24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ 'ਚ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 01-05-2026
ਨਿਹਾਲ ਸਿੰਘ ਵਾਲਾ, 30 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਮਜ਼ਦੂਰ ਦਿਵਸ ਸਬੰਧੀ ਸਪੈਸ਼ਲ ਅਸੈਂਬਲੀ ਦਾ ਆਯੋਜਨ ਕੀਤਾ ਗਿਆ¢ ਅਸੈਂਬਲੀ ਦੀ ਸ਼ੁਰੂਆਤ ਪ੍ਰਾਰਥਨਾ ਨਾਲ ਹੋਈ ਜਿਸ ਤੋਂ ਬਾਅਦ ਵਿਦਿਆਰਥੀਆਂ ਵਲੋਂ ਮਜ਼ਦੂਰ ਦਿਵਸ ਦੀ ਮਹੱਤਤਾ ਬਾਰੇ ਵਿਚਾਰ ਪੇਸ਼ ਕੀਤੇ ਗਏ¢ ਇਸ ਮੌਕੇ ਸਕੂਲ ਦੇ ਸਹਾਇਕ ਸਟਾਫ਼ ਬਾਰੇ ਵਿਸ਼ੇਸ਼ ਤੌਰ 'ਤੇ ਚਰਚਾ ਕੀਤੀ ਗਈ¢ ਉਨ੍ਹਾਂ ਦੀ ਸੇਵਾ ਲਈ ਧੰਨਵਾਦ ਪ੍ਰਗਟਾਇਆ ਗਿਆ¢ ਸਕੂਲ ਪਿ੍ੰਸੀਪਲ ਕੁੰਜੂਮੋਲ ਜੋਅ ਤੇ ਵਾਈਸ ਪਿ੍ੰਸੀਪਲ ਜਸਮੇਲ ਸਿੰਘ ਨੇ ਵਿਦਿਆਰਥੀਆਂ ਨੂੰ ਮਿਹਨਤ ਦੀ ਕਦਰ ਕਰਨ ਤੇ ਕੰਮ ਕਰਨ ਵਾਲੇ ਦੀ ਇੱਜ਼ਤ ਕਰਨ ਦਾ ਸੰਦੇਸ਼ ਦਿੱਤਾ¢ ਇਸ ਮੌਕੇ ਮੌਜੂਦ ਸਕੂਲ ਪ੍ਰਧਾਨ ਚਰਨ ਸਿੰਘ ਤੇ ਸਕੂਲ ਚੇਅਰਮੈਨ ਯੋਗਿੰਦਰ ਪ੍ਰਸ਼ਾਦ ਸ਼ਰਮਾ ਨੇ ਕਿਹਾ ਕਿ ਮਜ਼ਦੂਰ ਸਾਡੇ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਸਾਨੂੰ ਉਨ੍ਹਾਂ ਦੇ ਯੋਗਦਾਨ ਨੂੰ ਕਦੇ ਨਹੀਂ ਭੁੱਲਣਾ ਚਾਹੀਦਾ¢
ਪਿਛਲੀ ਖ਼ਬਰ ਗਊ ਸੈੱਸ ਲੈਣ ਦੇ ਬਾਵਜੂਦ ਵੀ ਸ਼ਹਿਰ 'ਚ ਆਵਾਰਾ ਪਸ਼ੂਆਂ ਦੀ ਵਧੀ ਭਰਮਾਰ ਅਗਲੀ ਖ਼ਬਰ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ ਦਾ 10ਵੀਂ ਤੇ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।