ਮੋਗਾ, 30 ਅਪ੍ਰੈਲ (ਸੁਰਿੰਦਰਪਾਲ ਸਿੰਘ)-ਡੀ.ਐਸ. ਬਲੌਸਮ ਹਾਈ ਸਕੂਲ ਨਾਨਕ ਨਗਰੀ ਮੋਗਾ ਵਿਖੇ ਮਈ ਦਿਵਸ ਮਨਾਇਆ ਗਿਆ | ਸਕੂਲ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਪ੍ਰੇਮ ਚੰਦ ਗੁਪਤਾ, ਸਕੂਲ ਦੇ ਡਾਇਰੈਕਟਰ ਮੇਜਰ ਸਤਿੰਦਰ ਸਿੰਘ, ਪਿ੍ੰਸੀਪਲ ਤੇਜਿੰਦਰ ਸਿੰਘ ਤੇ ਵਾਈਸ ਪਿ੍ੰਸੀਪਲ ਅਮਨਦੀਪ ਕੌਰ ਨੇ ਬੱਚਿਆਂ ਨੂੰ ਮਈ ਦਿਵਸ ਦੇ ਬਾਰੇ ਦੱਸਦੇ ਹੋਏ ਕਿਹਾ ਕਿ ਇਕ ਮਈ ਨੂੰ ਅੰਤਰ-ਰਾਸ਼ਟਰੀ ਮਜ਼ਦੂਰ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ | ਇਸ ਨੂੰ ਭਾਰਤ ਹੀ ਨਹੀਂ, ਸਗੋਂ ਦੁਨੀਆ ਦੇ 80 ਦੇਸ਼ਾਂ ਦੀਆਂ ਫ਼ੈਕਟਰੀਆਂ ਵਿਚ ਇਸ ਦਿਨ ਛੁੱਟੀ ਹੁੰਦੀ ਹੈ | ਇਹ ਦਿਨ ਮਜ਼ਦੂਰਾਂ ਦੀ ਮਿਹਨਤ ਤੇ ਸਨਮਾਨ ਵਜੋਂ ਮਨਾਇਆ ਜਾਂਦਾ ਹੈ | ਇਸ ਦਿਨ ਨੂੰ ਮਨਾਉਣ ਦੀ ਸ਼ੁਰੂਆਤ 1886 ਈ. ਵਿਚ ਸ਼ਿਕਾਗੋ ਵਿਚ ਹੋਈ ਸੀ | ਇਹ ਦਿਨ ਮਜ਼ਦੂਰਾਂ ਦੀ ਦੇਸ਼ ਦੇ ਆਰਥਿਕ ਉੱਨਤੀ ਵਿਚ ਪਾਏ ਯੋਗਦਾਨ ਨੂੰ ਦਰਸਾਉਂਦਾ ਹੈ | ਉਨ੍ਹਾਂ ਕਿਹਾ ਕਿ ਮਜ਼ਦੂਰਾਂ ਤੋਂ ਬਿਨ੍ਹਾਂ ਕੋਈ ਕੰਮ ਨਹੀਂ ਹੋ ਸਕਦਾ | ਇਨ੍ਹਾਂ ਲੋਕਾਂ 'ਤੇ ਸਾਨੂੰ ਮਾਣ ਸਨਮਾਨ ਕਰਨਾ ਚਾਹੀਦਾ ਹੈ | ਇਸ ਮੌਕੇ ਪੂਜਾ ਰਾਣੀ, ਕਿਰਨ ਬਾਲਾ, ਪੂਜਾ ਵਰਮਾ, ਜਸਪ੍ਰੀਤ ਕੌਰ, ਧਰਮਪ੍ਰੀਤ ਸਿੰਘ, ਹੇਮ ਲਤਾ, ਬੰਦਨਾ ਬਾਂਸਲ, ਸੁਖਪ੍ਰੀਤ ਕੌਰ, ਬਲਜੀਤ ਕੌਰ, ਸਰਬਜੀਤ ਕੌਰ, ਜਸਪ੍ਰੀਤ ਕੌਰ, ਹਰਦੀਪ ਕੌਰ ਸਮੇਤ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ |