ਮੋਗਾ, 30 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅੱਜ ਹੋਲੀ ਹਾਰਟ ਕਾਨਵੈਂਟ ਸਕੂਲ ਮੋਗਾ ਵਿਖੇ ਮਜ਼ਦੂਰ ਦਿਵਸ ਬਹੁਤ ਹੀ ਉਤਸ਼ਾਹ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕੀ ਕਮੇਟੀ ਵਲੋਂ ਸਕੂਲ ਦੇ ਨਾਨ-ਟੀਚਿੰਗ ਸਟਾਫ਼ ਅਤੇ ਸੇਵਾਦਾਰਾਂ ਦੀ ਅਣਥੱਕ ਮਿਹਨਤ ਨੂੰ ਸਲਾਮ ਕਰਦਿਆਂ ਇਕ ਵਿਸ਼ੇਸ਼ ਸਮਾਗਮ ਉਲੀਕਿਆ ਗਿਆ | ਸਕੂਲ ਮੈਨੇਜਮੈਂਟ ਤੇ ਸਟਾਫ਼ ਨੇ ਮਿਲ ਕੇ ਕੇਕ ਕੱਟਿਆ ਤੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਪ੍ਰਬੰਧਕਾਂ ਵਲੋਂ ਨਾਨ-ਟੀਚਿੰਗ ਸਟਾਫ਼ ਨੂੰ ਉਨ੍ਹਾਂ ਦੀਆਂ ਵਧੀਆ ਸੇਵਾਵਾਂ ਲਈ ਵਿਸ਼ੇਸ਼ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ | ਸਕੂਲ ਮੈਨੇਜਮੈਂਟ ਨੇ ਕਿਹਾ ਕਿ ਇਹ ਕਰਮਚਾਰੀ ਸਕੂਲ ਦੀ ਰੀੜ੍ਹ ਦੀ ਹੱਡੀ ਹਨ, ਜਿਨ੍ਹਾਂ ਦੀ ਮਿਹਨਤ ਸਦਕਾ ਅਦਾਰਾ ਦਿਨ-ਰਾਤ ਤਰੱਕੀ ਕਰ ਰਿਹਾ ਹੈ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਵੀ ਸਾਰੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਤੇ ਕਿਹਾ ਇਹ ਦਿਨ ਸਾਨੂੰ ਸਿਖਾਉਂਦਾ ਹੈ ਕਿ ਹਰ ਕੰਮ ਸਤਿਕਾਰਯੋਗ ਹੁੰਦਾ ਹੈ ਅਤੇ ਮਿਹਨਤ ਦਾ ਮੁੱਲ ਹਮੇਸ਼ਾ ਪੈਂਦਾ ਹੈ | ਇਸ ਲਈ ਸਾਨੂੰ ਹਰ ਕੰਮ ਲਗਨ, ਮਿਹਨਤ ਤੇ ਇਮਾਨਦਾਰੀ ਨਾਲ ਕਰਨਾ ਚਾਹੀਦਾ ਹੈ |