18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਵਲੋਂ ਨਵੀਆਂ ਨਿਯੁਕਤੀਆਂ ਸੰਗਠਨ ਨੂੰ ਮਿਲੀ ਮਜ਼ਬੂਤੀ

ਅਜੀਤ ਡੈਸਕ 11-05-2026
ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਮੋਗਾ ਦੇ ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਵਲੋਂ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅਹਿਮ ਨਿਯੁਕਤੀਆਂ ਦਾ ਐਲਾਨ ਕੀਤਾ ਗਿਆ ਹੈ | ਸੁਰਿੰਦਰ ਸਿੰਘ ਦੀ ਨਿਸ਼ਠਾ ਅਤੇ ਚੰਗੀਆਂ ਸੇਵਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਜ਼ਿਲ੍ਹਾ ਟੀਮ ਵਿਚ ਸ਼ਾਮਲ ਕਰਕੇ ਜ਼ਿਲ੍ਹਾ ਐਗਜਕਿਊਟਿਵ ਮੈਂਬਰ ਨਿਯੁਕਤ ਕੀਤਾ ਗਿਆ ਹੈ | ਕਿ੍ਸ਼ਨ ਸੈਣੀ ਨੂੰ ਓ.ਬੀ.ਸੀ. ਮੋਰਚਾ ਮੋਗਾ ਦਾ ਜ਼ਿਲ੍ਹਾ ਪ੍ਰਧਾਨ ਬਣਾਇਆ ਗਿਆ ਹੈ | ਇਸੇ ਤਰ੍ਹਾਂ ਸੰਜੀਵ ਬਠਲਾ ਨੂੰ ਆਈ.ਟੀ. ਸੈਲ ਮੋਗਾ ਦਾ ਜ਼ਿਲ੍ਹਾ ਕਨਵੀਨਰ ਨਿਯੁਕਤ ਕੀਤਾ ਗਿਆ ਹੈ | ਕਸ਼ਿਸ਼ ਧਮੀਜਾ ਨੂੰ ਯੁਵਾ ਮੋਰਚੇ ਦੀ ਜ਼ਿੰਮੇਵਾਰੀ ਸੌਂਪਦਿਆਂ ਮੋਗਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਡਾ. ਹਰਜੋਤ ਕਮਲ ਨੇ ਕਿਹਾ ਕਿ ਇਹ ਨਿਯੁਕਤੀਆਂ ਪਾਰਟੀ ਨੂੰ ਬੂਥ ਪੱਧਰ ਤੱਕ ਮਜ਼ਬੂਤ ਕਰਨ ਅਤੇ ਲੋਕਾਂ ਨਾਲ ਜਨ ਸੰਪਰਕ ਵਧਾਉਣ ਲਈ ਕੀਤੀਆਂ ਗਈਆਂ ਹਨ | ਉਨ੍ਹਾਂ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦੇ ਹੋਏ ਉਮੀਦ ਜਤਾਈ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿਚ ਅਹਿਮ ਯੋਗਦਾਨ ਪਾਉਣਗੇ | ਨਵ-ਨਿਯੁਕਤ ਅਹੁਦੇਦਾਰਾਂ ਨੇ ਵੀ ਜ਼ਿਲ੍ਹਾ ਪ੍ਰਧਾਨ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਪੂਰੀ ਲਗਨ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ |

ਪਿਛਲੀ ਖ਼ਬਰ ਕਾਂਗਰਸ ਵਲੋਂ ਜ਼ਿਲ੍ਹਾ ਮੋਗਾ 'ਚ ਸੰਗਠਨ ਸਿਰਜਣਾ ਤਹਿਤ ਆਗੂਆਂ ਦੀ ਸੂਚੀ ਜਾਰੀ ਜ਼ਿਲ੍ਹਾ ਮੋਗਾ 'ਚ ਕਾਂਗਰਸ ਹੋਰ ਮਜ਼ਬ... ਅਗਲੀ ਖ਼ਬਰ ਮੋਗਾ ਵਿਖੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਸਮਾਗਮ 15 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।