08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-05-2026

ਸੜਕਾਂ ਦਾ ਸੁਧਾਰ ਕਰਨਾ ਸਰਕਾਰ ਦੀ ਤਰਜੀਹ-ਵਿਧਾਇਕ ਬਿਲਾਸਪੁਰ

ਅਜੀਤ ਡੈਸਕ 10-05-2026
ਮੋਗਾ, 9 ਮਈ (ਸੁਰਿੰਦਰਪਾਲ ਸਿੰਘ)-ਤਿੰਨ ਪਾਤਸ਼ਾਹੀਆਂ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਪਿੰਡ ਤਖ਼ਤੂਪੁਰਾ ਸਾਹਿਬ ਵਿਖੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪ੍ਰੀਮਿਕਸ ਪਾਉਣ ਉਪਰੰਤ ਤਿਆਰ ਕੀਤੀਆਂ ਦੋ ਸੜਕਾਂ ਦਾ ਉਦਘਾਟਨ ਕੀਤਾ | ਇਸ ਸਮੇਂ ਵਿਧਾਇਕ ਨੇ ਕਿਹਾ ਕਿ ਸੜਕਾਂ ਦੀ ਨੁਹਾਰ ਬਦਲਣਾ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀ ਪਹਿਲੀ ਤਰਜੀਹ ਹੈ | ਵਧਦੀ ਟਰੈਫ਼ਿਕ ਦੇ ਸੁਚਾਰੂ ਸੰਚਾਲਨ ਲਈ ਚੰਗੀਆਂ ਸੜਕਾਂ ਦਾ ਹੋਣਾ ਬੇਹੱਦ ਜ਼ਰੂਰੀ ਹੈ | ਵਿਧਾਇਕ ਨੇ ਦੱਸਿਆ ਕਿ ਬਿਲਾਸਪੁਰ ਤੋਂ ਸੈਦੋਕੇ ਬਰਾਸਤਾ ਤਖ਼ਤੂਪੁਰਾ ਸਾਹਿਬ 11.66 ਕਿੱਲੋਮੀਟਰ ਲੰਬੀ ਅਠਾਰਾਂ ਫੁੱਟ ਚੌੜੀ ਸੜਕ ਵਧੀਆ ਮੈਟੀਰੀਅਲ ਪਾ ਕੇ 5 ਕਰੋੜ 33 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋ ਚੁੱਕੀ ਹੈ | ਇਸੇ ਤਰ੍ਹਾਂ ਤਖ਼ਤੂਪੁਰਾ ਸਾਹਿਬ ਦੇ ਇਤਿਹਾਸਕ ਗੁਰਧਾਮਾਂ ਤੋਂ ਲੈ ਕੇ ਮੋਗਾ-ਬਰਨਾਲਾ ਮੁੱਖ ਮਾਰਗ ਤੱਕ 1.900 ਕਿੱਲੋਮੀਟਰ ਲੰਬੀ ਸੰਪਰਕ ਸੜਕ 24.71 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਹੈ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਦਾ ਵਿਸ਼ੇਸ਼ ਧੰਨਵਾਦ ਕੀਤਾ ਜਿਨ੍ਹਾਂ ਨੇ ਇਲਾਕੇ ਦੀਆਂ ਸੜਕਾਂ ਦੀ ਨੁਹਾਰ ਬਦਲਣ ਵੱਲ ਉਚੇਚਾ ਧਿਆਨ ਦਿੱਤਾ ਹੈ | ਪਿੰਡ ਦੇ ਸਰਪੰਚ ਹਰਦੀਪ ਸਿੰਘ ਦਿਉਲ ਨੇ ਇਸ ਇਤਿਹਾਸਕ ਨਗਰ ਵੱਲ ਵਿਸ਼ੇਸ਼ ਧਿਆਨ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦਾ ਪਿੰਡ ਅਤੇ ਇਲਾਕਾ ਵਾਸੀਆਂ ਦੀ ਤਰਫ਼ੋਂ ਧੰਨਵਾਦ ਕੀਤਾ | ਇਸ ਸਮੇਂ ਸਾਬਕਾ ਸਰਪੰਚ ਸੁਖਦੇਵ ਸਿੰਘ ਢਿੱਲੋਂ, ਗੁਰਜੀਤ ਸਿੰਘ ਪੰਚ, ਕੁਲਵਿੰਦਰ ਸਿੰਘ ਪੰਚ, ਧਰਮਪਾਲ ਸਿੰਘ ਪੰਚ, ਚਮਕੌਰ ਸਿੰਘ ਪੰਚ, ਕੁਲਵੰਤ ਸਿੰਘ, ਪ੍ਰਧਾਨ ਦਵਿੰਦਰ ਸਿੰਘ, ਜਰਨੈਲ ਸਿੰਘ ਪੱਪੀ, ਬਲਵੀਰ ਸਿੰਘ, ਰਾਮਬਖ਼ਸ਼ ਸਿੰਘ, ਪਵਨਦੀਪ ਸਿੰਘ, ਜਗਪਾਲ ਸਿੰਘ, ਸਤਨਾਮ ਸਿੰਘ ਸਰਾਂ, ਸੇਵਕ ਸਿੰਘ ਸਿੱਖ, ਹਰਮੇਲ ਸਿੰਘ ਨਾਮਧਾਰੀ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਮੌਜੂਦ ਸਨ |
ਪਿਛਲੀ ਖ਼ਬਰ ਸਹਿਕਾਰੀ ਸਭਾਵਾਂ 'ਚ ਮੁਲਾਜ਼ਮਾਂ ਵਲੋਂ ਸਰਕਾਰ ਦੇ ਫੈਸਲੇ ਵਿਰੁੱਧ ਹੜਤਾਲ ਜਾਰੀ-ਸੈਕਟਰੀ ਰਾਜ ਬਾਹਦਰ ਮਾਣੂੰਕੇ ਅਗਲੀ ਖ਼ਬਰ ਨਾਮਵਰ ਕਵੀ ਤੇ ਵਾਰਤਕ ਲੇਖਕ ਡਾ. ਅੰਬਰੀਸ਼ ਨੂੰ ਊੜਾ ਪੁਰਸਕਾਰ ਪ੍ਰਦਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।