18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਪ੍ਰਧਾਨ ਐਡਵੋਕੇਟ ਅਮਿਤ ਅਗਰਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਸੈਣੀ ਨਾਲ ਕੀਤੀ ਮੁਲਾਕਾਤ <br/>

ਅਜੀਤ ਡੈਸਕ 30-04-2026
ਬਾਘਾ ਪੁਰਾਣਾ, 29 ਅਪ੍ਰੈਲ (ਟਿੰਕੂ ਕਾਠਪਾਲ)-ਯੂਥ ਅਗਰਵਾਲ ਸਭਾ ਬਾਘਾ ਪੁਰਾਣਾ ਦੇ ਪ੍ਰਧਾਨ ਐਡਵੋਕੇਟ ਅਮਿਤ ਅਗਰਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਇਕ ਮਹੱਤਵਪੂਰਨ ਮੁਲਾਕਾਤ ਕਰਕੇ ਪੰਜਾਬ ਨਾਲ ਸੰਬੰਧਿਤ ਅਹਿਮ ਮਸਲਿਆਂ 'ਤੇ ਚਰਚਾ ਕੀਤੀ | ਇਹ ਮੁਲਾਕਾਤ ਰਾਜਨੀਤਿਕ ਤੇ ਸਮਾਜਿਕ ਪੱਧਰ 'ਤੇ ਖ਼ਾਸ ਮਹੱਤਵ ਰੱਖਦੀ ਹੈ, ਕਿਉਂਕਿ ਇਸ ਵਿਚ ਦੋਹਾਂ ਪੜੋਸੀ ਰਾਜਾਂ ਦੇ ਸਾਂਝੇ ਹਿਤਾਂ ਅਤੇ ਵਿਕਾਸ ਯੋਜਨਾਵਾਂ ਨੂੰ ਲੈ ਕੇ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤਾਂ, ਆਰਥਿਕ ਅਤੇ ਸਮਾਜਿਕ ਚੁਨੌਤੀਆਂ ਅਤੇ ਖੇਤਰੀ ਤਰੱਕੀ ਨਾਲ ਜੁੜੇ ਮਸਲੇ ਵਿਸਥਾਰ ਨਾਲ ਚਰਚਾ ਵਿਚ ਰਹੇ | ਐਡਵੋਕੇਟ ਅਮਿਤ ਅਗਰਵਾਲ ਨੇ ਨੌਜਵਾਨ ਵਰਗ ਦੀਆਂ ਸਮੱਸਿਆਵਾਂ 'ਤੇ ਖ਼ਾਸ ਧਿਆਨ ਦਿਵਾਇਆ | ਉਨ੍ਹਾਂ ਨੇ ਰੋਜ਼ਗਾਰ ਦੇ ਘਟਦੇ ਮੌਕੇ, ਸਿੱਖਿਆ ਨਾਲ ਜੁੜੀਆਂ ਚੁਨੌਤੀਆਂ ਅਤੇ ਨਵੀਂ ਪੀੜ੍ਹੀ ਦੇ ਭਵਿੱਖ ਨੂੰ ਲੈ ਕੇ ਉੱਠ ਰਹੀਆਂ ਚਿੰਤਾਵਾਂ ਬਾਰੇ ਮੁੱਖ ਮੰਤਰੀ ਨੂੰ ਜਾਣੰੂ ਕਰਵਾਇਆ | ਅਗਰਵਾਲ ਨੇ ਆਪਣੇ ਵਿਚਾਰ ਰੱਖਦੇ ਹੋਏ ਕਿਹਾ ਕਿ ਜੇ ਨੌਜਵਾਨਾਂ ਨੂੰ ਉਚਿੱਤ ਮਾਰਗ ਦਰਸ਼ਨ ਅਤੇ ਮੌਕੇ ਦਿੱਤੇ ਜਾਣ, ਤਾਂ ਪੰਜਾਬ ਨੂੰ ਤਰੱਕੀ ਦੇ ਨਵੇਂ ਪੱਧਰਾਂ 'ਤੇ ਲਿਜਾਇਆ ਜਾ ਸਕਦਾ ਹੈ | ਉਨ੍ਹਾਂ ਨੇ ਇਸ ਗੱਲ 'ਤੇ ਵੀ ਜ਼ੋਰ ਦਿੱਤਾ ਕਿ ਸਰਕਾਰਾਂ ਨੂੰ ਨੌਜਵਾਨਾਂ ਦੀ ਭਲਾਈ ਲਈ ਨਵੀਂ ਨੀਤੀਆਂ ਲਾਗੂ ਕਰਨੀ ਚਾਹੀਦੀਆਂ ਹਨ, ਤਾਂ ਜੋ ਉਹ ਆਪਣੇ ਹੁਨਰ ਨੂੰ ਪੂਰੀ ਤਰ੍ਹਾਂ ਵਰਤ ਸਕਣ | ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅਗਰਵਾਲ ਦੇ ਵਿਚਾਰਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕਿਹਾ ਕਿ ਨੌਜਵਾਨ ਕਿਸੇ ਵੀ ਦੇਸ਼ ਜਾਂ ਰਾਜ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ | ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਨੌਜਵਾਨਾਂ ਲਈ ਵੱਖ-ਵੱਖ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਅਤੇ ਭਵਿੱਖ ਵਿੱਚ ਵੀ ਇਸ ਵਰਗ ਨੂੰ ਹੋਰ ਮਜ਼ਬੂਤ ਕਰਨ ਲਈ ਕਦਮ ਚੁੱਕੇ ਜਾਣਗੇ | ਇਸ ਤੋਂ ਇਲਾਵਾ, ਦੋਹਾਂ ਆਗੂਆਂ ਨੇ ਪੰਜਾਬ ਅਤੇ ਹਰਿਆਣਾ ਵਿਚਕਾਰ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ | ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਅਮਿਤ ਅਗਰਵਾਲ ਨੇ ਕਿਹਾ ਕਿ ਇਹ ਮੀਟਿੰਗ ਕਾਫੀ ਫਲਦਾਇਕ ਰਹੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਦੇ ਸਕਾਰਾਤਮਿਕ ਨਤੀਜੇ ਜਲਦੀ ਸਾਹਮਣੇ ਆਉਣਗੇ |

ਪਿਛਲੀ ਖ਼ਬਰ ਚਿੱਟੇ ਦੇ ਨਸ਼ੇ ਕਾਰਨ ਮਾਣੂੰਕੇ 'ਚ ਨੌਜਵਾਨ ਦੀ ਮੌਤ <br/> ਅਗਲੀ ਖ਼ਬਰ ਬਿਜਲੀ ਕੱਟਾਂ ਵਿਰੁੱਧ ਬੀ.ਕੇ.ਯੂ. ਕ੍ਰਾਂਤੀਕਾਰੀ ਵਲੋਂ ਦੋ ਐਕਸੀਅਨਾਂ ਦੇ ਦਫ਼ਤਰਾਂ ਅੱਗੇ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।