08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸੁਖਬੀਰ ਸਿੰਘ ਬਾਦਲ ਦੀ ਲੋਕਪਿ੍ਅਤਾ 'ਚ ਲਗਾਤਾਰ ਵਾਧਾ ਹੋ ਰਿਹਾ-ਦਾਤੇਵਾਲ, ਗਗੜਾ

ਅਜੀਤ ਡੈਸਕ 10-05-2026
ਕੋਟ ਈਸੇ ਖਾਂ, 9 ਮਈ (ਗੁਰਮੀਤ ਸਿੰਘ ਖਾਲਸਾ)-ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਤੇ ਸੀਨੀਅਰ ਅਕਾਲੀ ਆਗੂ ਸੁਖਵਿੰਦਰ ਸਿੰਘ ਦਾਤੇਵਾਲ ਅਤੇ ਸਰਕਲ ਪ੍ਰਧਾਨ ਗੁਰਮੀਤ ਸਿੰਘ ਗਗੜਾ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ¢ ਇਸ ਮੌਕੇ ਉਨ੍ਹਾਂ ਵਲੋਂ ਹਲਕਾ ਧਰਮਕੋਟ ਵਿਚ ਪਾਰਟੀ ਦੇ ਮੁੱਖ ਸੇਵਾਦਾਰ ਬਰਜਿੰਦਰ ਸਿੰਘ ਮੱਖਣ ਬਰਾੜ ਦੀ ਅਗਵਾਈ ਵਿਚ ਸਫਲਤਾ ਪੂਰਵਕ ਕੀਤੀਆਂ ਜਾ ਰਹੀਆਂ ਅਕਾਲੀ ਦਲ ਦੀਆਂ ਸਿਆਸੀ ਸਰਗਰਮੀਆਂ ਬਾਰੇ ਗੱਲਬਾਤ ਕੀਤੀ ਗਈ¢ ਇਸ ਮੁਲਾਕਾਤ ਦੇ ਸਬੰਧ ਵਿਚ ਪੈੱ੍ਰਸ ਨਾਲ ਗੱਲਬਾਤ ਕਰਦਿਆਂ ਸੁਖਵਿੰਦਰ ਸਿੰਘ ਦਾਤੇਵਾਲ ਤੇ ਗੁਰਮੀਤ ਸਿੰਘ ਗਗੜਾ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੰਗੀ ਕਾਰਜਸ਼ੈਲੀ ਸਦਕਾ ਜਿੱਥੇ ਉਨ੍ਹਾਂ ਦੀ ਲੋਕਪਿ੍ਅਤਾ ਵਿਚ ਵੱਡਾ ਵਾਧਾ ਹੋਇਆ ਹੈ ਉੱਥੇ ਸ਼੍ਰੋਮਣੀ ਅਕਾਲੀ ਦਲ ਦੀ ਦਿਨੋਂ ਦਿਨ ਚੜ੍ਹਦੀ ਕਲਾ ਹੋ ਰਹੀ ਹੈ ¢
ਪਿਛਲੀ ਖ਼ਬਰ ਮਾਨ ਸਰਕਾਰ ਤੋਂ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਦੁਖੀ-ਆਗੂ ਅਗਲੀ ਖ਼ਬਰ ਬੱਧਨੀ ਕਲਾਂ ਅਧੀਨ ਮੰਡੀਆਂ 'ਚ ਹੁਣ ਤੱਕ 5 ਲੱਖ 53 ਹਜ਼ਾਰ 537 ਕੁਇੰਟਲ ਕਣਕ ਦੀ ਹੋਈ ਖ਼ਰੀਦ-ਚੇਅਰਮੈਨ ਪਰਮਜੀਤ ਸਿੰਘ ਭੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।