04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸੁਖਜਿੰਦਰ ਸਿੰਘ ਰੰਧਾਵਾ ਦਾ ਫ਼ੂਕਿਆ ਪੁਤਲਾ-ਰਛਪਾਲ ਸਿੰਘ ਸੋਸਣ

ਅਜੀਤ ਡੈਸਕ 03-05-2026
ਮੋਗਾ, 2 ਮਈ (ਸੁਰਿੰਦਰਪਾਲ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਅੱਜ ਸ਼ਹਿਰ ਦੇ ਮੁੱਖ ਚੌਕ ਵਿਚ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦਾ ਪੁਤਲਾ ਫੂਕਿਆ ਗਿਆ | ਪਾਰਟੀ ਦੇ ਹਲਕਾ ਮੋਗਾ ਦੇ ਇੰਚਾਰਜ ਰਛਪਾਲ ਸਿੰਘ ਸੋਸਣ ਦੀ ਦੇਖ-ਰੇਖ ਹੇਠ ਕੀਤੇ ਗਏ ਰੋਸ ਪ੍ਰਦਰਸ਼ਨ ਮੌਕੇ ਇਕੱਤਰ ਹੋਏ ਪਾਰਟੀ ਵਰਕਰਾਂ ਨੇ ਕਾਂਗਰਸ ਪਾਰਟੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਸੁਖਜਿੰਦਰ ਸਿੰਘ ਰੰਧਾਵਾ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਦੇ ਖ਼ਿਲਾਫ਼ ਐਨ.ਐਸ.ਏ. ਤੋੜਨ ਨੂੰ ਲੈ ਕੇ ਕੀਤੀ ਗਈ ਬੇਤੁਕੀ ਬਿਆਨਬਾਜ਼ੀ ਸਬੰਧੀ ਤੁਰੰਤ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ | ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ ਕਰਮਜੀਤ ਸਿੰਘ ਰਸੂਲਪੁਰ, ਨਿਰਮਲ ਸਿੰਘ ਸੱਦਾ ਸਿੰਘ ਵਾਲਾ, ਬਲਵਿੰਦਰ ਸਿੰਘ, ਸਤਪਾਲ ਸਿੰਘ ਡਗਰੂ, ਅਰਸ਼ ਉਮਰੀਆਣਾ, ਜਸਵੰਤ ਸਿੰਘ ਮੰਗਾ, ਗੁਰਦੀਪ ਸਿੰਘ ਚੜਿੱਕ, ਬਲਜੀਤ ਸਿੰਘ ਖ਼ਾਲਸਾ, ਪਰਮਜੀਤ ਸਿੰਘ ਜੰਡੂ, ਸੁਰਿੰਦਰ ਸਿੰਘ ਮਾਨ, ਮਿੰਟੂ ਸਿੰਘ ਸੋਸਣ, ਰਣਜੀਤ ਸਿੰਘ ਮੱਲ੍ਹੀਆਂ ਵਾਲਾ, ਸਿਮਰਨ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਪੈਰ ਕਦੇ ਨਹੀਂ ਭੁੱਲਣੇ ਚਾਹੀਦੇ ਅਗਲੀ ਖ਼ਬਰ ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।