24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਐਲ.ਬੀ. ਕਾਨਵੈਂਟ ਤੇ ਕਿਡਜ਼ੀ ਸਕੂਲ ਮਾਣੂੰਕੇ 'ਚ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 01-05-2026
ਬਾਘਾ ਪੁਰਾਣਾ, 30 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਐਲ.ਬੀ. ਕਾਨਵੈਂਟ ਤੇ ਕਿਡਜ਼ੀ ਸਕੂਲ ਮਾਣੂੰਕੇ 'ਚ ਅੱਜ ਮਜ਼ਦੂਰ ਦਿਵਸ ਮਨਾਇਆ ਗਿਆ ਜਿਸ 'ਚ ਸਕੂਲ ਦੇ ਸਟਾਫ਼ ਵਲੋਂ ਇਕ ਪ੍ਰੋਗਰਾਮ ਉਲੀਕਿਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਜੁਸ਼ੀਲੀਆਂ ਕਵਿਤਾਵਾਂ ਤੇ ਗੀਤ ''ਸਾਥੀ ਹਾਥ ਬੜਾਨਾ'' ਨੇ ਸਭ ਨੂੰ ਕੀਲ ਕੇ ਰੱਖ ਦਿੱਤਾ | ਇਸ ਮੌਕੇ ਉਨ੍ਹਾਂ ਨੇ ਮਜ਼ਦੂਰਾਂ ਵਲੋਂ ਕੀਤੇ ਜਾਂਦੇ ਕੰਮਾਂ ਦੀ ਅਹਿਮੀਅਤ ਨੂੰ ਪੇਸ਼ ਕਰਦਿਆਂ ਇਕ ਸਕਿੱਟ ਵੀ ਪੇਸ਼ ਕੀਤੀ | ਇਸ ਦੌਰਾਨ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਪਰਮਿੰਦਰ ਸਿੰਘ ਨੇ ਵੀ ਸਕੂਲ ਦੇ ਸਾਰੇ ਸਹਾਇਕ ਕਰਮਚਾਰੀਆਂ ਨੂੰ ਸਕੂਲ ਦਾ ਅਹਿਮ ਹਿੱਸਾ ਮੰਨਦਿਆਂ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ | ਸਕੂਲ ਦੇ ਪਿ੍ੰਸੀਪਲ ਮੈਡਮ ਰਿਪਨਦੀਪ ਕੌਰ ਨੇ ਮੁਲਾਜ਼ਮਾਂ ਨੂੰ ਮਜ਼ਦੂਰ ਦਿਵਸ ਦੀਆਂ ਵਧਾਈਆਂ ਦਿੱਤੀਆਂ ਤੇ ਭਵਿੱਖ ਵਿਚ ਵੀ ਸਕੂਲ ਦੇ ਥੰਮ ਬਣੇ ਰਹਿਣ ਲਈ ਹਲਾਸ਼ੇਰੀ ਦਿੱਤੀ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰ ਗੁਰਪ੍ਰੀਤ ਕੌਰ, ਮੀਨੂੰ, ਸੁਖਜੀਤ ਕੌਰ, ਚੰਦਨਪ੍ਰੀਤ ਕੌਰ, ਰਮਨਦੀਪ ਕੌਰ, ਅਮਨਜੋਤ ਕੌਰ, ਕਮਲਪ੍ਰੀਤ ਕੌਰ, ਲਵਪ੍ਰੀਤ ਕੌਰ, ਬਲਪ੍ਰੀਤ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀਮਤੀ ਬਲਵਿੰਦਰ ਕੌਰ ਭੁੱਲਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਪਬਲਿਕ ਸਕੂਲ ਸੁਖਾਨੰਦ ਦੇ ਵੱਡੀ ਗਿਣਤੀ ਪੁਜ਼ੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਨੇ ਰੁਸ਼ਨਾਇਆ ਮਾਪਿਆ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।