04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅਕਾਲ ਅਕੈਡਮੀ ਬਾਕਰਵਾਲ ਵਿਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮਨਾਇਆ

ਅਜੀਤ ਡੈਸਕ 03-05-2026
ਮੋਗਾ, 2 ਮਈ (ਸੁਰਿੰਦਰਪਾਲ ਸਿੰਘ)-ਕਲਗੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਬਾਕਰਵਾਲ ਵਿਚ ਅੰਤਰ-ਰਾਸ਼ਟਰੀ ਮਜ਼ਦੂਰ ਦਿਵਸ ਬੜੀ ਸ਼ਾਨੋ-ਸ਼ੌਕਤ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਕਰਮਚਾਰੀਆਂ ਨੇ ਸਟੇਜ 'ਤੇ ਆ ਕੇ ਕਵਿਤਾਵਾਂ ਅਤੇ ਆਪਣੇ ਸ਼ਬਦਾਂ ਰਾਹੀਂ ਆਪਣੇ ਮਨ ਦੇ ਵਿਚਾਰ ਪ੍ਰਗਟ ਕੀਤੇ | ਉਨ੍ਹਾਂ ਨੇ ਅਕਾਲ ਅਕੈਡਮੀਆਂ ਵਿਚ ਸੇਵਾ ਕਰਨ 'ਤੇ ਮਾਣ ਮਹਿਸੂਸ ਕਰਦੇ ਹੋਏ ਆਪਣੀ ਖ਼ੁਸ਼ੀ ਦਾ ਇਜ਼ਹਾਰ ਕੀਤਾ | ਇਸ ਮੌਕੇ ਵਿਦਿਆਰਥੀਆਂ ਵਲੋਂ ਬੀਬੀਆਂ, ਮਾਲੀ ਅਤੇ ਸਕਿਉਰਿਟੀ ਗਾਰਡਾਂ ਨੂੰ ਇਕ ਪਰਿਵਾਰ ਵਾਂਗ ਪਿਆਰ ਅਤੇ ਸਨਮਾਨ ਦੇ ਚਿੰਨ੍ਹ ਵਜੋਂ ਤੋਹਫ਼ੇ ਭੇਟ ਕੀਤੇ ਗਏ | ਸਮਾਗਮ ਦੇ ਅੰਤ ਵਿਚ ਪਿ੍ੰਸੀਪਲ ਕਿਰਨਜੀਤ ਕੌਰ ਅਤੇ ਸਕੂਲ ਪ੍ਰਬੰਧਕਾਂ ਨੇ ਸਾਰੇ ਕਰਮਚਾਰੀਆਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦੀ ਮਿਹਨਤ ਅਤੇ ਨਿਸ਼ਠਾ ਦੀ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਆਂਗਣਵਾੜੀ ਵਰਕਰਾਂ ਨੇ ਮੁੱਖ ਮੰਤਰੀ ਦੇ ਨਾਂਅ 'ਤੇ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਬਾਬਾ ਤਪੀਆ ਜੀ ਮਾਡਲ ਸਕੂਲ ਵਿਖੇ ਮਜ਼ਦੂਰ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।