡਾਂਸ ਮਨੁੱਖ ਦੀਆਂ ਆਪਣੀਆਂ ਭਾਵਨਾਵਾਂ ਨੂੰ ਦੱਸਣ ਦਾ ਇਕ ਮੁੱਖ ਸਾਧਨ ਹੈ ਅਤੇ ਇਸ ਨਾਲ ਅਸੀਂ ਆਪਣੇ ਸਰੀਰ, ਮਨ ਅਤੇ ਆਤਮਾ ਨੂੰ ਸਹੀ ਰੱਖ ਸਕਦੇ ਹਾਂ | ਡਾਂਸ ਆਪਣੇ ਸ਼ਹਿਰ ਅਤੇ ਸਟੇਟ ਨੂੰ ਪ੍ਰਚੱਲਿਤ ਕਰਦਾ ਹੈ | ਅੰਤ ਉਨ੍ਹਾਂ ਨੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਹੋਰ ਪਾਠ ਸਹਾਇਕ ਕਿਰਿਆਵਾਂ ਵਿਚ ਭਾਗ ਲੈਣ ਲਈ ਵੀ ਪ੍ਰੇਰਿਆ | ਇਸ ਸਮੇਂ ਸਕੂਲ ਦਾ ਸਮੂਹ ਸਟਾਫ਼ ਅਤੇ ਬੱਚੇ ਹਾਜ਼ਰ ਸਨ |

ਪਿਛਲੀ ਖ਼ਬਰ ਗੋਰ ਗਰੀਨ ਐਵੇਨਿਊ ਸੁਸਾਇਟੀ ਦੇ ਟਾਵਰ ਦੀ 9ਵੀਂ ਮੰਜ਼ਿਲ 'ਤੇ ਲੱਗੀ ਭਿਆਨਕ ਅੱਗ • ਹਾਈਡਰੋਲਿਕ ਕਰੇਨ ਦੀ ਲਈ ਗਈ ਮਦਦ •... ਅਗਲੀ ਖ਼ਬਰ ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਮੋਗਾ ਆਸ਼ਰਮ ਵਿਚ ਹਫ਼ਤਾਵਾਰੀ ਸਤਿਸੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।