23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵਿਚ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 01-05-2026
ਮੋਗਾ, 30 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸੈਕਰਡ ਹਾਰਟ ਕਾਨਵੈਂਟ ਸਕੂਲ ਧੂੜਕੋਟ ਕਲਾਂ ਵਿਚ ਮਜ਼ਦੂਰ ਦਿਵਸ ਸਕੂਲ ਦੇ ਪਿ੍ੰਸੀਪਲ ਮੈਡਮ, ਕੋਆਰਡੀਨੇਟਰਾਂ ਤੇ ਸਮੂਹ ਸਟਾਫ਼ ਦੀ ਮੌਜੂਦਗੀ ਵਿਚ ਮਨਾਇਆ ਗਿਆ ਜਿਸ ਵਿਚ ਸਕੂਲ ਦੇ ਲੇਬਰ ਵਰਕਰਾਂ ਦਾ ਸਵਾਗਤ ਤਾੜੀਆਂ ਨਾਲ ਕੀਤਾ ਗਿਆ | ਇਸ ਤੋਂ ਬਾਅਦ ਬੱਚਿਆਂ ਦੁਆਰਾ ਮਜ਼ਦੂਰ ਦਿਵਸ ਨੂੰ ਸਮਰਪਿਤ ਗੀਤਾਂ, ਕਵਿਤਾਵਾਂ ਤੇ ਨਾਟਕ ਰਾਹੀਂ ਇਕ ਝਲਕ ਦਿਖਾਈ ਗਈ | ਮੈਡਮ ਮਨਪ੍ਰੀਤ ਕੌਰ ਅਤੇ ਮੈਡਮ ਸੁਖਜੀਤ ਕੌਰ ਨੇ ਬੱਚਿਆਂ ਨੂੰ ਲੇਬਰ ਡੇ ਦੀ ਸ਼ੁਰੂਆਤ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਬਾਅਦ ਸਕੂਲ ਦੇ ਪਿ੍ੰਸੀਪਲ ਮੈਡਮ ਮਨੀਸ਼ਾ ਗੋਇਲ ਨੇ ਬੱਚਿਆਂ ਨੂੰ ਦੱਸਿਆ ਕਿ ਸਾਨੂੰ ਮਜ਼ਦੂਰ ਲੋਕਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਅਤੇ ਪਿ੍ੰਸੀਪਲ ਮੈਡਮ ਨੇ ਮਜ਼ਦੂਰ ਵਰਕਰਾਂ ਦੀ ਮਹੱਤਤਾ ਦੱਸਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ ਅਤੇ ਨਾਲ ਹੀ ਸਾਰੇ ਵਰਕਰਾਂ ਦਾ ਇਸ ਦਿਨ 'ਤੇ ਸਪੈਸ਼ਲ ਸਨਮਾਨ ਦਿੰਦਿਆਂ ਹੋਇਆ ਉਨ੍ਹਾਂ ਨੂੰ ਆਪਣੇ ਹੱਕਾਂ ਪ੍ਰਤੀ ਖੜ੍ਹਨ ਅਤੇ ਲੜਨ ਦੀ ਪ੍ਰੇਰਨਾ ਦਿੱਤੀ ਤਾਂ ਜੋ ਸਮਾਜ ਵਿਚ ਉਨ੍ਹਾਂ ਦੇ ਹੋ ਰਹੇ ਸ਼ੋਸ਼ਣ ਨੂੰ ਰੋਕਿਆ ਜਾਵੇ |
ਪਿਛਲੀ ਖ਼ਬਰ ਡੀ.ਐਸ. ਬਲੌਸਮ ਹਾਈ ਸਕੂਲ ਵਿਖੇ ਅੰਤਰਰਾਸ਼ਟਰੀ ਮਈ ਦਿਵਸ ਮਨਾਇਆ ਅਗਲੀ ਖ਼ਬਰ ਜੀਂਦੜਾ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।