06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-05-2026

ਟੀ.ਐਲ.ਐਫ. ਸਕੂਲ ਦੇ ਵਿਦਿਆਰਥੀਆਂ ਨੇ ਬਲੂ ਆਈਜ਼ ਵਾਟਰ ਪਾਰਕ ਮੋਗਾ ਦਾ ਮਨੋਰੰਜਨ ਟੂਰ ਲਗਾਇਆ

ਅਜੀਤ ਡੈਸਕ 03-05-2026
ਮੋਗਾ, 2 ਮਈ (ਸੁਰਿੰਦਰਪਾਲ ਸਿੰਘ)-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ (ਟੀ.ਐਲ.ਐਫ.) ਦੇ ਮੈਨੇਜਮੈਂਟ ਕਮੇਟੀ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਦੀ ਅਗਵਾਈ ਹੇਠ ਸਕੂਲ ਨੇ ਅੱਜ ਯੂ.ਕੇ.ਜੀ. ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਬਲੂ ਆਈਜ਼ ਵਾਟਰ ਪਾਰਕ ਮੋਗਾ ਵਿਖੇ ਇਕ ਵਿੱਦਿਅਕ ਅਤੇ ਮਨੋਰੰਜਨ ਸੈਰ-ਸਪਾਟਾ ਦਾ ਆਯੋਜਨ ਕੀਤਾ | ਇਸ ਮੌਕੇ ਸਕੂਲ ਦੇ ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਨੇ ਕਿਹਾ ਕਿ ਇਸ ਸੈਰ-ਸਪਾਟੇ ਟੂਰ ਦਾ ਉਦੇਸ਼ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਨਿਯਮਤ ਅਕਾਦਮਿਕ ਰੁਟੀਨ ਤੋਂ ਇਕ ਅਸਥਾਈ ਰਾਹਤ ਪ੍ਰਦਾਨ ਕਰਨਾ ਸੀ | ਵਾਟਰ ਪਾਰਕ ਪਹੁੰਚਣ 'ਤੇ ਉਨ੍ਹਾਂ ਨੇ ਵੱਖ-ਵੱਖ ਗਤੀਵਿਧੀਆਂ ਵਿਚ ਹਿੱਸਾ ਲੈਣ ਦਾ ਅਨੰਦ ਮਾਣਿਆ | ਇਸ ਮੌਕੇ ਸਕੂਲ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਪ੍ਰਵੀਨ ਗਰਗ, ਚੇਅਰਮੈਨ ਇੰਜੀਨੀਅਰ ਜਨੇਸ਼ ਗਰਗ ਅਤੇ ਡਾਇਰੈਕਟਰ ਡਾ. ਮੁਸਕਾਨ ਗਰਗ ਨੇ ਸ਼ਲਾਘਾ ਕੀਤੀ |
ਪਿਛਲੀ ਖ਼ਬਰ ਮਈ ਦਿਵਸ 'ਤੇ ਬਾਜਾਖਾਨਾ ਸਬ ਡਵੀਜ਼ਨ 'ਚ ਪਾਵਰਕਾਮ ਦੇ ਮੁਲਾਜ਼ਮਾਂ ਨੇ ਝੰਡਾ ਲਹਿਰਾਇਆ ਅਗਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੀ ਡਾ. ਪ੍ਰੀਤੀ ਪਟੇਲ ਦੁਆਰਾ ਡਿਜ਼ਾਈਨ ਪੇਟੈਂਟ ਭਾਰਤ ਸਰਕਾਰ ਦੁਆਰਾ ਮਨਜ਼ੂਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।