ਮੋਗਾ, 30 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮਾਤਾ ਦਮੋਦਰੀ ਖ਼ਾਲਸਾ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ ਵਿਚ ਗਰੈਂਡ ਪੇਰੈਂਟਸ ਡੇ ਅਤੇ ਪੀ.ਟੀ.ਐਮ. ਬੜੇ ਹੀ ਉਤਸ਼ਾਹ, ਖ਼ੁਸ਼ੀ ਅਤੇ ਰੌਣਕ ਭਰੇ ਮਾਹੌਲ ਵਿਚ ਮਨਾਇਆ ਗਿਆ | ਇਸ ਵਿਸ਼ੇਸ਼ ਮੌਕੇ 'ਤੇ ਵਿਦਿਆਰਥੀਆਂ ਦੇ ਦਾਦਾ-ਦਾਦੀ ਤੇ ਨਾਨਾ-ਨਾਨੀ ਦਾ ਗਰਮਜੋਸ਼ੀ ਨਾਲ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਕਾਰਜ-ਕਰਮ ਦੌਰਾਨ ਗਰੈਂਡ ਪੇਰੈਂਟਸ ਲਈ ਕਈ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ 'ਚ ਉਨ੍ਹਾਂ ਨੇ ਬੜੇ ਹੀ ਉਤਸ਼ਾਹ ਤੇ ਖ਼ੁਸ਼ੀ ਨਾਲ ਭਾਗ ਲਿਆ | ਵਿਦਿਆਰਥੀਆਂ ਨੇ ਵੀ ਆਪਣੇ ਪ੍ਰਦਰਸ਼ਨਾਂ ਰਾਹੀਂ ਮਾਹੌਲ ਨੂੰ ਹੋਰ ਵੀ ਰੰਗੀਨ ਬਣਾਇਆ | ਪੀ.ਟੀ.ਐਮ. ਦੌਰਾਨ ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ, ਅਨੁਸ਼ਾਸਨ ਤੇ ਸਮੁੱਚੀ ਤਰੱਕੀ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ | ਸਕੂਲ ਦੇ ਪਿ੍ੰਸੀਪਲ ਰਮਨਦੀਪ ਕੌਰ ਭੁੱਲਰ ਨੇ ਆਪਣੇ ਸੰਬੋਧਨ ਵਿਚ ਸਭ ਦਾ ਧੰਨਵਾਦ ਕੀਤਾ | ਇਹ ਸਮਾਗਮ ਬਹੁਤ ਹੀ ਸਫਲ ਤੇ ਖ਼ੁਸ਼ਗਵਾਰ ਮਾਹੌਲ ਵਿਚ ਸਮਾਪਤ ਹੋਇਆ, ਜਿਸ ਨੇ ਸਭ ਦੇ ਦਿਲਾਂ 'ਚ ਸੋਹਣੀਆਂ ਯਾਦਾਂ ਛੱਡੀਆਂ |