ਸਮਾਲਸਰ, 29 ਅਪ੍ਰੈਲ (ਗੁਰਜੰਟ ਕਲਸੀ ਲੰਡੇ)-ਰਾਜ ਵਿੱਦਿਅਕ ਤੇ ਸਿਖਲਾਈ ਖੋਜ ਪ੍ਰੀਸ਼ਦ ਪੰਜਾਬ ਵਲੋਂ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ ਅਧੀਨ ਅੱਠਵੀਂ ਵਿਚ ਪੜ੍ਹਦੇ ਵਿਦਿਆਰਥੀਆਂ ਪ੍ਰੀਖਿਆ ਲਈ ਗਈ ਸੀ | ਇਸ ਪ੍ਰੀਖਿਆ ਦੇ ਅੱਜ ਐਲਾਨੇ ਗਏ ਨਤੀਜੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ ਜ਼ਿਲ੍ਹਾ ਮੋਗਾ ਦੇ ਵਿਦਿਆਰਥੀ ਰਣਵੀਰ ਸਿੰਘ ਪੁੱਤਰ ਕਰਮਜੀਤ ਸਿੰਘ ਪਿੰਡ ਰੋਡੇ ਨੇ ਸਫਲਤਾ ਹਾਸਲ ਕੀਤੀ | ਸਕੂਲ ਮੁਖੀ ਦਿਲਬਾਗ ਸਿੰਘ ਬਰਾੜ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਦਿਆਰਥੀ ਨੂੰ ਹੁਣ ਸਾਲਾਨਾ 12,000 ਰੁਪਏ ਦੇ ਹਿਸਾਬ ਨਾਲ ਕੁੱਲ 4 ਸਾਲਾਂ ਵਿਚ 48,000 ਰੁਪਏ ਦਾ ਵਜ਼ੀਫ਼ਾ ਮਿਲੇਗਾ | ਸਕੂਲ ਅਧਿਆਪਕਾਂ ਦੀ ਮਿਹਨਤ ਨਾਲ ਵਿਸ਼ੇਸ਼ ਤਿਆਰੀ ਸਦਕਾ ਵਿਦਿਆਰਥੀ ਨੇ ਇਹ ਮੁਕਾਮ ਹਾਸਲ ਕੀਤਾ ਹੈ | ਸਮੂਹ ਸਕੂਲ ਸਟਾਫ਼, ਸਕੂਲ ਮੈਨੇਜਮੈਂਟ ਕਮੇਟੀ ਅਤੇ ਗੁਰੂ ਤੇਗ਼ ਬਹਾਦਰ ਵੈੱਲਫੇਅਰ ਸੁਸਾਇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਵਿਦਿਆਰਥੀ ਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ |