23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-05-2026

ਸ੍ਰੀ ਹੇਮਕੁੰਟ ਸਾਹਿਬ ਸਕੂਲ ਫ਼ਤਿਹਗੜ੍ਹ ਪੰਜਤੂਰ ਵਿਖੇ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 01-05-2026
ਫ਼ਤਿਹਗੜ੍ਹ ਪੰਜਤੂਰ, 30 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ (ਮੋਗਾ) ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਦੀ ਯੋਗ ਅਗਵਾਈ ਹੇਠ ਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ 140ਵਾਂ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਗਿਆ | ਇਸ ਸਮੇਂ ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਕਰਵਾਈ ਗਈ | ਜਿਸ 'ਚ ਬੱਚਿਆਂ ਨੇ ਪੂਰੇ ਜੋਸ਼ ਤੇ ਉਤਸ਼ਾਹ ਨਾਲ ਭਾਗ ਲਿਆ | ਇਸ ਸਮੇਂ ਵਿਦਿਆਰਥੀਆਂ ਨੇ ਮਜ਼ਦੂਰ ਦਿਵਸ ਨਾਲ ਸੰਬੰਧਿਤ ਭਾਸ਼ਣ ਪੇਸ਼ ਕੀਤੇ | ਉਪਰੰਤ ਬੱਚਿਆਂ ਦੇ ਮਜ਼ਦੂਰ ਦਿਵਸ ਨਾਲ ਸੰਬੰਧਿਤ ਪੋਸਟਰ ਬਣਾਉਣ, ਕਾਰਡ ਬਣਾਉਣ ਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਬੱਚਿਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ | ਇਸ ਸਮੇਂ ਸਕੂਲ ਦੇ ਕੰਡਕਟਰਾਂ ਅਤੇ ਸਫ਼ਾਈ ਕਰਮਚਾਰੀਆਂ ਨੂੰ ਸਕੂਲ ਦੇ ਸਮੂਹ ਸਟਾਫ਼ ਅਤੇ ਬੱਚਿਆਂ ਵਲੋਂ ਤੋਹਫ਼ੇ ਅਤੇ ਕਾਰਡ ਵੀ ਭੇਟ ਕੀਤੇ ਗਏ | ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ. ਡੀ. ਰਣਜੀਤ ਕੌਰ ਸੰਧੂ ਅਤੇ ਪਿ੍ੰਸੀਪਲ ਅਮਰਦੀਪ ਸਿੰਘ ਨੇ ਬੱਚਿਆਂ ਨੂੰ ਮਜ਼ਦੂਰ ਦਿਵਸ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਪੂਰੇ ਸੰਸਾਰ ਵਿਚ ਮਜ਼ਦੂਰ ਲੋਕਾਂ ਦੇ ਸਨਮਾਨ ਵਿਚ 1 ਮਈ ਨੂੰ ਮਜ਼ਦੂਰ ਦਿਵਸ ਦਿਵਸ ਦੇ ਰੂਪ ਵਿਚ ਮਨਾਇਆ ਜਾਂਦਾ ਹੈ | ਇਸ ਦਿਨ ਨੂੰ ਮਨਾਉਣ ਦੀ ਸ਼ੁਰੂਆਤ 1886 ਈ: ਨੂੰ ਸ਼ਿਕਾਗੋ ਵਿਚ ਹੋਈ ਸੀ | ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਸੰਬੋਧਨ ਵਿਚ ਕਿਹਾ ਕਿ ਮਜ਼ਦੂਰ ਕਿਰਤੀ ਹੀ ਹਨ ਜਿਨ੍ਹਾਂ ਦੀ ਮਿਹਨਤ ਨਾਲ ਵਿਸ਼ਵ ਵਿਕਾਸ ਕਰ ਰਿਹਾ ਹੈ | ਇਸ ਲਈ ਸ਼ਿਕਾਗੋ ਦੇ ਸ਼ਹੀਦਾਂ ਨੂੰ ਅਸਲ ਸ਼ਰਧਾਂਜਲੀ ਇਹੀ ਹੋਵੇਗੀ ਕਿ ਅਸੀਂ ਸਭ ਮਜ਼ਦੂਰਾਂ ਦਾ ਸਨਮਾਨ ਅਤੇ ਸਤਿਕਾਰ ਕਰੀਏ | ਇਸ ਸਮੇਂ ਸਕੂਲ ਦੇ ਕੰਡਕਟਰਾਂ ਅਤੇ ਸਫ਼ਾਈ ਕਰਮਚਾਰੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ |
ਪਿਛਲੀ ਖ਼ਬਰ ਸਤਲੋਕ ਆਸ਼ਰਮ ਧੂਰੀ 'ਚ ਵਿਸ਼ਵ ਸ਼ਾਂਤੀ ਮਹਾਨੁਸ਼ਠਾਨ ਲਈ ਤਿਆਰੀਆਂ ਮੁਕੰਮਲ <br/> ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ 10 ਵਿਦਿਆਰਥੀਆਂ ਨੂੰ ਰੁਜ਼ਗਾਰ ਲਈ ਚੁਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।