04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਬਾਬਾ ਤਪੀਆ ਜੀ ਮਾਡਲ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 03-05-2026
ਕਿਸ਼ਨਪੁਰਾ ਕਲਾਂ, 2 ਮਈ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਬਾਬਾ ਤਪੀਆ ਜੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤਾ ਵਿਖੇ ਮਜ਼ਦੂਰ ਦਿਵਸ ਮਨਾਇਆ ਗਿਆ¢ ਸਮਾਗਮ ਦੀ ਸ਼ੁਰੂਆਤ ਅਧਿਆਪਕਾਂ ਵਲੋਂ ਮਜ਼ਦੂਰ ਦਿਵਸ ਦੇ ਇਤਿਹਾਸ ਬਾਰੇ ਜਾਣਕਾਰੀ ਦੇਣ ਨਾਲ ਕੀਤੀ ਗਈ¢ ਇਸ ਮÏਕੇ 'ਤੇ ਵਿਦਿਆਰਥੀਆਂ ਲਈ ਡਰਾਇੰਗ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਬੱਚਿਆਂ ਨੇ ਮਜ਼ਦੂਰ ਦਿਵਸ”ਵਿਸ਼ੇ 'ਤੇ ਸੁੰਦਰ ਚਿੱਤਰ ਬਣਾ ਕੇ ਮਜ਼ਦੂਰਾਂ ਦੀ ਮਿਹਨਤ, ਸੰਘਰਸ਼ ਅਤੇ ਸਮਾਜ ਵਿਚ ਉਨ੍ਹਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਬਹੁਤ ਹੀ ਰਚਨਾਤਮਿਕ ਢੰਗ ਨਾਲ ਦਰਸਾਇਆ¢ ਅਧਿਆਪਕਾਂ ਨੇ ਕਿਹਾ ਕਿ ਮਜ਼ਦੂਰ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਸਾਨੂੰ ਹਮੇਸ਼ਾ ਉਨ੍ਹਾਂ ਦੀ ਇੱਜ਼ਤ ਕਰਨੀ ਚਾਹੀਦੀ ਹੈ¢ ਇਸ ਪ੍ਰੋਗਰਾਮ ਰਾਹੀਂ ਵਿਦਿਆਰਥੀਆਂ ਵਿਚ ਮਜ਼ਦੂਰਾਂ ਪ੍ਰਤੀ ਸਨਮਾਨ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ ਗਿਆ¢
ਪਿਛਲੀ ਖ਼ਬਰ ਅਕਾਲ ਅਕੈਡਮੀ ਬਾਕਰਵਾਲ ਵਿਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ ਅਗਲੀ ਖ਼ਬਰ ਬੁੱਧ ਪੂਰਨਿਮਾ 'ਤੇ ਸੱਤਿਆ ਨਰਾਇਣ ਕਥਾ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।