07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਭਾਕਿਯੂ ਕਾਦੀਆਂ ਵਲੋਂ ਭਲਕੇ ਜ਼ਿਲ੍ਹਾ ਪੱਧਰੀ ਧਰਨੇ ਦੇਣ ਦਾ ਐਲਾਨ

ਅਜੀਤ ਡੈਸਕ 10-05-2026
ਨਿਹਾਲ ਸਿੰਘ ਵਾਲਾ, 9 ਮਈ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਮੋਗਾ ਨਿਰਮਲ ਸਿੰਘ ਮਾਣੂੰਕੇ ਨੇ ਵਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੂਚਿਤ ਕੀਤਾ ਗਿਆ ਕਿ ਪਿਛਲੇ ਦਿਨੀਂ ਪੰਜਾਬ ਸਰਕਾਰ ਵਲੋਂ ਸੱਤ ਸਾਲ ਦੇ ਸਮੇਂ ਤੋਂ ਬਾਅਦ ਕਿਸਾਨਾਂ ਨੂੰ ਵਧਦੀ ਮਹਿੰਗਾਈ ਦੀ ਅਨੁਪਾਤ ਅਨੁਸਾਰ ਰਾਹਤ ਦਿੰਦੇ ਹੋਏ ਫਸਲੀ ਹੱਦ ਕਰਜੇ ਦੀ ਹੱਦ ਵਿਚ ਵਾਧਾ ਕੀਤਾ ਗਿਆ ਸੀ ਜਿਸ ਨੂੰ ਸਹਿਕਾਰਤਾ ਵਿਭਾਗ ਦੀ ਅਫਸਰਸ਼ਾਹੀ ਦੀ ਗਲਤ ਸਲਾਹ ਕਾਰਨ ਬੈਂਕ ਵਲੋਂ ਇਸ ਨੂੰ ਲਾਗੂ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਅਤੇ ਬੈਂਕਾਂ ਦੇ ਦਬਾਅ ਅਧੀਨ ਪੰਜਾਬ ਸਰਕਾਰ ਵਲੋਂ ਕਿਸਾਨ ਵਿਰੋਧੀ ਕਦਮ ਚੁੱਕਦੇ ਹੋਏ ਇਸ ਨੋਟੀਫਿਕੇਸ਼ਨ ਨੂੰ ਵਾਪਸ ਵੀ ਲੈ ਲਿਆ ਹੈ ¢ ਇਸ ਕਰਕੇ ਸਹਿਕਾਰੀ ਸਭਾਵਾਂ/ ਬੈਂਕ ਵਲੋਂ ਕਿਸਾਨਾਂ ਨੂੰ ਅਦਾਇਗੀ ਬੰਦ ਕਰ ਦਿੱਤੀ ਹੈ¢ ਅਜਿਹਾ ਹੋਣ ਨਾਲ ਜਿੰਨ੍ਹਾਂ ਕਿਸਾਨ ਵੀਰਾਂ ਵਲੋਂ ਪਿਛਲੇ ਕਰਜ਼ੇ ਵਾਪਸ ਕਰ ਦਿੱਤੇ ਸਨ ਉਨ੍ਹਾਂ ਨੂੰ ਵੀ ਨਵੇਂ ਕਰਜੇ ਨਹੀਂ ਮਿਲ ਰਹੇ ਹਨ ਜਿਸ ਕਰਕੇ ਕਿਸਾਨ ਵੀਰ ਗੰਭੀਰ ਆਰਥਿਕ ਸੰਕਟ ਵਿਚ ਫਸਦੇ ਹੋਏ ਆਪਣੀਆਂ ਫਸਲਾਂ ਦੀ ਬਿਜਾਈ ਵਾਸਤੇ ਵੱਧ ਵਿਆਜ ਤੇ ਕਰਜ਼ਾ ਲੈਣ ਲਈ ਮਜਬੂਰ ਹੋ ਰਹੇ ਹਨ ¢ ਨਵੇਂ ਹੱਦ ਕਰਜੇ ਦੇ ਨੋਟੀਫਿਕੇਸ਼ਨ ਨੂੰ ਬਹਾਲ ਕਰਵਾਉਣ ਵਾਸਤੇ ਅਤੇ ਰੋਕੀਆਂ ਹੋਇਆ ਕਰਜ਼ਾ ਜਾਰੀ ਕਰਵਾਉਣ ਵਾਸਤੇ ਜਥੇਬੰਦੀ ਵਲੋਂ ਪੰਜਾਬ ਭਰ ਵਿਚ 11 ਮਈ ਸੋਮਵਾਰ ਨੂੰ ਸਮੂਹ ਜ਼ਿਲ੍ਹਾ ਹੈੱਡਕੁਆਟਰ ਵਿਖੇ ਰੋਸ ਧਰਨੇ ਦੇਣ ਦਾ ਫੈਸਲਾ ਕੀਤਾ ਗਿਆ ਹੈ¢ ਪੰਜਾਬ ਟੀਮ ਦੇ ਇਸ ਫੈਸਲੇ ਦੀ ਪਾਲਨਾ ਵਿਚ ਜ਼ਿਲ੍ਹਾ ਮੋਗਾ ਦੀ ਜਥੇਬੰਦਕ ਇਕਾਈ ਵਲੋਂ ਸੋਮਵਾਰ 11 ਮਈ ਨੂੰ ਜ਼ਿਲ੍ਹਾ ਮੈਨੇਜਰ ਸਹਿਕਾਰੀ ਬੈਂਕ ਜ਼ਿਲ੍ਹਾ ਮੋਗਾ ਦੇ ਦਫਤਰ ਵਿਖੇ ਸਵੇਰੇ 11 ਵਜੇ ਤੋਂ 1 ਬਾਦ ਦੁਪਹਿਰ ਤੱਕ ਰੋਸ ਧਰਨਾ ਦੇਣ ਦਾ ਫ਼ੈਸਲਾ ਲਿਆ ਗਿਆ ਹੈ ¢
ਪਿਛਲੀ ਖ਼ਬਰ ਸਾਬਕਾ ਵਿਧਾਇਕ ਲੋਹਗੜ੍ਹ ਮਿਹਨਤੀ ਵਰਕਰਾਂ ਤੇ ਆਮ ਲੋਕਾਂ ਨਾਲ ਦਿਲੋਂ ਜੁੜੇ ਹੋਏ ਆਗੂ-ਗੋਪਾਲ ਗਰਗ, ਗੁਰਮੁਖ ਘਲੋਟੀ ਅਗਲੀ ਖ਼ਬਰ ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਵਿਖੇ ਮਾਂ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।