22-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-05-2026

ਸ੍ਰੀ ਪੰਚਮੁਖੀ ਮੰਦਰ 'ਚ ਬਾਲਾਜੀ ਦੇ ਨਾਮ ਸੰਕੀਰਤਨ ਕਰਵਾਇਆ <br/>

ਅਜੀਤ ਡੈਸਕ 04-05-2026
ਮੋਗਾ, 3 ਮਈ (ਅਸ਼ੋਕ ਬਾਂਸਲ)-ਮੋਗਾ ਦੇ ਸ਼੍ਰੀ ਪੰਚਮੁਖੀ ਮੰਦਰ ਵਿਖੇ ਬਾਲਾ ਜੀ ਦੇ ਨਾਮ 'ਤੇ ਸੰਕੀਰਤਨ ਕਰਵਾਇਆ ਗਿਆ | ਜਿਸ ਵਿਚ ਪੰਡਤ ਪੁਸ਼ਪ ਰਾਜ ਸ਼ਰਮਾ ਦੀ ਅਗਵਾਈ ਹੇਠ, ਸਮਾਜ ਸੇਵਕ ਵਿਕਾਸ ਗੁਪਤਾ ਅਤੇ ਸ਼ੰਕੀ ਗਾਬਾ ਨੇ ਆਪਣੇ ਪਰਿਵਾਰ ਸਮੇਤ ਬਾਲਾ ਜੀ ਮਹਾਰਾਜ ਨੂੰ ਭੋਗ ਲਗਾਉਣ ਦੀ ਰਸਮ ਨਿਭਾਈ | ਇਸ ਮੌਕੇ 'ਤੇ ਮੰਦਰ ਕਮੇਟੀ ਦੇ ਮੁਖ ਸੇਵਾਦਾਰ ਮਨੋਜ ਟੰਡਨ ਅਤੇ ਸ਼ਿਵ ਟੰਡਨ ਨੇ ਸੰਕੀਰਤਨ ਵਿਚ ਸ਼ਾਮਲ ਹੋਏ ਸ਼ਹਿਰ ਵਾਸੀਆਂ ਦਾ ਧੰਨਵਾਦ ਕੀਤਾ | ਇਸ ਮੌਕੇ ਮੰਦਰ ਦੇ ਮੁੱਖ ਸੇਵਾਦਾਰਾਂ ਮਨੋਜ ਟੰਡਨ ਤੇ ਸ਼ਿਵ ਟੰਡਨ ਨੇ ਦੱਸਿਆ ਕਿ ਮੰਦਰ ਵਿਚ ਹਰ ਮੰਗਲਵਾਰ ਨੂੰ ਸੰਕੀਰਤਨ ਅਤੇ ਭੰਡਾਰਾ ਕੀਤਾ ਜਾਂਦਾ ਹੈ | ਇਸ ਮੌਕੇ ਲੱਕੀ ਗਿੱਲ, ਅਮਨ ਮਦਾਨ, ਸੁਸ਼ੀਲ ਮਿੱਢਾ, ਸੁਮਿਤ ਪੁਜਾਨਾ, ਰਾਕੇਸ਼ ਸਿਤਾਰਾ, ਸੌਰਵ ਗੋਇਲ, ਰਜਿੰਦਰ ਸਿੰਗਲਾ, ਅਕਸ਼ੈ ਗੁਲਾਟੀ ਅਤੇ ਹੋਰ ਸ਼ਰਧਾਲੂ ਹਾਜ਼ਰ ਸਨ |

ਪਿਛਲੀ ਖ਼ਬਰ ਸੀਵਰੇਜ, ਪੀਣ ਵਾਲੇ ਪਾਣੀ ਅਤੇ ਕੂੜੇ ਦੀ ਸਮੱਸਿਆ ਨੂੰ ਲੈ ਕੇ ਨਗਰ ਨਿਗਮ ਮੋਗਾ ਖ਼ਿਲਾਫ਼ ਰੋਸ ਧਰਨਾ ਭਲਕੇ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਮੋਗਾ ਸ਼ਾਖਾ ਵਲੋਂ ਬੱਚਿਆਂ ਨੂੰ ਨੋਟ-ਬੁੱਕਾਂ, ਸਟੇਸ਼ਨਰੀ ਦਾ ਸਮਾਨ ਵੰਡਿਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।