18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਵਿਧਾਇਕਾਂ ਦੇ ਘਰ ਦੇ ਸਾਹਮਣੇ ਰੋਸ ਪ੍ਰਦਰਸ਼ਨ 2 ਮਈ ਨੂੰ –ਮਹਿੰਦਰਪਾਲ ਪੱਤੋ <br/>

ਅਜੀਤ ਡੈਸਕ 30-04-2026
ਨਿਹਾਲ ਸਿੰਘ ਵਾਲਾ, 29 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਵਲੋਂ ਉਲੀਕੀ ਗਈ ਰੂਪ ਰੇਖਾ ਤਹਿਤ ਪੰਜਾਬ ਸਰਕਾਰ ਦੇ ਸਾਰੇ ਹੀ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਆਪਣੀਆਂ ਮੰਗਾਂ ਲਈ ਸੰਘਰਸ਼ ਕੀਤਾ ਜਾਰੀ ਰੱਖਿਆ ਜਾਵੇਗਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰਪਾਲ ਕੌਰ ਪੱਤੋ ਅਤੇ ਬਲਾਕ ਪ੍ਰਧਾਨ ਕੁਲਵੰਤ ਕੌਰ ਲੁਹਾਰਾ ਨੇ ਦੱਸਿਆ ਕਿ 2 ਮਈ ਨੂੰ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਘਰ ਦੇ ਸਾਹਮਣੇ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਸਰਕਾਰ ਵੋਟਾਂ ਵੇਲੇ ਕੀਤੇ ਗਏ ਵਾਅਦੇ ਅਨੁਸਾਰ ਆਂਗਣਵਾੜੀ ਵਰਕਰਾਂ ਹੈਲਪਰਾਂ ਦਾ ਮਾਣ ਭੱਤਾ ਦੁੱਗਣਾ ਕਰੇ, ਆਂਗਣਵਾੜੀ ਕੇਂਦਰਾਂ 'ਚੋਂ ਖੋਹੇ ਗਏ ਬੱਚੇ ਵਾਪਸ ਆਗਣਵਾੜੀਆਂ 'ਚ ਭੇਜੇ ਜਾਣ, ਆਂਗਣਵਾੜੀ ਵਰਕਰ ਨੂੰ ਪ੍ਰੀ ਨਰਸਰੀ ਅਧਿਆਪਕ ਦਾ ਦਰਜਾ ਦਿੱਤਾ ਜਾਵੇ, ਆਂਗਣਵਾੜੀ ਵਰਕਰਾਂ ਨੂੰ ਸਮਾਰਟ ਫ਼ੋਨ ਦਿੱਤੇ ਜਾਣ ਜੋ ਪਿਛਲੇ ਸਮੇਂ 'ਚ ਖ਼ਰੀਦੇ ਗਏ ਹਨ ਪ੍ਰੰਤੂ ਆਂਗਣਵਾੜੀ ਵਰਕਰਾਂ ਨੂੰ ਨਹੀਂ ਦਿੱਤੇ ਜਾ ਰਹੇ, ਇਸ ਤੋਂ ਇਲਾਵਾ ਆਂਗਣਵਾੜੀ ਵਰਕਰਾਂ ਨੂੰ ਮਾਵਾਂ ਧੀਆਂ ਸਤਿਕਾਰਯੋਗ ਯੋਜਨਾ 'ਚ ਕੰਮ ਕਰਨ ਬਦਲੇ 200 ਰੁਪਏ ਵਰਕਰ ਅਤੇ 100 ਰੁਪਏ ਹੈਲਪਰ ਨੂੰ ਦਿੱਤਾ ਜਾਵੇ, ਆਂਗਣਵਾੜੀ ਵਰਕਰਾਂ ਕੋਲੋਂ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ ਜਿਵੇਂ ਆਰਥਿਕ ਜਨਗਣਨਾ, ਡਰੱਗ ਜਨਗਨ ਅਤੇ ਮੁੱਖ ਜਨਗਣਨਾ ਆਦਿ, ਐਨ.ਜੀ.ਓ. ਅਧੀਨ ਚੱਲ ਰਹੇ ਤੇ ਬਲਾਕਾਂ ਨੂੰ ਵਾਪਸ ਲੈਣ ਦਾ ਹੋ ਚੁੱਕਿਆ ਨੋਟੀਫ਼ਿਕੇਸ਼ਨ ਲਾਗੂ ਕੀਤਾ ਜਾਵੇ |

ਪਿਛਲੀ ਖ਼ਬਰ ਬੇਅਦਬੀ ਖ਼ਿਲਾਫ਼ ਕਾਨੂੰਨ ਸੂਬੇ ਦੀ ਸਰਕਾਰ ਦਾ ਇਤਿਹਾਸਕ ਫ਼ੈਸਲਾ-'ਆਪ' ਆਗੂ ਅਗਲੀ ਖ਼ਬਰ ਵੱਖ-ਵੱਖ ਐਸੋਸੀਏਸ਼ਨਾਂ ਨੇ ਟਰੈਫਿਕ ਜਾਮ ਦੀ ਸਮੱਸਿਆ ਪ੍ਰਤੀ ਟਰੈਫਿਕ ਅਧਿਕਾਰੀ ਨਾਲ ਕੀਤੀ ਬੈਠਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।