24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਬੀ.ਕੇ.ਯੂ. ਏਕਤਾ ਉਗਰਾਹਾਂ ਪਿੰਡ ਦੁੱਨੇਕੇ ਦੀ 11 ਮੈਂਬਰੀ ਕਮੇਟੀ ਦੀ ਚੋਣ

ਅਜੀਤ ਡੈਸਕ 01-05-2026
ਮੋਗਾ, 30 ਅਪ੍ਰੈਲ (ਸੁਰਿੰਦਰਪਾਲ ਸਿੰਘ)-ਪਿੰਡ ਦੁੱਨੇਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪਿੰਡ ਇਕਾਈ ਦੀ ਮੀਟਿੰਗ ਬਲਾਕ ਪ੍ਰਧਾਨ ਬਲਵੰਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਵਿੱਤ ਸਕੱਤਰ ਬਲੌਰ ਸਿੰਘ ਘੱਲ ਕਲਾਂ, ਬਲਾਕ ਪ੍ਰਧਾਨ ਇਕਬਾਲ ਸਿੰਘ ਸਿੰਘਾਂਵਾਲਾ, ਬਲਾਕ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ ਲੰਢੇਕੇ ਤੇ ਬਲਾਕ ਸਕੱਤਰ ਜਸਵਿੰਦਰ ਸਿੰਘ ਘੱਲ ਕਲਾਂ ਮੀਟਿੰਗ ਵਿਚ ਵਿਸ਼ੇਸ਼ ਰੂਪ ਵਿਚ ਸ਼ਾਮਿਲ ਹੋਏ | ਮੀਟਿੰਗ ਵਿਚ ਵਿਚਾਰਿਆ ਗਿਆ ਕਿ ਪਿੰਡ ਦੁੱਨੇਕੇ ਵਿਖੇ ਭਾਰਤ ਮਾਲਾ ਪ੍ਰੋਜੈਕਟ ਅਧੀਨ ਆਉਂਦੇ ਮਕਾਨ ਪ੍ਰਸ਼ਾਸਨ ਨੇ ਪਿਛਲੇ ਦਿਨੀਂ ਢਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਜਥੇਬੰਦੀ ਤੇ ਪਿੰਡ ਦੇ ਲੋਕਾਂ ਦੇ ਵਿਰੋਧ ਕਰ ਕੇ ਪ੍ਰਸ਼ਾਸਨ ਮਕਾਨ ਢਾਉਣ ਵਿਚ ਸਫਲ ਨਹੀਂ ਸੀ ਹੋਇਆ | ਜਥੇਬੰਦੀ ਵਲੋਂ ਚਿਤਾਵਨੀ ਦਿੱਤੀ ਗਈ ਕਿ ਜਦ ਤੱਕ ਘਰਾਂ ਦਾ ਪੂਰਾ ਮੁਆਵਜ਼ਾ ਨਹੀਂ ਮਿਲਦਾ, ਓਨਾ ਚਿਰ ਮਕਾਨਾਂ ਨੂੰ ਨਹੀਂ ਢਾਉਣ ਦਿੱਤਾ ਜਾਵੇਗਾ | ਮੀਟਿੰਗ ਵਿਚ ਭਾਰਤੀ ਕਿਸਾਨ ਏਕਤਾ ਉਗਰਾਹਾਂ ਪਿੰਡ ਦੁੱਨੇਕੇ ਦੀ ਨਵੀਂ 11 ਮੈਂਬਰੀ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ ਜਿਨ੍ਹਾਂ ਵਿਚ ਪ੍ਰਧਾਨ ਸੁਰਜੀਤ ਸਿੰਘ, ਮੀਤ ਪ੍ਰਧਾਨ ਅੰਮਿ੍ਤਪਾਲ ਸਿੰਘ, ਸਕੱਤਰ ਭੁਪਿੰਦਰ ਸਿੰਘ, ਸਹਾਇਕ ਸਕੱਤਰ ਨਛੱਤਰ ਸਿੰਘ, ਖ਼ਜ਼ਾਨਚੀ ਕਪਤਾਨ ਸਿੰਘ, ਸਲਾਹਕਾਰ ਬਲਵੰਤ ਸਿੰਘ, ਅਵਤਾਰ ਸਿੰਘ, ਜਸਮੇਲ ਸਿੰਘ, ਗੁਰਮੇਲ ਸਿੰਘ, ਜਸਕਰਨ ਸਿੰਘ ਅਤੇ ਦਲਜੀਤ ਸਿੰਘ ਸ਼ਾਮਿਲ ਹਨ | ਮੀਟਿੰਗ ਵਿਚ ਉਪਰੋਕਤ ਤੋਂ ਬਿਨਾਂ ਕਿਸਾਨ ਸ਼ਾਮਿਲ ਸਨ |
ਪਿਛਲੀ ਖ਼ਬਰ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡਾਇਰੈਕਟਰ ਡਾ. ਸਤੀਸ਼ ਕੁਮਾਰ ਵਰਮਾ ਵਲੋਂ ਨਾਟਕਕਾਰ ਮੋਹੀ ਨੂੰ ਕਿਤਾਬ ਭੇਟ ਅਗਲੀ ਖ਼ਬਰ ਕੈਲੇਫੋਰਨੀਆ ਪਬਲਿਕ ਸਕੂਲ ਖੁਖਰਾਣਾ ਦੇ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜੇ ਰਹੇ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।