03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਰਦਾਰ ਨਗਰ ਦੀ ਚੋਣ ਸਰਬਸੰਮਤੀ ਨਾਲ ਹੋਈ

ਅਜੀਤ ਡੈਸਕ 03-05-2026
ਮੋਗਾ, 2 ਮਈ (ਸੁਰਿੰਦਰਪਾਲ ਸਿੰਘ)-ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਸਰਦਾਰ ਨਗਰ ਮੋਗਾ ਦੀ ਚੋਣ ਸਬੰਧੀ ਮੀਟਿੰਗ ਗੁਰਦੁਆਰਾ ਬੀਬੀ ਕਾਹਨ ਕੌਰ ਵਿਖੇ ਭਾਈ ਸੁਖਵਿੰਦਰ ਸਿੰਘ ਆਜ਼ਾਦ ਦੀ ਪ੍ਰਧਾਨਗੀ ਹੇਠ ਹੋਈ | ਪਿ੍ੰਸੀਪਲ ਜੋਗਿੰਦਰ ਸਿੰਘ ਲੋਹਾਮ ਜਨਰਲ ਸਕੱਤਰ ਨੇ ਪਿਛਲੇ ਸਾਲ ਦੀਆਂ ਗਤੀਵਿਧੀਆਂ ਬਾਰੇ ਮੈਂਬਰਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਜਿੱਥੇ ਸੁਸਾਇਟੀ ਨੇ ਧਾਰਮਿਕ ਸੰਸਥਾਵਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕੀਤੀ ਉੱਥੇ ਇਕ ਲੋੜਵੰਦ ਵਿਦਿਆਰਥੀ ਨੂੰ ਸਕੂਲ ਵਿਚ ਜਾ ਕੇ ਆਰਥਿਕ ਸਹਾਇਤਾ ਪ੍ਰਦਾਨ ਕੀਤੀ | ਲੋੜਵੰਦ ਮਰੀਜ਼ਾਂ ਦਾ ਇਲਾਜ ਕਰਵਾਇਆ ਗਿਆ | ਲੋੜਵੰਦ ਬੀਬੀਆਂ ਦੇ ਵਿਆਹਾਂ ਵਿਚ ਵੀ ਯੋਗਦਾਨ ਪਾਇਆ ਗਿਆ | ਪਵਨਜੀਤ ਸਿੰਘ ਨੇ ਪਿਛਲੇ ਸਾਲ ਦੀ ਵਿੱਤੀ ਰਿਪੋਰਟ ਦੀ ਮੈਂਬਰਾਂ ਨੂੰ ਜਾਣਕਾਰੀ ਦਿੱਤੀ | ਉਪਰੰਤ ਸੁਖਵਿੰਦਰ ਸਿੰਘ ਆਜ਼ਾਦ ਨੇ ਪ੍ਰਧਾਨਗੀ ਤੋਂ ਅਸਤੀਫ਼ਾ ਦਿੱਤਾ ਤੇ ਕਮੇਟੀ ਭੰਗ ਕੀਤੀ | ਜੋਗਿੰਦਰ ਸਿੰਘ ਲੋਹਾਮ ਨੇ ਭਾਈ ਗੁਰਦੇਵ ਸਿੰਘ ਦਾ ਨਾਂਅ ਪ੍ਰਧਾਨਗੀ ਲਈ ਪੇਸ਼ ਕੀਤਾ | ਸਾਰੇ ਮੈਂਬਰਾਂ ਨੇ ਸਰਬਸੰਮਤੀ ਨਾਲ ਉਨ੍ਹਾਂ ਨੂੰ ਪ੍ਰਧਾਨ ਚੁਣ ਲਿਆ ਅਤੇ ਹੋਰ ਅਹੁਦੇਦਾਰ ਸਰਬਸੰਮਤੀ ਨਾਲ ਚੁਣ ਲਏ ਗਏ ਜਿਨ੍ਹਾਂ ਵਿਚ ਗੁਰਦੇਵ ਸਿੰਘ ਮੁੱਖ ਸੇਵਾਦਾਰ, ਸੁਖਵਿੰਦਰ ਸਿੰਘ ਆਜ਼ਾਦ ਸਰਪ੍ਰਸਤ, ਕਰਮ ਸਿੰਘ ਮਾਣੂੰਕੇ ਸੀ. ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਰਾਜੂ ਮੀਤ ਪ੍ਰਧਾਨ, ਜੋਗਿੰਦਰ ਸਿੰਘ ਲੋਹਾਮ ਜਨਰਲ ਸਕੱਤਰ, ਪਵਨਜੀਤ ਸਿੰਘ ਵਿੱਤ ਸਕੱਤਰ, ਸੁਰਿੰਦਰ ਸਿੰਘ ਬੈਂਕ ਮੈਨੇਜਰ ਸਹਾਇਕ ਵਿੱਤ ਸਕੱਤਰ, ਗੁਰਚਰਨ ਸਿੰਘ ਆਡੀਟਰ, ਹਰਨੇਕ ਸਿੰਘ ਧਾਰਮਿਕ ਯਾਤਰਾ ਕਮੇਟੀ ਇੰਚਾਰਜ, ਰਜਿੰਦਰ ਸਿੰਘ ਲੋਹਾਮ, ਅਮਰ ਸਿੰਘ, ਹਰਦਿਆਲ ਕੌਰ, ਹਰਮੀਤ ਕੌਰ, ਗੁਰਮੇਲ ਕੌਰ (ਸਾਰੇ ਧਾਰਮਿਕ ਯਾਤਰਾ ਕਮੇਟੀ ਮੈਂਬਰ), ਕੁਲਦੀਪ ਸਿੰਘ ਟੱਕਰ ਜ਼ਾਬਤਾ ਕਮੇਟੀ ਇੰਚਾਰਜ, ਵਰਿੰਦਰ ਸਿੰਘ ਆਜ਼ਾਦ ਜ਼ਾਬਤਾ ਕਮੇਟੀ ਮੈਂਬਰ, ਜਗਰਾਜ ਸਿੰਘ ਸਕੱਤਰ ਸ਼ਾਮਿਲ ਹਨ | ਹਾਜ਼ਰ ਮੈਂਬਰਾਂ ਨੇ ਸੁਸਾਇਟੀ ਵਲੋਂ ਦਿੱਤੀ ਗਈ ਸੇਵਾ ਨੂੰ ਪ੍ਰਵਾਨ ਕੀਤਾ |
ਪਿਛਲੀ ਖ਼ਬਰ ਅੰਤਰਰਾਸ਼ਟਰੀ ਮਜ਼ਦੂਰ ਦਿਵਸ 'ਤੇ ਮਜ਼ਦੂਰਾਂ ਲਈ ਇਕ ਵਿਸ਼ਾਲ ਸਨਮਾਨ ਸਮਾਰੋਹ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਕੌਂਸਲ ਮੋਗਾ ਰਿਟਾਇਰਡ ਇੰਪਲਾਈਜ਼ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।