24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਰਹੇ ਸ਼ਾਨਦਾਰ

ਅਜੀਤ ਡੈਸਕ 01-05-2026
ਮੋਗਾ, 30 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਇਕ ਅਜਿਹੀ ਵਿੱਦਿਅਕ ਸੰਸਥਾ ਹੈ ਜਿੱਥੋਂ ਦੇ ਵਿਦਿਆਰਥੀ ਵਿੱਦਿਅਕ ਖੇਤਰ ਵਿਚ ਹਰ ਰੋਜ਼ ਆਪਣੀ ਨਵੀਂ ਪਹਿਚਾਣ ਬਣਾ ਰਹੇ ਹਨ ਜਿਸ ਦਾ ਅੰਦਾਜ਼ਾ ਅਸੀਂ ਅੱਜ ਦੇ ਸ਼ਾਨਦਾਰ ਨਤੀਜਿਆਂ ਤੋਂ ਲਗਾ ਸਕਦੇ ਹਾਂ | ਆਈ.ਸੀ.ਐਸ.ਈ. ਤੇ ਆਈ.ਐਸ.ਸੀ. ਦੇ 10ਵੀਂ ਤੇ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਬਹੁਤ ਹੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹਰ ਵਾਰ ਦੀ ਤਰ੍ਹਾਂ ਸ਼ਾਨਦਾਰ ਅੰਕ ਪ੍ਰਾਪਤ ਕਰ ਕੇ ਜਿੱਥੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਉੱਥੇ ਹੀ ਆਪਣੇ ਮਾਪਿਆਂ, ਇਲਾਕੇ ਤੇ ਅਧਿਆਪਕਾਂ ਦਾ ਵੀ ਨਾਂਅ ਚਮਕਾਇਆ | ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਜਸਵੀਰ ਸਿੰਘ ਤੇ ਪਿ੍ੰਸੀਪਲ ਵੇਦ ਪ੍ਰਕਾਸ਼ ਨੇ ਦੱਸਿਆ ਕਿ ਇਨ੍ਹਾਂ ਨਤੀਜਿਆਂ ਵਿਚ 10ਵੀਂ ਤੇ 12ਵੀਂ ਜਮਾਤ ਦੇ ਨਤੀਜੇ ਸੌ ਪ੍ਰਤੀਸ਼ਤ ਰਹੇ | ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੇ ਆਪਣੀ ਮਿਹਨਤ ਤੇ ਯੋਗ ਅਗਵਾਈ ਅਧੀਨ ਬਹੁਤ ਵਧੀਆ ਅੰਕ ਪ੍ਰਾਪਤ ਕੀਤੇ ਜਿਨ੍ਹਾਂ ਵਿਚੋਂ 20 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਉੱਪਰ, 42 ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਤੇ 57 ਵਿਦਿਆਰਥੀਆਂ ਨੇ 80 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | 120 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਰਹਿ ਕੇ ਇਹ ਜਮਾਤ ਪਾਸ ਕੀਤੀ | ਬਾਰ੍ਹਵੀਂ ਦੇ ਨਤੀਜੇ ਵਿਚ ਨਾਨ-ਮੈਡੀਕਲ ਵਿਚ ਨੂਰਕਮਲ ਪੁੱਤਰੀ ਗਗਨਦੀਪ ਸਿੰਘ ਡਰੋਲੀ ਨੇ 98.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਆਰਟਸ ਵਿਚ ਹਸਮੀਤ ਕੌਰ ਪੁੱਤਰੀ ਸਰਬਜੀਤ ਸਿੰਘ ਪਿੰਡ ਮੁਦਕੀ ਨੇ 96 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਸਰਾ, ਮੋਹਿਤ ਕੁਮਾਰ ਪੁੱਤਰ ਰਾਜੇਸ਼ ਕੁਮਾਰ ਤਲਵੰਡੀ ਭਾਈ ਨੇ 95.5 ਫ਼ੀਸਦੀ ਅੰਕ ਪ੍ਰਾਪਤ ਕਰਕੇ ਨਾਨ-ਮੈਡੀਕਲ ਵਿਚ ਤੀਸਰਾ ਸਥਾਨ ਪ੍ਰਾਪਤ ਕੀਤਾ | ਦਸਵੀਂ ਜਮਾਤ ਦੇ ਨਤੀਜਿਆਂ ਵਿਚ 10 ਵਿਦਿਆਰਥੀਆਂ ਨੇ 95 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | 34 ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ ਤੇ 55 ਵਿਦਿਆਰਥੀਆਂ ਨੇ 85 ਫ਼ੀਸਦੀ ਤੋਂ ਉੱਪਰ ਅੰਕ ਪ੍ਰਾਪਤ ਕੀਤੇ | 163 ਵਿਦਿਆਰਥੀਆਂ ਨੇ ਆਪਣੀ ਦਸਵੀਂ ਜਮਾਤ ਪਹਿਲੇ ਦਰਜੇ 'ਤੇ ਰਹਿ ਕੇ ਪਾਸ ਕੀਤੀ | ਦਸਵੀਂ ਦੇ ਨਤੀਜੇ ਵਿਚ ਰਵਨੀਤ ਕੌਰ ਪੁੱਤਰੀ ਲਖਵਿੰਦਰ ਸਿੰਘ ਚੋਟੀਆਂ ਕਲਾਂ ਅਤੇ ਸੁਪਰਿਆ ਪੁੱਤਰੀ ਰਮਨ ਕੁਮਾਰ ਢੀਂਗਰਾ ਵਾਸੀ ਤਲਵੰਡੀ ਭਾਈ ਨੇ 98 ਫ਼ੀਸਦੀ ਅੰਕ ਪ੍ਰਾਪਤ ਪਹਿਲਾ ਸਥਾਨ, ਜਸਪ੍ਰੀਤ ਕੌਰ ਪੁੱਤਰੀ ਝਿਰਮਿਲ ਸਿੰਘ ਵਾਸੀ ਭੇਖਾ ਨੇ 97.6 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਦੂਸਰਾ ਸਥਾਨ, ਹਰਲੀਨ ਕੌਰ ਪੁੱਤਰੀ ਅੰਗਰੇਜ਼ ਸਿੰਘ ਵਾਸੀ ਵਾੜਾ ਚੈਨ ਸਿੰਘ ਵਾਲਾ ਨੇ 97.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਸਕੂਲ ਪਿ੍ੰਸੀਪਲ ਵੇਦ ਪ੍ਰਕਾਸ਼ ਤੇ ਸਕੂਲ ਚੇਅਰਮੈਨ ਜਸਵੀਰ ਸਿੰਘ ਨੇ ਵੱਖ-ਵੱਖ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਵਧੀਆ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਸਕੂਲ ਚੇਅਰਮੈਨ ਜਸਵੀਰ ਸਿੰਘ ਬਰਾੜ ਵਲੋਂ ਪਹਿਲੇ ਦਰਜੇ 'ਤੇ ਆਉਣ ਵਾਲੇ ਵਿਦਿਆਰਥੀਆਂ ਲਈ 11 ਹਜ਼ਾਰ, ਦੂਸਰੇ ਦਰਜੇ 'ਤੇ ਆਉਣ ਵਾਲੇ ਵਿਦਿਆਰਥੀਆਂ ਲਈ 8 ਹਜ਼ਾਰ ਤੇ ਤੀਸਰੇ ਦਰਜੇ 'ਤੇ ਆਉਣ ਵਾਲੇ ਵਿਦਿਆਰਥੀਆਂ ਲਈ 5 ਹਜ਼ਾਰ ਰੁਪਏ ਦੀ ਨਗਦ ਰਾਸ਼ੀ ਦਾ ਇਨਾਮ ਦੇਣ ਦਾ ਐਲਾਨ ਕੀਤਾ |
ਪਿਛਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਪਿੰਡ ਦੁੱਨੇਕੇ ਦੀ 11 ਮੈਂਬਰੀ ਕਮੇਟੀ ਦੀ ਚੋਣ ਅਗਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।