22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਮਜ਼ਦੂਰ ਦਿਵਸ ਸੰਬੰਧੀ ਚਾਰਟ ਮੇਕਿੰਗ ਮੁਕਾਬਲਾ ਕਰਵਾਇਆ

ਅਜੀਤ ਡੈਸਕ 02-05-2026
ਧਰਮਕੋਟ, 1 ਮਈ (ਪਰਮਜੀਤ ਸਿੰਘ)-ਐਸ. ਐਫ. ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬ ਵਿਚ“ਮਜ਼ਦੂਰ ਦਿਵਸ” ਸਬੰਧੀ ਪ੍ਰੋਗਰਾਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਸਕੂਲ ਦੀ ਪ੍ਰਾਰਥਨਾ ਸਭਾ ਵਿਚ ਬੱਚਿਆਂ ਅਤੇ ਅਧਿਆਪਕਾਂ ਵਲੋਂ ਸਭ ਨੂੰ ਮਜ਼ਦੂਰ ਦਿਵਸ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ¢ ਪਿ੍ੰਸੀਪਲ ਮਨੀਸ਼ਾ ਕੌਸ਼ਿਕ ਨੇ ਮਜ਼ਦੂਰ ਦਿਵਸ ਨੂੰ ਕੇਂਦਰ ਵਿਚ ਰੱਖਦਿਆਂ ਬੱਚਿਆਂ ਨੂੰ ਮਜ਼ਦੂਰਾਂ ਵਲੋਂ ਸਰਕਾਰਾਂ ਨਾਲ ਕੀਤੇ ਗਏ ਸੰਘਰਸ਼ ਬਾਰੇ ਦੱਸਿਆ ਅਤੇ ਆਪਣੇ ਹੱਥਾਂ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ¢ ਇਸ ਮੌਕੇ ਬੱਚਿਆਂ ਵਲੋਂ ਮਜ਼ਦੂਰ ਦਿਵਸ ਸੰਬੰਧੀ ਸੰਦੇਸ਼ ਭਰਪੂਰ ਕੋਰਿਓਗ੍ਰਾਫੀ ਅਤੇ ਨਾਟਕ ਪੇਸ਼ ਕੀਤੇ ਗਏ¢ ਇਸ ਤੋਂ ਇਲਾਵਾ ਚਾਰਟ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ¢ ਇਸ ਮੌਕੇ ਸਕੂਲ ਪਿੰ੍ਰਸੀਪਲ ਵਲੋਂ ਸਫਾਈ ਕਰਮਚਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ¢ ਇਸ ਸਮੇਂ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਅਤੇ ਸਰੋਜ ਰਾਣੀ ਜਿੰਦਲ ਨੇ ਮਜ਼ਦੂਰ ਦਿਵਸ ਦੀਆਂ ਵਧਾਈਆਂ ਦਿੱਤੀਆਂ |
ਪਿਛਲੀ ਖ਼ਬਰ ਆਕਸਫੋਰਡ ਸੰਸਥਾ ਦੀ ਵਿਦਿਆਰਥਣ ਰਹਿ ਚੁੱਕੀ ਡਾ. ਸਾਕਸ਼ੀ ਗਰਗ ਨੇ 'ਇੰਡੀਆ ਬੁੱਕ ਆਫ਼ ਰਿਕਾਰਡਜ਼' ਵਿਚ ਦਰਜ ਕਰਵਾਇਆ ਨਾਂਅ... ਅਗਲੀ ਖ਼ਬਰ ਢੁੱਡੀਕੇ ਕਾਲਜ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।