ਸ਼ੋ੍ਰਮਣੀ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਨੂੰ ਲੈ ਕੇ 'ਆਪ' ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਅਜੀਤ ਡੈਸਕ
01-05-2026
ਸ਼ੋ੍ਰਮਣੀ ਅਕਾਲੀ ਦਲ ਵਲੋਂ ਬਿਜਲੀ ਕੱਟਾਂ ਦੇ ਵਿਰੋਧ 'ਚ 'ਆਪ' ਸਰਕਾਰ ਖ਼ਿਲਾਫ਼ ਪ੍ਰਦਰਸ਼ਨ
ਨਿਹਾਲ ਸਿੰਘ ਵਾਲਾ, (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਸ਼੍ਰੋਮਣੀ ਅਕਾਲੀ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਦੀ ਅਗਵਾਈ ਹੇਠ ਅਕਾਲੀ ਆਗੂਆਂ ਤੇ ਵਰਕਰਾਂ ਨੇ ਸੂਬਾ ਸਰਕਾਰ ਵਲੋਂ ਬਿਜਲੀ ਦੇ ਲਗਾਏ ਜਾ ਰਹੇ ਲੰਬੇ-ਲੰਬੇ ਕੱਟਾਂ ਸਬੰਧੀ ਪੰਜਾਬ ਸਰਕਾਰ ਖ਼ਿਲਾਫ਼ ਐਸ.ਡੀ.ਐਮ. ਦਫ਼ਤਰ ਨਿਹਾਲ ਸਿੰਘ ਵਾਲਾ ਦੇ ਗੇਟ ਅੱਗੇ ਰੋਸ ਪ੍ਰਦਰਸ਼ਨ ਕਰਦਿਆਂ ਬਿਜਲੀ ਸਪਲਾਈ ਨੂੰ ਨਿਰੰਤਰ ਜਾਰੀ ਰੱਖਣ ਲਈ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਲਗਾਏ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ, ਜ਼ਿਲ੍ਹਾ ਦਿਹਾਤੀ ਪ੍ਰਧਾਨ ਨਿਹਾਲ ਸਿੰਘ ਭੁੱਲਰ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਸੀਨੀਅਰ ਆਗੂ ਰਣਵਿੰਦਰ ਸਿੰਘ ਰਾਮੂੰਵਾਲਾ, ਹਰਭੁਪਿੰਦਰ ਸਿੰਘ ਲਾਡੀ ਬੁੱਟਰ, ਚਰਨਜੀਤ ਸਿੰਘ ਡਾਲਾ, ਸਾਬਕਾ ਸਰਪੰਚ ਅਜੀਤਪਾਲ ਸਿੰਘ ਰਣੀਆਂ, ਹਰਪ੍ਰੀਤ ਸਿੰਘ ਲਵਲੀ ਘੋਲੀਆ, ਇੰਦਰਜੀਤ ਸਿੰਘ ਭਾਗੀਕੇ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਦਲਾਅ ਦਾ ਨਾਮ ਦੇ ਕੇ ਆਈ ਭਗਵੰਤ ਸਰਕਾਰ ਤੋਂ ਸੂਬੇ ਦੇ ਲੋਕਾਂ ਮੋਹ ਭੰਗ ਹੋ ਚੁੱਕਿਆ ਹੈ ਅਤੇ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਲੋਕਾਂ ਨੂੰ ਜਿੱਥੇ ਬਿਜਲੀ ਦੇ 90 ਫ਼ੀਸਦੀ ਬਿੱਲ ਮੁਆਫ਼ ਕਰਕੇ ਚੌਵੀ ਘੰਟੇ ਬਿਜਲੀ ਸਪਲਾਈ ਦੇਣ ਦੇ ਵੱਡੇ-ਵੱਡੇ ਝੂਠ ਮਾਰ ਰਿਹਾ ਹੈ, ਉੱਥੇ ਗਰਮੀ ਦੀ ਰੁੱਤ ਸ਼ੁਰੂ ਹੁੰਦਿਆਂ ਹੀ ਬਿਜਲੀ ਸਪਲਾਈ ਦੇ ਲੱਗ ਰਹੇ ਲੰਬੇ ਲੰਬੇ ਕੱਟਾਂ ਨੇ ਸੂਬੇ ਦੀ ਸਰਕਾਰ ਦੀ ਬਿਜਲੀ ਸਰਪਲੱਸ ਹੋਣ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ | ਇਸ ਮੌਕੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਧਰਮਕੋਟ ਵਲੋਂ ਇਸ ਧਰਨੇ 'ਚ ਪੁੱਜਣ ਵਾਲੇ ਅਕਾਲੀ ਆਗੂਆਂ, ਸਰਕਲ ਪ੍ਰਧਾਨਾਂ ਤੇ ਵਰਕਰਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪ੍ਰਧਾਨ ਬਲਕਰਨ ਸਿੰਘ ਮਾਣੂੰਕੇ, ਸਰਪੰਚ ਗੁਰਮੀਤ ਸਿੰਘ ਭੋਲਾ ਦੀਨਾਂ, ਅਮਨਿੰਦਰ ਸਿੰਘ ਬੁੱਟਰ, ਸੁਖਮੰਦਰ ਸਿੰਘ ਮੱਦੋਕੇ, ਬਲਵੀਰ ਸਿੰਘ ਸੈਦੋਕੇ, ਚਰਨਜੀਤ ਸਿੰਘ ਝੰਡੇਆਣਾ, ਪ੍ਰਧਾਨ ਸੁਰਜੀਤ ਸਿੰਘ ਰਣਸੀਂਹ, ਸਤਪਾਲ ਸਿੰਘ ਮੀਨੀਆਂ, ਪ੍ਰਧਾਨ ਰੁਪਿੰਦਰ ਸਿੰਘ ਦੀਦਾਰੇ ਵਾਲਾ, ਸੁਰਜੀਤ ਸਿੰਘ ਨੰਗਲ, ਪਰਮਿੰਦਰ ਸਿੰਘ ਖੋਟੇ, ਜਸਵਿੰਦਰ ਸਿੰਘ ਖੋਟੇ, ਪ੍ਰਧਾਨ ਵਿਜੇ ਕੁਮਾਰ, ਸੁਖਦੇਵ ਸਿੰਘ ਰਣਸੀਂਹ, ਅਜਮੇਰ ਸਿੰਘ ਦੀਨਾਂ, ਸੁਖਪਾਲ ਸਿੰਘ ਘੋਲੀਆ, ਹਰਮੇਲ ਸਿੰਘ ਬੁੱਟਰ, ਗੁਰਮੇਲ ਸਿੰਘ ਦੀਨਾਂ, ਸੁਖਦੇਵ ਸਿੰਘ ਦਰਾਕਾ ਸੈਦੋਕੇ, ਇਕੱਤਰ ਸਿੰਘ ਮਾਣੂੰਕੇ, ਰਵੀਇੰਦਰ ਸਿੰਘ ਰਵੀ ਬੱਧਨੀ, ਸਰਪੰਚ ਬਲਜੀਤ ਸਿੰਘ ਚੁਗਾਵਾਂ, ਮੁਖਤਿਆਰ ਸਿੰਘ ਭਾਗੀਕੇ, ਮੋਹਨ ਲਾਲ ਰੌਂਤਾ, ਗੁਰਮੇਲ ਸਿੰਘ ਖੋਟੇ, ਗੁਰਦੀਪ ਸਿੰਘ ਰੌਂਤਾ, ਜਸਵੀਰ ਸਿੰਘ ਡਾਲਾ, ਸਰਪੰਚ ਹਰਜਿੰਦਰ ਸਿੰਘ ਖੋਟੇ, ਗੁਰਬਖ਼ਸ਼ ਸਿੰਘ ਰਣੀਆਂ, ਹਰਭਜਨ ਸਿੰਘ ਬਿਲਾਸਪੁਰ ਸੰਮਤੀ ਮੈਂਬਰ, ਲਖਵੀਰ ਸਿੰਘ ਧੂੜਕੋਟ ਟਾਹਲੀ ਆਦਿ ਹਾਜ਼ਰ ਸਨ |
ਬਿਜਲੀ ਕੱਟਾਂ ਖਿਲਾਫ ਬਰਜਿੰਦਰ ਸਿੰਘ ਬਰਾੜ ਦੀ ਅਗਵਾਈ 'ਚ ਰੋਸ ਧਰਨਾ
ਧਰਮਕੋਟ, (ਪਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਤੇ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਧਰਮਕੋਟ ਵਿਖੇ ਬਿਜਲੀ ਕੱਟਾਂ ਤੇ ਲੋਕ ਮੁੱਦਿਆਂ ਨੂੰ ਲੈ ਕੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ¢ ਇਸ ਮੌਕੇ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਵਰਕਰਾਂ ਤੇ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ¢ ਧਰਨੇ ਦੌਰਾਨ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ ਤੇ ਲੋਕ ਵਿਰੋਧੀ ਨੀਤੀਆਂ ਵਿਰੁੱਧ ਤਿੱਖਾ ਰੋਸ ਪ੍ਰਗਟਾਇਆ ਗਿਆ¢ ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਲਈ ਸੰਘਰਸ਼ ਕੀਤਾ ਹੈ ਅਤੇ ਮੌਜੂਦਾ ਸਮੇਂ ਵਿਚ ਪੰਜਾਬ ਦੇ ਲੋਕ ਬਿਜਲੀ ਸੰਕਟ ਕਾਰਨ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰ ਰਹੇ ਹਨ¢ ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਵਿਚ ਦਿਨ ਰਾਤ ਲੱਗ ਰਹੇ ਭਾਰੀ ਬਿਜਲੀ ਕੱਟਾਂ ਨੇ ਆਮ ਲੋਕਾਂ ਕਿਸਾਨਾਂ, ਦੁਕਾਨਦਾਰਾਂ ਅਤੇ ਵਿਦਿਆਰਥੀਆਂ ਦੀ ਜ਼ਿੰਦਗੀ ਪ੍ਰਭਾਵਿਤ ਕਰ ਦਿੱਤੀ ਹੈ¢ ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਤਲਵੰਡੀ ਭੰਗੇਰੀਆਂ, ਖਣਮੁਖ ਭਾਰਤੀ ਪੱਤੋ ਸ਼ਹਿਰੀ ਪ੍ਰਧਾਨ, ਸਰਕਲ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਨੰਬਰਦਾਰ ਬਲਜੀਤ ਸਿੰਘ ਕੰਗ ਸਰਕਲ ਪ੍ਰਧਾਨ ਫਤਿਹਗੜ੍ਹ, ਜੋਗਿੰਦਰ ਸਿੰਘ ਸੰਧੂ ਸਾਬਕਾ ਚੇਅਰਮੈਨ, ਜਸਵਿੰਦਰ ਸਿੰਘ ਕੁੱਕੀ ਫਤਿਹਗੜ੍ਹ, ਜਸਵੀਰ ਸਿੰਘ ਖੋਸਾ ਸਰਕਲ ਪ੍ਰਧਾਨ, ਗੁਰਮੀਤ ਸਿੰਘ ਗਗੜਾ ਸਰਕਲ ਪ੍ਰਧਾਨ, ਦਿਲਬਾਗ ਸਿੰਘ ਹੈਪੀ ਭੁੱਲਰ, ਬਲਵਿੰਦਰ ਸਿੰਘ ਅÏਲਖ ਪੰਡੋਰੀ ਅਰਾਈਆਂ, ਸੁਖਵਿੰਦਰ ਸਿੰਘ ਦਾਤੇਵਾਲ, ਹਰਦਿਆਲ ਸਿੰਘ ਸ਼ਾਹ ਵਾਲਾ, ਨੰਬਰਦਾਰ ਨਛੱਤਰ ਸਿੰਘ ਢੋਲਣੀਆਂ, ਪ੍ਰਭਜੀਤ ਸਿੰਘ ਤਾਰੇਵਾਲਾ, ਮੇਜਰ ਸਿੰਘ ਰਾਊਵਾਲ, ਗੁਰਭੇਜ ਸਿੰਘ ਕਾਦਰ ਵਾਲਾ, ਰੇਸ਼ਮ ਸਿੰਘ ਕਾਦਰ ਵਾਲਾ, ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਮਨਫੂਲ ਸਿੰਘ ਲਾਡੀ ਮਸਤੇਵਾਲਾ, ਜਸਵਿੰਦਰ ਸਿੰਘ ਮਨੇਸ਼, ਗੁਰਜੰਟ ਸਿੰਘ ਚਾਹਲ ਆਦਿ ਹਾਜ਼ਰ ਸਨ¢
ਸ਼੍ਰੋਮਣੀ ਅਕਾਲੀ ਦਲ ਨੇ ਬਿਜਲੀ ਵਿਭਾਗ ਦੇ ਵਿਹੜੇ 'ਚ ਫੂਕਿਆ ਮੁੱਖ ਮੰਤਰੀ ਦਾ ਪੁਤਲਾ
ਬਾਘਾ ਪੁਰਾਣਾ, (ਗੁਰਮੀਤ ਸਿੰਘ ਮਾਣੂੰਕੇ)-ਬਾਘਾ ਪੁਰਾਣਾ ਹਲਕੇ ਤੋਂ ਇਲਾਵਾ ਹੋਰਨਾਂ ਥਾਵਾਂ ਤੋਂ ਲਗਾਤਾਰ ਬਿਜਲੀ ਕੱਟਾਂ ਦੀਆਂ ਆ ਰਹੀਆਂ ਖ਼ਬਰਾਂ ਨੂੰ ਧਿਆਨ 'ਚ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਭਰ ਵਿਚ ਐਕਸੀਅਨ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕਰਕੇ ਮੰਗ-ਪੱਤਰ ਦੇਣ ਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਸਨ | ਜਿਸ ਦੇ ਤਹਿਤ ਬਾਘਾ ਪੁਰਾਣਾ ਵਿਚ ਜਥੇਦਾਰ ਤੀਰਥ ਸਿੰਘ ਮਾਹਲਾ ਕੋਰ ਕਮੇਟੀ ਮੈਂਬਰ ਤੇ ਹਲਕਾ ਇੰਚਾਰਜ ਦੀ ਅਗਵਾਈ ਹੇਠ ਪਾਰਟੀ ਆਗੂਆਂ ਤੇ ਵਰਕਰਾਂ ਨੇ ਮੋਗਾ ਸੜਕ ਉੱਪਰ ਸਥਿਤ ਬਿਜਲੀ ਘਰ ਇਕੱਠੇ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ¢ ਇਸ ਮੌਕੇ ਸੁਖਜੀਤ ਸਿੰਘ ਮਾਹਲਾ ਯੂਥ ਆਗੂ ਤੋਂ ਇਲਾਵਾ ਹਲਕੇ ਦੇ ਸੀਨੀਅਰ ਆਗੂ ਕਰਨਲ ਦਰਸ਼ਨ ਸਿੰਘ ਸਮਾਧ ਭਾਈ, ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਸਾਬਕਾ ਚੇਅਰਮੈਨ, ਜਥੇਦਾਰ ਹਰਮੇਲ ਸਿੰਘ ਮੌੜ ਸਾਬਕਾ ਚੇਅਰਮੈਨ, ਜਥੇਦਾਰ ਸੁਖਹਰਪ੍ਰੀਤ ਸਿੰਘ ਰੋਡੇ ਮੈਂਬਰ ਐਸ.ਜੀ.ਪੀ.ਸੀ., ਜ਼ੈਲਦਾਰ ਬਲਵਿੰਦਰ ਸਿੰਘ ਵਾਂਦਰ, ਇਕੱਤਰ ਸਿੰਘ ਥਰਾਜ ਸੀਨੀਅਰ ਆਗੂ ਤੇ ਹੋਰਨਾਂ ਨੇ ਅਨੇਕਾਂ ਸਾਥੀਆਂ ਸਮੇਤ ਜਸਬੀਰ ਸਿੰਘ ਐਕਸੀਅਨ ਬਾਘਾ ਪੁਰਾਣਾ ਨੂੰ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਂਅ 'ਤੇ ਮੰਗ-ਪੱਤਰ ਸੌਂਪਿਆ¢ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਗੂਆਂ ਨੇ ਦੱਸਿਆ ਉਨ੍ਹਾਂ ਮੰਗ-ਪੱਤਰ ਰਾਹੀਂ ਦੱਸਿਆ ਹੈ ਕਿ ਬਾਘਾ ਪੁਰਾਣਾ ਹਲਕੇ ਵਿਚ ਬਿਜਲੀ ਦੇ ਵਾਰ-ਵਾਰ ਕੱਟ ਲੱਗ ਰਹੇ ਹਨ ਜਿਸ ਕਰਕੇ ਹਰੇਕ ਵਰਗ ਦੇ ਲੋਕ ਦੁਖੀ ਹਨ | ਇਸ ਮੌਕੇ ਗੁਰਜੀਤ ਸਿੰਘ ਕੋਟਲਾ ਸਰਕਲ ਪ੍ਰਧਾਨ, ਹਰਜੋਤ ਸਿੰਘ ਡੇਮਰੂ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਮੋਗਾ, ਗੋਪੀ ਸਰਪੰਚ ਕੋਟਲਾ ਮਿਹਰ ਸਿੰਘ ਵਾਲਾ, ਸੁਖਵੀਰ ਸਿੰਘ ਸੁੱਖਾ ਬਰਾੜ ਯੂਥ ਆਗੂ, ਜਸਪ੍ਰੀਤ ਸਿੰਘ ਮਾਹਲਾ, ਹਰਜੀਤ ਸਿੰਘ ਗਿੱਲ ਸਰਕਲ ਪ੍ਰਧਾਨ, ਪ੍ਰਧਾਨ ਜਗਸੀਰ ਸਿੰਘ ਬਰਾੜ ਲੰਗੇਆਣਾ, ਪਵਨ ਢੰਡ ਸ਼ਹਿਰੀ ਪ੍ਰਧਾਨ, ਨਿਰਭੈ ਸਿੰਘ ਸੰਮਤੀ ਮੈਂਬਰ ਘੋਲੀਆ, ਰਣਧੀਰ ਸਿੰਘ ਥਰਾਜ, ਸ਼ੈਰੀ ਬਰਾੜ ਭਲੂਰ, ਬਚਿੱਤਰ ਸਿੰਘ ਕਾਲੇਕੇ, ਕਰਮ ਸਿੰਘ ਮਾਹਲਾ, ਤਰਲੋਚਨ ਸਿੰਘ ਕਾਲੇਕੇ, ਲਖਵੀਰ ਸਿੰਘ ਬਰਾੜ, ਗੋਪੀ ਬਰਾੜ ਹਰੀਏਵਾਲਾ, ਨਰਦੀਪ ਸਿੰਘ ਕਿੰਗਰਾ, ਹਰਪ੍ਰੀਤ ਸਿੰਘ ਹੈਪੀ, ਸੁਖਦੀਪ ਸਿੰਘ ਕੋਟਲਾ, ਸਰਬਜੀਤ ਸਿੰਘ ਮੈਂਬਰ, ਮਨਜੀਤ ਸਿੰਘ, ਜਗਰੂਪ ਸਿੰਘ ਲੰਗੇਆਣਾ, ਸੁਖਮੰਦਰ ਸਿੰਘ ਭਲੂਰ, ਕਾਲਾ ਰਾਜੇਆਣਾ ਮੈਂਬਰ, ਹਰੀ ਮਾਣੂੰਕੇ, ਗੋਰਾ ਸੰਗਤਪੁਰਾ, ਰਣਜੀਤ ਸਿੰਘ ਝੀਤੇ, ਪਵਨ ਗੋਇਲ, ਚੈਰੀ ਭਾਟੀਆ, ਸੁਰਿੰਦਰ ਬਾਂਸਲ, ਤਰਸੇਮ ਸਿੰਘ ਆਦਿ ਹਾਜ਼ਰ ਸਨ |