24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਟੀ.ਐਲ.ਐਫ. ਸਕੂਲ ਵਿਖੇ ਅੰਤਰ-ਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 01-05-2026

ਮੋਗਾ, 30 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਦੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਅੱਜ ਸਕੂਲ ਵਿਚ ਅੰਤਰ-ਰਾਸ਼ਟਰੀ ਮਜ਼ਦੂਰ ਦਿਵਸ ਬਹੁਤ ਹੀ ਸਤਿਕਾਰ ਨਾਲ ਮਨਾਇਆ ਗਿਆ | ਇਹ ਸਮਾਗਮ ਵਿਦਿਆਰਥੀਆਂ ਦੁਆਰਾ ਸੰਚਾਲਿਤ ਕੀਤਾ ਗਿਆ, ਜਿਸ ਵਿਚ ਭਾਸ਼ਣ, ਕਵਿਤਾ ਪਾਠ ਤੇ ਇਕ ਛੋਟਾ ਨਾਟਕ ਪੇਸ਼ ਕੀਤਾ ਗਿਆ | ਇਨ੍ਹਾਂ ਪੇਸ਼ਕਾਰੀਆਂ ਰਾਹੀਂ ਕਿਰਤ ਦੀ ਸ਼ਾਨ ਤੇ ਰਾਸ਼ਟਰ ਨਿਰਮਾਣ ਵਿਚ ਮਜ਼ਦੂਰਾਂ ਦੁਆਰਾ ਨਿਭਾਈ ਗਈ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸਕੂਲ ਪਿ੍ੰਸੀਪਲ ਨੀਤੂ ਡਾਂਡੀ ਨੇ ਕਿਹਾ ਕਿ ਹਰ ਕੰਮ ਅਤੇ ਹਰ ਪੇਸ਼ਾ ਸਤਿਕਾਰ ਦੇ ਯੋਗ ਹੈ | ਇਸ ਮੌਕੇ ਆਪਣੇ ਸੰਬੋਧਨ ਵਿਚ ਪਿ੍ੰਸੀਪਲ ਨੀਤੂ ਡਾਂਡੀ ਨੇ ਕਿਹਾ ਕਿ ਸਹਾਇਤਾ ਸਟਾਫ਼ ਮੈਂਬਰ ਟੀ.ਐਲ.ਐਫ. ਸਕੂਲ ਦੀ ਰੀੜ੍ਹ ਦੀ ਹੱਡੀ ਹਨ | ਉਨ੍ਹਾਂ ਕਿਹਾ ਕਿ ਇਹ ਸਮਾਗਮ ਵਿਦਿਆਰਥੀਆਂ ਲਈ ਇਕ ਪ੍ਰੇਰਨਾਦਾਇਕ ਸੰਦੇਸ਼ ਵਜੋਂ ਕੰਮ ਕਰਦਾ ਹੈ | ਇਸ ਮੌਕੇ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਅੰਤਰ-ਰਾਸ਼ਟਰੀ ਮਜ਼ਦੂਰ ਦਿਵਸ 'ਤੇ ਸਾਰਿਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ |

ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਵਿਧਾਇਕ ਅੰਮਿ੍ਤਪਾਲ ਸਿੰਘ ਦੇ ਦਫ਼ਤਰ ਸਾਹਮਣੇ ਪ੍ਰਦਰਸ਼ਨ 6 ਨੂੰ -ਸਰਬਜੀਤ ਕੌਰ ਅਗਲੀ ਖ਼ਬਰ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡਾਇਰੈਕਟਰ ਡਾ. ਸਤੀਸ਼ ਕੁਮਾਰ ਵਰਮਾ ਵਲੋਂ ਨਾਟਕਕਾਰ ਮੋਹੀ ਨੂੰ ਕਿਤਾਬ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।