22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਬਰਿੰਦਰ ਮਧੇਕੇ ਅਤੇ ਅੰਮਿ੍ਤਪਾਲ ਸਿੰਘ ਦੀਨਾ ਨੇ ਮਈ ਦਿਵਸ 'ਤੇ ਮਜ਼ਦੂਰਾਂ ਨੂੰ ਦਿੱਤੀ ਵਧਾਈ

ਅਜੀਤ ਡੈਸਕ 02-05-2026
ਮੋਗਾ, 1 ਮਈ (ਸੁਰਿੰਦਰਪਾਲ ਸਿੰਘ)-ਮਈ ਦਿਵਸ ਜਿਸ ਨੂੰ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਵਜੋਂ ਵੀ ਜਾਣਿਆ ਜਾਂਦਾ ਹੈ, ਹਰ ਸਾਲ 1 ਮਈ ਨੂੰ ਦੁਨੀਆ ਭਰ ਵਿਚ ਮਜ਼ਦੂਰਾਂ ਅਤੇ ਕਿਰਤੀਆਂ ਦੇ ਸਨਮਾਨ ਵਿਚ ਮਨਾਇਆ ਜਾਂਦਾ ਹੈ, ਅਸੀਂ ਮਜ਼ਦੂਰ ਦਿਵਸ ਦੇ ਮੌਕੇ 'ਤੇ ਉਨ੍ਹਾਂ ਕਿਰਤੀਆਂ ਨੂੰ ਸਲੂਟ ਕਰਦੇ ਹਾਂ ਜਿਨ੍ਹਾਂ ਨੇ ਆਪਣੀ ਹੱਕ-ਸੱਚ ਅਤੇ ਇਮਾਨਦਾਰੀ ਨਾਲ ਕੀਤੀ ਮਿਹਨਤ ਨਾਲ ਸਮਾਜ ਨੂੰ ਵਿਕਸਤ ਕਰਨ ਵਿਚ ਵੱਡਾ ਯੋਗਦਾਨ ਪਾਇਆ ਹੈ | ਇਹ ਪ੍ਰਗਟਾਵਾ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਬਰਿੰਦਰ ਕੁਮਾਰ ਮਧੇਕੇ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰੈੱਸ ਸਕੱਤਰ ਅੰਮਿ੍ਤਪਾਲ ਸਿੰਘ ਖ਼ਾਲਸਾ ਦੀਨਾ ਸਾਹਿਬ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਆਪ ਆਗੂਆਂ ਨੇ ਕਿਹਾ ਕਿ ਇਹ ਦਿਨ ਮਜ਼ਦੂਰ ਵਰਗ ਦੇ ਸੰਘਰਸ਼, ਪ੍ਰਾਪਤੀਆਂ ਅਤੇ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕਤਾ ਨੂੰ ਸਮਰਪਿਤ ਹੈ | ਅਖੀਰ ਵਿਚ ਚੇਅਰਮੈਨ ਬਰਿੰਦਰ ਮਧੇਕੇ ਅਤੇ ਅੰਮਿ੍ਤਪਾਲ ਸਿੰਘ ਖ਼ਾਲਸਾ ਨੇ ਮਜ਼ਦੂਰ ਭਰਾਵਾਂ ਨੂੰ ਵਧਾਈ ਦਿੰਦਿਆਂ 15 ਫ਼ੀਸਦੀ ਦੇ ਮਿਹਨਤਾਨੇ ਵਿੱਚ ਵਾਧੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਭਗਵੰਤ ਮਾਨ ਨੇ ਵਿਧਾਨ ਸਭਾ ਦੀ ਮਾਣ-ਮਰਿਆਦਾ ਨੂੰ ਕਲੰਕਿਤ ਕੀਤਾ-ਭਾਈ ਰਛਪਾਲ ਸਿੰਘ ਸੋਸਣ ਅਗਲੀ ਖ਼ਬਰ ਨਿਗਮ ਚੋਣਾਂ ਨੂੰ ਲੈ ਕੇ ਭਾਜਪਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਪ੍ਰਧਾਨਗੀ ਹੇਠ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।