03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਐਡਵੋਕੇਟ ਅਮਿਤ ਅਗਰਵਾਲ ਨੇ ਫੜਿਆ ਭਾਜਪਾ ਦਾ ਪੱਲਾ

ਅਜੀਤ ਡੈਸਕ 03-05-2026
ਬਾਘਾ ਪੁਰਾਣਾ, 2 ਮਈ (ਟਿੰਕੂ ਕਾਠਪਾਲ)-ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਵਿਚ ਉਸ ਸਮੇਂ ਮਜ਼ਬੂਤੀ ਮਿਲੀ ਜਦੋਂ ਬਾਘਾ ਪੁਰਾਣਾ ਦੇ ਪ੍ਰਸਿੱਧ ਕਾਰੋਬਾਰੀ ਅਤੇ ਐਡਵੋਕੇਟ ਅਮਿਤ ਅਗਰਵਾਲ ਨੇ ਪਾਰਟੀ ਵਿਚ ਵਿਧੀਵਤ ਤੌਰ 'ਤੇ ਸ਼ਮੂਲੀਅਤ ਕੀਤੀ¢ ਇਸ ਮੌਕੇ ਭਾਜਪਾ ਭਾਜਪਾ ਪੰਜਾਬ ਸੂਬਾ ਪ੍ਰਧਾਨ ਸੁਨੀਲ ਜਾਖੜ, ਇਕਬਾਲ ਸਿੰਘ ਲਾਲਪੁਰਾ, ਕੀਮਤੀ ਲਾਲ ਰਾਵਲ, ਡਾ. ਹਰਜੋਤ ਕਮਲ ਅਤੇ ਨਿਧੜਕ ਸਿੰਘ ਬਰਾੜ ਨੇ ਉਨ੍ਹਾਂ ਨੂੰ ਕਮਲ ਦੇ ਨਿਸ਼ਾਨ ਵਾਲਾ ਮਫਰਲ ਪਹਿਨਾ ਕੇ ਅਤੇ ਸਰਟੀਫਿਕੇਟ ਦੇ ਕੇ ਪਾਰਟੀ ਵਿਚ ਸ਼ਾਮਿਲ ਕੀਤਾ¢ ਪਾਰਟੀ ਵਿਚ ਸ਼ਾਮਿਲ ਹੋਣ ਦੇ ਬਾਅਦ ਐਡਵੋਕੇਟ ਅਮਿਤ ਅਗਰਵਾਲ ਨੂੰ ਭਾਰਤੀ ਜਨਤਾ ਪਾਰਟੀ ਦੇ ਆਰ.ਟੀ.ਆਈ. ਸੈੱਲ ਪੰਜਾਬ ਦਾ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ¢ ਇਸ ਮੌਕੇ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਦੀ ਪਕੜ ਮਜ਼ਬੂਤ ਹੋ ਰਹੀ ਹੈ¢ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਨੇ ਕਿਹਾ ਕਿ ਐਡਵੋਕੇਟ ਅਮਿਤ ਅਗਰਵਾਲ ਦੇ ਪਾਰਟੀ ਨਾਲ ਜੁੜਨ ਨਾਲ ਮੋਗਾ ਜ਼ਿਲ੍ਹੇ ਵਿਚ ਭਾਜਪਾ ਹੋਰ ਮਜ਼ਬੂਤ ਹੋਵੇਗੀ¢ ਨਵ-ਨਿਯੁਕਤ ਉਪ ਪ੍ਰਧਾਨ ਐਡਵੋਕੇਟ ਅਮਿਤ ਅਗਰਵਾਲ ਨੇ ਪਾਰਟੀ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਦੀ ਨੀਤੀ ਅਤੇ ਸਿਧਾਂਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ¢
ਪਿਛਲੀ ਖ਼ਬਰ ਅਜੀਤਵਾਲ ਕਾਲਜ ਦੇ ਇਲੈਕਟ੍ਰੀਕਲ ਵਿਦਿਆਰਥੀਆਂ ਦਾ ਜ਼ਿਲੇ੍ਹ ਭਰ 'ਚੋਂ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਨੇ ਮਜ਼ਦੂਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।