02-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਗੁਰੂ ਅਮਰਦਾਸ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅਜੀਤ ਡੈਸਕ 03-05-2026
ਠੱਠੀ ਭਾਈ, 2 ਮਈ (ਜਗਰੂਪ ਸਿੰਘ ਮਠਾੜੂ)-ਧੰਨ ਧੰਨ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੁੰਨਿਆ ਦਾ ਦਿਹਾੜਾ ਨਿਰਮਲ ਆਸ਼ਰਮ ਡੇਰਾ ਭੋਰੇ ਵਾਲਾ ਸੁਖਾਨੰਦ ਵਿਖੇ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ¢ ਇਸ ਮੌਕੇ ਬਾਬਾ ਗੁਰਸ਼ਰਨ ਦਾਸ ਮੌੜ ਮੰਡੀ, ਵਾਤਾਵਰਨ ਪ੍ਰੇਮੀ ਗਿਆਨੀ ਗੁਰਦੀਪ ਸਿੰਘ ਬਠਿੰਡਾ ਅਤੇ ਬੇਅੰਤ ਸੰਗਤਾਂ ਨੇ ਹਾਜ਼ਰੀ ਭਰੀ¢ ਇਸ ਸਮਾਗਮ ਦੌਰਾਨ ਮਹੰਤ ਕੰਵਲਜੀਤ ਸਿੰਘ ਵੇਦਾਂਤਚਾਰੀਆ ਵਲੋਂ ਆਏ ਹੋਏ ਮਹਾਂਪੁਰਸ਼ਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ ਗਿਆ¢ ਢਾਡੀ ਬਲਵਿੰਦਰ ਸਿੰਘ ਭਗਤਾ ਦੇ ਜਥੇ ਨੇ ਗੁਰੂ ਅਮਰਦਾਸ ਜੀ ਦੇ ਜੀਵਨ ਨਾਲ ਸਬੰਧਿਤ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ¢ ਮਹੰਤ ਕੰਵਲਜੀਤ ਸਿੰਘ ਸ਼ਾਸਤਰੀ ਨੇ ਕਿਹਾ ਕਿ ਡੇਰਾ ਭੋਰੇ ਵਾਲਾ ਵਿਖੇ ਬਣਿਆ ਇਹ ਸੁੰਦਰ ਹਾਲ ਸਿਰਫ ਸੰਗਤਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਿਆ ਹੈ¢ ਉਨ੍ਹਾਂ ਦੱਸਿਆ ਕਿ ਇਹ ਹਾਲ ਸੁਆਮੀ ਪੰਚਮ ਪੁਰੀ ਤੋਂ ਲੈ ਕੇ ਹੁਣ ਤੱਕ ਡੇਰੇ ਵਿਚ ਰਹਿ ਕੇ ਸਿਮਰਨ, ਭਜਨ ਅਤੇ ਬੰਦਗੀ ਕਰਨ ਵਾਲੇ ਸਾਰੇ ਮਹਾਂਪੁਰਖਾਂ ਦੀ ਯਾਦ ਵਿਚ ਤਿਆਰ ਕੀਤਾ ਗਿਆ ਹੈ¢ ਇਸ ਮੌਕੇ ਗਿਆਨੀ ਪਰਮਿੰਦਰ ਸਿੰਘ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ ਦੇ ਜੀਵਨ ਨਾਲ ਸੰਬੰਧਿਤ ਇਤਿਹਾਸ ਸੰਗਤਾਂ ਨਾਲ ਸਾਂਝਾ ਕਰਦਿਆਂ ਗੁਰਬਾਣੀ ਨਾਲ ਜੁੜ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਤ ਕੀਤਾ¢ ਇਸ ਮੌਕੇ ਵੱਡੀ ਗਿਣਤੀ ਵਿਚ ਮਹਾਤਮਾ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਸਨ¢
ਪਿਛਲੀ ਖ਼ਬਰ ਮੋਗਾ ਪੁਲਿਸ ਨੇ ਦੋ ਪਰਸ ਝਪਟਮਾਰਾਂ ਨੂੰ ਕੀਤਾ ਕਾਬੂ ਅਗਲੀ ਖ਼ਬਰ ਪ੍ਰਭ ਆਸਰਾ ਵੈੱਲਫੇਅਰ ਕਲੱਬ ਗਰਮੀਆਂ ਦੇ ਮੱਦੇਨਜ਼ਰ ਪੰਛੀਆਂ ਦੇ ਪੀਣ ਵਾਲੇ ਪਾਣੀ ਲਈ ਮਿੱਟੀ ਦੇ ਘੜੇ ਵੰਡਦਾ ਹੈ-ਭਾਵਨਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।