ਬੱਧਨੀ ਕਲਾਂ, 30 ਅਪ੍ਰੈਲ (ਸੰਜੀਵ ਕੋਛੜ)-ਮਾਣਯੋਗ ਸੀਨੀਅਰ ਕਪਤਾਨ ਪੁਲਿਸ ਮੋਗਾ ਦੇ ਦਿਸ਼ਾ ਨਿਰਦੇਸ਼ ਹੇਠ, ਜਤਿੰਦਰ ਸਿੰਘ ਡੀ.ਐਸ.ਪੀ. ਸਬ ਡਵੀਜ਼ਨ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਟਰੈਫ਼ਿਕ ਸਟਾਫ਼ ਮੋਗਾ, ਟਰੈਫ਼ਿਕ ਐਜੂਕੇਸ਼ਨ ਸੈੱਲ ਮੋਗਾ ਤੇ ਡੀ.ਸੀ.ਪੀ.ਯੂ. ਮੋਗਾ ਦੀ ਟੀਮ ਵਲੋਂ ਸਬ ਡਵੀਜ਼ਨ ਨਿਹਾਲ ਸਿੰਘ ਵਾਲਾ ਦੇ ਵੱਖ-ਵੱਖ ਸਕੂਲਾਂ ਦੀਆਂ ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ | ਸਕੂਲੀ ਵੈਨਾਂ ਦੇ ਡਰਾਈਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਸਬੰਧੀ ਜਾਗਰੂਕ ਕੀਤਾ ਗਿਆ | ਸੇਫ਼ ਸਕੂਲ ਵਾਹਨ ਪਾਲਿਸੀ ਦੀ ਨਾ ਪਾਲਣਾ ਕਰਨ ਵਾਲੇ ਸਕੂਲੀ ਵੈਨਾਂ ਦੇ ਚਲਾਨ ਵੀ ਕੀਤੇ ਗਏ | ਸਕੂਲੀ ਵੈਨਾਂ ਦੇ ਡਰਾਈਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ ਗਈ | ਇਸ ਮੌਕੇ ਐਸ.ਆਈ. ਸੁਖਮੰਦਰ ਸਿੰਘ ਇੰਚਾਰਜ ਟਰੈਫ਼ਿਕ ਸਟਾਫ਼ ਮੋਗਾ, ਏ.ਐਸ.ਆਈ. ਕੇਵਲ ਸਿੰਘ ਇੰਚਾਰਜ ਟਰੈਫ਼ਿਕ ਐਜੂਕੇਸ਼ਨ ਸੈਲ ਮੋਗਾ, ਸੀਨੀਅਰ ਕਾਂਸਟੇਬਲ ਹਰਜੀਤ ਸਿੰਘ ਟਰੈਫ਼ਿਕ ਸਟਾਫ਼ ਮੋਗਾ, ਪਰਮਜੀਤ ਕੌਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੋਗਾ, ਜਸਦੀਪ ਸਿੰਘ ਆਦਿ ਹਾਜ਼ਰ ਸਨ |