22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਢੁੱਡੀਕੇ ਕਾਲਜ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਅਜੀਤ ਡੈਸਕ 02-05-2026
ਅਜੀਤਵਾਲ, 1 ਮਈ (ਹਰਦੇਵ ਸਿੰਘ ਮਾਨ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ ਐਜੂਕੇਸ਼ਨ ਢੁੱਡੀਕੇ ਵਿਖੇ ਮੈਨੇਜਮੈਂਟ ਕਮੇਟੀ ਚੇਅਰਮੈਨ ਰੋਹਿਨ ਸਚਦੇਵਾ, ਮੈਨੇਜਿੰਗ ਡਾਇਰੈਕਟਰ ਹੀਰਾ ਲਾਲ ਸ਼ਰਮਾ, ਜਨਰਲ ਸਕੱਤਰ ਡਾ. ਹਰਜੋਤ ਕਮਲ ਅਤੇ ਪਿ੍ੰਸੀਪਲ ਮੈਡਮ ਡਾ. ਮਿਸਿਜ਼ ਉਮੇਸ਼ ਦੀ ਯੋਗ ਅਗਵਾਈ ਹੇਠ ਐਮ.ਐਡ. ਅਤੇ ਬੀ.ਐਡ. ਦੇ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੂੰ ਦੂਜੇ ਸਾਲ ਦੇ ਵਿਦਿਆਰਥੀਆਂ ਨੇ ਵਿਦਾਇਗੀ ਪਾਰਟੀ ਦਿੱਤੀ¢ ਇਸ ਸਮਾਗਮ ਦੌਰਾਨ ਪਿ੍ੰਸੀਪਲ ਡਾ. ਮਿਸਿਜ਼ ਉਮੇਸ਼ ਨੇ ਕਿਹਾ ਕਿ ਵਿਦਿਆਰਥੀ ਕਾਲਜ ਦਾ ਮਾਣ ਹਨ, ਤੁਸੀਂ ਸਟਾਫ ਦੇ ਸਹਿਯੋਗ ਅਤੇ ਮਿਹਨਤ ਨਾਲ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ¢ ਸਾਨੂੰ ਆਸ ਹੈ ਭਵਿੱਖ ਵਿਚ ਚੰਗੇ ਅਧਿਆਪਕ ਬਣ ਕੇ ਵਿਦਿਆਰਥੀਆਂ ਦੇ ਰਾਹ ਦਸੇਰਾ ਬਣੋ ਅਤੇ ਆਪਣੇ ਕਾਲਜ ਨਾਲ ਵੀ ਜੁੜੇ ਰਹੋ¢ ਇਸ ਸਮੇਂ ਬੀ.ਐਡ. ਅਤੇ ਐਮ.ਐਡ. ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ¢ ਇਸ ਮੌਕੇ ਸਾਲ 2026 ਫੇਅਰਵੈੱਲ ਪਾਰਟੀ ਦੇ ਮਿਸ ਫੇਅਰਵੈੱਲ ਤਰਨਜੀਤ ਕੌਰ ਅਤੇ ਲੜਕਿਆਂ ਵਿਚੋਂ ਮਿਸਟਰ ਫੇਅਰਵੈੱਲ ਨੈਮਿਸ਼ ਕੁਮਾਰ ਨੂੰ ਚੁਣਿਆ ਗਿਆ ਅਤੇ ਕਾਲਜ ਦੇ ਉੱਚ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਟਰਾਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ¢ ਕਾਲਜ ਦੇ ਸੀਨੀਅਰ ਪ੍ਰੋਫੈਸਰ ਡਾ. ਅਜੇ ਕੁਮਾਰ ਨੇ ਬੀ.ਐਡ. ਚੌਥੇ ਸਮੈਸਟਰ ਦੇ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕਰਦਿਆਂ ਸ਼ੁਭ ਕਾਮਨਾਵਾਂ ਦਿੱਤੀਆਂ ਅਤੇ ਪਾਰਟੀ ਸਮਾਗਮ ਦੇ ਇੰਚਾਰਜ ਮੈਡਮ ਪ੍ਰੀਆ ਬੇਦੀ ਅਤੇ ਹਰਜਿੰਦਰ ਕੌਰ ਦੀ ਤਾਰੀਫ ਕੀਤੀ ਜਿਨ੍ਹਾਂ ਆਏ ਹੋਏ ਵਿਦਿਆਰਥੀਆਂ ਲਈ ਖਾਣ ਪੀਣ ਦਾ ਵੀ ਪੁਖਤਾ ਪ੍ਰਬੰਧ ਕੀਤਾ¢ ਇਸ ਮੌਕੇ ਕਾਲਜ ਦਾ ਸਮੂਹ ਸਟਾਫ ਅਤੇ ਵਿਦਿਆਰਥੀ ਵੀ ਹਾਜ਼ਰ ਸਨ¢
ਪਿਛਲੀ ਖ਼ਬਰ ਮਜ਼ਦੂਰ ਦਿਵਸ ਸੰਬੰਧੀ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਸਾਬਕਾ ਵਿਧਾਇਕ ਲੋਹਗੜ੍ਹ ਵਲੋਂ ਕਾਲੜਾ ਪਰਿਵਾਰ ਨਾਲ ਦੁੱਖ ਸਾਂਝਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।