18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-04-2026

ਸਬ ਜੇਲ੍ਹ ਮੋਗਾ 'ਚ ਮੋਗਾ ਪੁਲਿਸ ਵਲੋਂ ਅਚਾਨਕ ਚੈਕਿੰਗ <br/>

ਅਜੀਤ ਡੈਸਕ 30-04-2026
ਮੋਗਾ, 29 ਅਪ੍ਰੈਲ (ਗੁਰਤੇਜ ਸਿੰਘ ਬੱਬੀ)-ਸਬ ਜੇਲ੍ਹ ਮੋਗਾ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਤੇ ਕਾਨੂੰਨ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਮੋਗਾ ਪੁਲਿਸ ਵਲੋਂ ਅਚਾਨਕ ਤੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ | ਇਹ ਕਾਰਵਾਈ ਐਸ.ਐਸ.ਪੀ. ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਜਤਿੰਦਰ ਸਿੰਘ ਡੀ.ਐਸ.ਪੀ. ਸਿਟੀ ਮੋਗਾ ਦੀ ਅਗਵਾਈ ਵਿਚ ਬਹੁਤ ਹੀ ਸੁਚੱਜੇ ਤੇ ਯੋਜਨਾਬੱਧ ਢੰਗ ਨਾਲ ਕੀਤੀ ਗਈ | ਇਸ ਅਭਿਆਨ ਦੌਰਾਨ ਲਗਭਗ 50-60 ਪੁਲਿਸ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਤਿਆਰ ਕਰ ਕੇ ਜੇਲ੍ਹ ਦੇ ਹਰ ਸੰਵੇਦਨਸ਼ੀਲ ਹਿੱਸੇ ਵਿਚ ਗਹਿਰਾਈ ਨਾਲ ਤਲਾਸ਼ੀ ਮੁਹਿੰਮ ਚਲਾਈ ਗਈ | ਟੀਮਾਂ ਵਲੋਂ ਕੈਦੀਆਂ ਦੇ ਬੈਰਕਾਂ, ਆਮ ਇਲਾਕਿਆਂ, ਸਟੋਰ ਰੂਮਾਂ ਤੇ ਹੋਰ ਸੰਭਾਵਿਤ ਥਾਵਾਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਪਾਬੰਦੀਸ਼ੁਦਾ ਸਮਾਨ, ਨਸ਼ੀਲੇ ਪਦਾਰਥਾਂ ਜਾਂ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਤੁਰੰਤ ਰੋਕਿਆ ਜਾ ਸਕੇ | ਇਹ ਚੈਕਿੰਗ ਜੇਲ੍ਹ ਸੁਪਰਡੈਂਟ ਦੀ ਮੌਜੂਦਗੀ ਵਿਚ ਪੂਰੀ ਤਰ੍ਹਾਂ ਪਾਰਦਰਸ਼ੀ ਤੇ ਨਿਯਮਾਂ ਅਨੁਸਾਰ ਕੀਤੀ ਗਈ ਜਿਸ ਨਾਲ ਸੁਰੱਖਿਆ ਪ੍ਰਣਾਲੀ ਦੀ ਸਮੀਖਿਆ ਵੀ ਕੀਤੀ ਗਈ | ਇਸ ਦੇ ਨਾਲ ਹੀ ਐਂਟੀ ਸੈਬੋਟਾਜ਼ ਟੀਮ ਮੋਗਾ ਵਲੋਂ ਵਿਸ਼ੇਸ਼ ਤੌਰ 'ਤੇ ਜੇਲ੍ਹ ਅੰਦਰ ਨਸ਼ਿਆਂ ਤੇ ਹੋਰ ਪਾਬੰਦੀਸ਼ੁਦਾ ਸਮਾਨ ਦੀ ਪਛਾਣ ਤੇ ਰੋਕਥਾਮ ਲਈ ਚੈਕਿੰਗ ਕੀਤੀ ਗਈ ਤਾਂ ਜੋ ਜੇਲ੍ਹ ਅੰਦਰ ਕਿਸੇ ਵੀ ਅਣਚਾਹੀ ਗਤੀਵਿਧੀ ਨੂੰ ਪੂਰੀ ਤਰ੍ਹਾਂ ਨੱਥ ਪਾਈ ਜਾ ਸਕੇ | ਮੋਗਾ ਪੁਲਿਸ ਨੇ ਦਿ੍ੜ੍ਹਤਾ ਨਾਲ ਕਿਹਾ ਕਿ ਜਨਤਕ ਸੁਰੱਖਿਆ, ਜੇਲ੍ਹ ਪ੍ਰਬੰਧਨ ਦੀ ਮਜ਼ਬੂਤੀ ਤੇ ਕਾਨੂੰਨ-ਵਿਵਸਥਾ ਦੀ ਰੱਖਿਆ ਉਨ੍ਹਾਂ ਦੀ ਸਰਵੋਤਮ ਪ੍ਰਾਥਮਿਕਤਾ ਹੈ | ਇਸ ਤਰ੍ਹਾਂ ਦੀਆਂ ਅਚਾਨਕ ਚੈਕਿੰਗ ਮੁਹਿੰਮਾਂ ਅੱਗੇ ਵੀ ਨਿਯਮਿਤ ਤੌਰ 'ਤੇ ਜਾਰੀ ਰਹਿਣਗੀਆਂ ਤਾਂ ਜੋ ਅਪਰਾਧਿਕ ਤੱਤਾਂ 'ਤੇ ਕੜੀ ਨਿਗਰਾਨੀ ਰੱਖੀ ਜਾ ਸਕੇ ਤੇ ਜ਼ਿਲ੍ਹੇ ਵਿਚ ਅਮਨ ਸ਼ਾਂਤੀ ਬਣਾਈ ਰੱਖੀ ਜਾ ਸਕੇ |

ਪਿਛਲੀ ਖ਼ਬਰ ਪ੍ਰਧਾਨ ਮੰਤਰੀ ਯੋਜਨਾ ਅਧੀਨ ਬਣ ਰਹੀ ਸੜਕ ਨੂੰ ਲੱਗਿਆ ਗ੍ਰਹਿਣ <br/> ਅਗਲੀ ਖ਼ਬਰ ਚਿੱਟੇ ਦੇ ਨਸ਼ੇ ਕਾਰਨ ਮਾਣੂੰਕੇ 'ਚ ਨੌਜਵਾਨ ਦੀ ਮੌਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।