23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਹੋਲੀ ਹਾਰਟ ਸਕੂਲ 'ਚ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 01-05-2026
ਅਜੀਤਵਾਲ, 30 ਅਪ੍ਰੈਲ (ਹਰਦੇਵ ਸਿੰਘ ਮਾਨ)-ਹੋਲੀ ਹਾਰਟ ਸਕੂਲ ਅਜੀਤਵਾਲ ਵਿਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ, ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਮਿਹਨਤ ਦੀ ਅਹਿਮੀਅਤ ਅਤੇ ਸਮਾਜ ਦੇ ਅਹਿਮ ਅੰਗ ਕਾਮਿਆਂ ਮਜ਼ਦੂਰਾਂ ਦਾ ਸਤਿਕਾਰ ਕਰਨਾ ਸੀ | ਸਵੇਰ ਦੀ ਸਭਾ ਵਿਚ ਮਜ਼ਦੂਰ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਸਮੇਤ ਸਕੂਲ ਦੇ ਸੀਨੀਅਰ ਵਿਦਿਆਰਥੀਆਂ ਨੇ ਕਿਰਤ ਅਤੇ ਮਜ਼ਦੂਰ ਦੀ ਮਹੱਤਤਾ ਵਿਸ਼ੇ ਤੇ ਭਾਸ਼ਣ ਦਿੱਤੇ | ਛੋਟੇ ਬੱਚਿਆਂ ਵਲੋਂ ਮਜ਼ਦੂਰਾਂ ਕਿਸਾਨਾਂ ਤੇ ਕਾਰੀਗਰਾਂ ਦੀ ਭੂਮਿਕਾ ਨਿਭਾਉਂਦੇ ਹੋਏ ਨਾਟਕ ਪੇਸ਼ ਕੀਤਾ | ਸਕੂਲ ਚੇਅਰਮੈਨ ਸੁਭਾਸ਼ ਪਲਤਾ ਤੇ ਡਾਇਰੈਕਟਰ ਸ਼ੇ੍ਰਆ ਪਲਤਾ ਵਲੋਂ ਸਕੂਲ ਪਰਿਵਾਰ ਦੇ ਅਹਿਮ ਹਿੱਸੇ ਸਮੂਹ ਸੇਵਾਦਾਰਾਂ ਸਫ਼ਾਈ ਕਰਮਚਾਰੀਆਂ ਤੇ ਡਰਾਈਵਰਾਂ ਦਾ ਵਿਸ਼ੇਸ਼ ਸਨਮਾਨ ਕਰਦਿਆਂ ਤੋਹਫ਼ੇ ਤੇ ਮਠਿਆਈਆਂ ਭੇਟ ਕੀਤੀਆਂ | ਸਕੂਲ ਪਿ੍ੰਸੀਪਲ ਸਾਕਸ਼ੀ ਗੁਲੇਰੀਆ ਨੇ ਆਪਣੇ ਭਾਸ਼ਣ 'ਚ ਵਿਦਿਆਰਥੀਆਂ ਨੂੰ ਕਿਰਤ ਦੀ ਅਹਿਮੀਅਤ ਸਮਝਾਉਂਦਿਆਂ ਕਿਹਾ ਕਿ ਕੋਈ ਵੀ ਕਿੱਤਾ ਛੋਟਾ ਨਹੀਂ ਹੁੰਦਾ, ਸਾਨੂੰ ਹਰ ਮਿਹਨਤਕਸ਼ ਇਨਸਾਨ ਦਾ ਸਤਿਕਾਰ ਕਰਨਾ ਚਾਹੀਦਾ ਹੈ | ਇਸ ਮੌਕੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਰਹੇ |
ਪਿਛਲੀ ਖ਼ਬਰ ਉੱਘੇ ਸਮਾਜ ਸੇਵੀ ਮਾਸਟਰ ਮੇਜਰ ਸਿੰਘ ਨਹੀਂ ਰਹੇ, ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਸੁਖਜਿੰਦਰ ਰੰਧਾਵਾ ਪੰਜਾਬੀਆਂ ਦੇ ਜਜ਼ਬਾਤਾਂ ਨਾਲ ਖੇਡਣ ਤੋਂ ਬਾਜ਼ ਆਉਣ-ਭਾਈ ਰਛਪਾਲ ਸਿੰਘ ਸੋਸਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।