06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦੇ ਵਫ਼ਦ ਦੀ ਡਿਪਟੀ ਡਾਇਰੈਕਟਰ ਨਾਲ ਮੀਟਿੰਗ

ਅਜੀਤ ਡੈਸਕ 10-05-2026
ਮੋਗਾ, 9 ਮਈ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੇ ਲੱਖਾਂ ਪੈਨਸ਼ਨਰਾਂ ਦੀਆਂ ਅਪ੍ਰੈਲ ਮਹੀਨੇ ਦੀਆਂ ਰੁਕੀਆਂ ਪੈਨਸ਼ਨਾਂ ਜਾਰੀ ਕਰਵਾਉਣ, ਅੱਗੇ ਤੋਂ ਪੈਨਸ਼ਨਾਂ ਵਿਚ ਦੇਰੀ ਨਾ ਹੋਵੇ ਅਤੇ ਪੈਨਸ਼ਨ ਪੋਰਟਲ 'ਤੇ ਲਾਈਵ ਸਰਟੀਫਿਕੇਟ, ਈ-ਕੇ.ਵਾਈ.ਸੀ. ਐਲ.ਟੀ.ਸੀ. ਅਤੇ ਓਲਡ ਏਜ ਭੱਤੇ ਦੀ ਸਮੇਂ ਸਿਰ ਅਦਾਇਗੀ ਸਬੰਧੀ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫ਼ਰੰਟ ਦਾ ਇਕ ਵਫ਼ਦ ਭਜਨ ਸਿੰਘ ਗਿੱਲ, ਕਰਮ ਸਿੰਘ ਧਨੋਆ, ਸੁਖਵਿੰਦਰ ਸਿੰਘ ਸੈਣੀ ਦੀ ਅਗਵਾਈ ਵਿਚ ਡਿਪਟੀ ਡਾਇਰੈਕਟਰ ਸੁਨੀਲ ਸਚਦੇਵਾ ਨੂੰ ਮਿਲਿਆ | ਸਚਦੇਵਾ ਨੇ ਵਫ਼ਦ ਨਾਲ ਗੱਲ ਕਰਦਿਆਂ ਉਨ੍ਹਾਂ ਵਿਸ਼ਵਾਸ ਦੱਸਿਆ ਕਿ ਲਾਈਵ ਸਰਟੀਫਿਕੇਟ ਅੱਪਡੇਟ ਨਾ ਹੋਣ ਕਰ ਕੇ ਪੈਨਸ਼ਨਾਂ ਪੈਣ ਵਿਚ ਟੈਕਨੀਕਲ ਰੁਕਾਵਟ ਪੈਣ ਕਾਰਨ ਪੈਨਸ਼ਨਾਂ ਪਾਉਣ ਵਿਚ ਦੇਰੀ ਹੋਈ ਹੈ ਪਰ ਜੁਆਇੰਟ ਫ਼ਰੰਟ ਦੇ ਆਗੂਆਂ ਨੇ ਕਿਹਾ ਕਿ ਇਹ ਸਮੱਸਿਆ ਕੁਝ ਪੈਨਸ਼ਨਰਾਂ, ਫੈਮਲੀ ਪੈਨਸ਼ਨਰਾਂ ਦੀ ਹੋ ਸਕਦੀ ਹੈ ਪਰ ਸਾਰੇ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਬੰਦ ਕਰਨੀਆਂ ਬੁੱਢੇ ਅਤੇ ਲਾਚਾਰ ਪੈਨਸ਼ਨਰਾਂ ਨਾਲ ਸਰਾਸਰ ਧੱਕਾ ਹੈ | ਇਸ ਸਬੰਧੀ ਉਨ੍ਹਾਂ ਡਾਇਰੈਕਟਰ ਨਾਲ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ ਜਿਸ 'ਤੇ ਡਾਇਰੈਕਟਰ ਨਾਲ ਜੁਆਇੰਟ ਫ਼ਰੰਟ ਦੀ ਮੀਟਿੰਗ 15 ਮਈ ਦਿਨ ਸ਼ੁੱਕਰਵਾਰ ਨੂੰ 12 ਵਜੇ ਤਹਿ ਹੋ ਗਈ ਹੈ | ਮੀਟਿੰਗ ਵਿਚ ਪੈਨਸ਼ਨ ਵੰਡ ਸਮੇਂ ਸਿਰ ਬੈਂਕਾਂ ਨੂੰ ਜਾਰੀ ਹੋਣ, ਪੈਨਸ਼ਨ ਪੋਰਟਲ ਸਬੰਧੀ ਆ ਰਹੀਆਂ ਸਮੱਸਿਆਵਾਂ ਸਬੰਧੀ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਜਾਵੇਗੀ | ਵਫ਼ਦ ਵਿਚ ਸ਼ਾਮਿਲ ਜੁਆਇੰਟ ਫ਼ਰੰਟ ਦੇ ਮੈਂਬਰਾਂ ਸੁਰਿੰਦਰ ਰਾਮ ਕੁੱਸਾ, ਪ੍ਰੇਮ ਚੰਦ ਪੰਜੋਲਾ, ਅਮਰੀਕ ਸਿੰਘ, ਨਿਰਮਲ ਸਿੰਘ, ਹਰਜੀਤ ਸਿੰਘ, ਸੁਖਮੰਦਰ ਸਿੰਘ, ਗੁਲਜ਼ਾਰ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੈਨਸ਼ਨਰਾਂ ਸਬੰਧੀ ਪੈਨਸ਼ਨ ਪੋਰਟਲ ਨੂੰ ਜਾਂ ਤਾਂ ਰੱਦ ਕੀਤਾ ਜਾਵੇ ਜਾਂ ਇਸ ਨੂੰ ਆਪਸ਼ਨਲ ਬਣਾਇਆ ਜਾਵੇ | ਪੈਨਸ਼ਨਰਾਂ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਸਬੰਧੀ ਮਾਣਯੋਗ ਹਾਈਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦੇ ਹੋਏ ਕੇਂਦਰ ਸਰਕਾਰ ਦੇ ਬਰਾਬਰ 60 ਫ਼ੀਸਦੀ ਕੀਤਾ ਜਾਵੇ | ਪੇ ਕਮਿਸ਼ਨ ਦੀ ਸਿਫ਼ਾਰਸ਼ ਮੁਤਾਬਿਕ 2.59 ਦਾ ਗੁਣਾਂਕ ਅਤੇ ਨੋਸ਼ਨਲ ਸੋਧ ਵਿਧੀ ਲਾਗੂ ਕੀਤੀ ਜਾਵੇ | ਇਸ ਮੌਕੇ ਬਿੰਦਰ ਸਿੰਘ, ਬਿੱਕਰ ਸਿੰਘ ਮਾਛੀਕੇ, ਜਸਵਿੰਦਰ ਸਿੰਘ ਆਹਲੂਵਾਲੀਆ, ਗਿਆਨ ਸਿੰਘ, ਸੀਤਲ ਰਾਮ, ਕੁਲਵੰਤ ਸਿੰਘ, ਦਰਸ਼ਨ ਸਿੰਘ ਉਟਾਲ, ਮੇਵਾ ਸਿੰਘ, ਪ੍ਰੀਤਮ ਸਿੰਘ ਨਾਗਰਾ, ਕਰਨੈਲ ਸਿੰਘ, ਹਰਵਿੰਦਰ ਸਿੰਘ, ਗੁਰਦੀਪ ਸਿੰਘ, ਮਲਾਗਰ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮੋਗਾ ਵਿਚ ਭਾਜਪਾ ਦੀ ਲਹਿਰ ਨੂੰ ਵੱਡਾ ਹੁਲਾਰਾ, ਕਈ ਪਰਿਵਾਰਾਂ ਨੇ ਫੜਿਆ ਭਾਜਪਾ ਦਾ ਪੱਲਾ ਅਗਲੀ ਖ਼ਬਰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਹੋਰ ਤੇਜ਼ ਕੀਤੀ ਜਾਵੇ ਜਾਗਰੂਕਤਾ ਮੁਹਿੰਮ-ਐਸ.ਡੀ.ਐਮ.

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।