22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਭਗਵੰਤ ਮਾਨ ਨੇ ਵਿਧਾਨ ਸਭਾ ਦੀ ਮਾਣ-ਮਰਿਆਦਾ ਨੂੰ ਕਲੰਕਿਤ ਕੀਤਾ-ਭਾਈ ਰਛਪਾਲ ਸਿੰਘ ਸੋਸਣ

ਅਜੀਤ ਡੈਸਕ 02-05-2026
ਮੋਗਾ, 1 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਧਾਨ ਸਭਾ ਵਿਚ ਲੜਖੜਾਈ ਜੀਭ ਨੇ ਸਾਬਤ ਕਰ ਦਿੱਤਾ ਕੇ ਮੁੱਖ ਮੰਤਰੀ ਨੂੰ ਵਿਧਾਨ ਸਭਾ ਦੀ ਮਾਣ-ਮਰਿਆਦਾ ਦੀ ਰੱਤੀ ਭਰ ਵੀ ਪ੍ਰਵਾਹ ਨਹੀਂ ਹੈ | ਇਹ ਪ੍ਰਗਟਾਵਾ ਕਰਦਿਆਂ ਅਕਾਲੀ ਦਲ-ਵਾਰਿਸ ਪੰਜਾਬ ਦੇ ਹਲਕਾ ਮੋਗਾ ਦੇ ਇੰਚਾਰਜ ਭਾਈ ਰਛਪਾਲ ਸਿੰਘ ਸੋਸਣ ਨੇ ਕਿਹਾ ਕਿ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿ ਵਿਧਾਨ ਸਭਾ ਵਿਚ ਵਿਰੋਧੀ ਧਿਰ ਨੇ ਸ਼ਰੇਆਮ ਮੁੱਖ ਮੰਤਰੀ ਉੱਪਰ ਸ਼ਰਾਬ ਪੀਣ ਦੇ ਦੋਸ਼ ਲਾਏ ਹਨ | ਉਨ੍ਹਾਂ ਕਿਹਾ ਕਿ ਇਹ ਪਹਿਲਾ ਮੌਕਾ ਨਹੀਂ ਹੈ ਕਿ ਜਦੋਂ ਭਗਵੰਤ ਮਾਨ ਉੱਪਰ ਸ਼ਰਾਬ ਪੀ ਕੇ ਵਿਧਾਨ ਸਭਾ ਜਾਂ ਜਨਤਕ ਥਾਵਾਂ ਉੱਪਰ ਸਰਕਾਰੀ ਪੱਧਰ ਉੱਪਰ ਕੀਤੇ ਜਾਣ ਵਾਲੇ ਸਮਾਗਮਾਂ ਕਵਚ ਹਿੱਸਾ ਲੈਣ ਦੇ ਦੋਸ਼ ਲੱਗੇ ਹਨ | ਉਨ੍ਹਾਂ ਕਿਹਾ ਕਿ ਜਿਸ ਸੂਬੇ ਦੇ ਮੁੱਖ ਮੰਤਰੀ ਦੇ ਇਸ ਤਰ੍ਹਾਂ ਦੇ ਹਾਲਾਤ ਹੋਣ ਉਸ ਸੂਬੇ ਦੀ ਆਰਥਿਕ, ਸਮਾਜਿਕ, ਧਾਰਮਿਕ ਅਤੇ ਸਭਿਆਚਾਰਕ ਤਰੱਕੀ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ |
ਪਿਛਲੀ ਖ਼ਬਰ ਨਿਊਜ਼ੀਲੈਂਡ ਤੋਂ ਪਰਤੇ ਕਬੱਡੀ ਖਿਡਾਰੀ ਹਰਮਨ ਸਲੀਣਾ ਦਾ ਸਨਮਾਨ ਅਗਲੀ ਖ਼ਬਰ ਬਰਿੰਦਰ ਮਧੇਕੇ ਅਤੇ ਅੰਮਿ੍ਤਪਾਲ ਸਿੰਘ ਦੀਨਾ ਨੇ ਮਈ ਦਿਵਸ 'ਤੇ ਮਜ਼ਦੂਰਾਂ ਨੂੰ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।