17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪਿੰਡ ਧੱਲੇਕੇ ਵਿਖੇ ਵਿਕਾਸ ਕਾਰਜ ਜ਼ੋਰਾਂ-ਸ਼ੋਰਾਂ 'ਤੇ ਸਰਪੰਚ ਮਨਦੀਪ ਕੌਰ ਤੇ ਗਰਾਮ ਪੰਚਾਇਤ ਨੇ ਕੀਤਾ ਹਲਕਾ ਵਿਧਾਇਕ ਦਾ ਧੰਨਵਾਦ

ਅਜੀਤ ਡੈਸਕ 11-05-2026
ਮੋਗਾ, 10 ਮਈ (ਗੁਰਤੇਜ ਸਿੰਘ ਬੱਬੀ)-ਮੋਗਾ ਨਾਲ ਲੱਗਦੇ ਪਿੰਡ ਧੱਲੇਕੇ ਵਿਖੇ ਸਰਪੰਚ ਮਨਦੀਪ ਕੌਰ ਅਤੇ ਸਮੁੱਚੀ ਗਰਾਮ ਪੰਚਾਇਤ ਦੀ ਅਗਵਾਈ ਵਿਚ ਵਿਕਾਸ ਕਾਰਜ ਜ਼ੋਰਾਂ-ਸ਼ੋਰਾਂ 'ਤੇ ਚੱਲ ਰਹੇ ਹਨ | ਇਸ ਸਬੰਧੀ ਪਿੰਡ ਦੀ ਸਰਪੰਚ ਮਨਦੀਪ ਕੌਰ ਅਤੇ ਪੰਚ ਮਹਿੰਦਰ ਸਿੰਘ ਨੇ ਦੱਸਿਆ ਕਿ ਹਲਕਾ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਦੇ ਯਤਨਾਂ ਸਦਕਾ ਪਿੰਡ ਵਿਚ ਲਗਾਤਾਰ ਵਿਕਾਸ ਕਾਰਜ ਹੋ ਰਹੇ ਹਨ ਅਤੇ ਪਿੰਡ ਦੀ ਸਾਲਾਂ-ਬੱਧੀ ਮੁਸ਼ਕਿਲ ਇਹ ਸੀ ਕਿ ਪਿੰਡ ਦੇ ਵੱਡੇ ਛੱਪੜ ਦੇ ਪਾਣੀ ਦਾ ਨਿਕਾਸ ਨਾ ਹੋਣ ਕਰ ਕੇ ਛੱਪੜ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਵੜ ਜਾਂਦਾ ਸੀ ਜਿਸ ਨਾਲ ਬਿਮਾਰੀਆਂ ਫੈਲਣ ਦਾ ਵੀ ਖ਼ਦਸ਼ਾ ਬਣਿਆ ਰਹਿੰਦਾ ਸੀ ਪਰ ਹੁਣ ਉਸ ਦਾ ਜਿੱਥੇ ਨਵੀਨੀਕਰਨ ਕੀਤਾ ਜਾ ਰਿਹਾ ਹੈ ਉੱਥੇ ਪਾਣੀ ਸੀਵਰੇਜ ਰਾਹੀਂ ਬਾਹਰ ਲਿਜਾਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਿੰਡ ਵਿਚ ਇੰਟਰਲਾਕ ਗਲੀਆਂ ਬਣਾਈਆਂ ਜਾ ਰਹੀਆਂ ਹਨ ਅਤੇ ਪਿੰਡ ਦੇ ਕੂੜੇ ਕਰਕਟ ਤੋਂ ਖਾਦ ਬਣਾਉਣ ਦਾ ਪ੍ਰੋਜੈਕਟ ਵੀ ਲੱਗ ਰਿਹਾ ਹੈ ਅਤੇ 26 ਲੱਖ ਦੀ ਲਾਗਤ ਨਾਲ ਪਿੰਡ ਦੇ ਪ੍ਰਾਇਮਰੀ ਸਕੂਲ ਵਿਚ ਇਕ ਸ਼ਾਨਦਾਰ ਖੇਡ ਸਟੇਡੀਅਮ ਦਾ ਨਿਰਮਾਣ ਵੀ ਜਲਦ ਸ਼ੁਰੂ ਹੋ ਰਿਹਾ ਹੈ | ਸਰਪੰਚ ਮਨਦੀਪ ਕੌਰ ਨੇ ਜਿੱਥੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਿੰਡ ਦੇ ਵਿਕਾਸ ਲਈ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਇਸ ਦੇ ਨਾਲ ਹੀ ਉਨ੍ਹਾਂ ਆਪਣੀ ਗਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਦਾ ਹਰ ਪਲ ਸਹਿਯੋਗ ਮਿਲਦਾ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਅਮਰੀਕ ਸਿੰਘ, ਦਿਲਪ੍ਰੀਤ ਸਿੰਘ, ਮੇਜਰ ਸਿੰਘ ਸਾਰੇ ਪੰਚ, ਸੁਖਮੰਦਰ ਸਿੰਘ, ਸੋਨਾ ਬਾਬਾ, ਪਰਮਜੀਤ ਸਿੰਘ ਸਾਬਕਾ ਪੰਚ, ਤੇਜ਼ਪ੍ਰਦੀਪ ਸਿੰਘ ਬਲਾਕ ਪ੍ਰਧਾਨ, ਜਸਮੀਨ ਸਿੰਘ ਵਾਲੀਆ ਬਲਾਕ ਪ੍ਰਧਾਨ, ਹਰਦੇਵ ਸਿੰਘ ਸਾਬਕਾ ਸਰਪੰਚ, ਕੁਲਵੰਤ ਸਿੰਘ ਬਿਜਲੀ ਵਿਭਾਗ, ਸੁਖਮੰਦਰ ਸਿੰਘ ਨੈਸਲੇ ਪ੍ਰਧਾਨ ਪੰਜ ਪੀਰ ਕਮੇਟੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਪ ਆਗੂ ਤੇ ਸਾਬਕਾ ਪੰਚ ਰਾਕੇਸ਼ ਮਲਹੋਤਰਾ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਸ਼੍ਰੋਮਣੀ ਅਕਾਲੀ ਦਲ ਦਾ ਕਾਫ਼ਲਾ ਦਿਨੋ-ਦ... ਅਗਲੀ ਖ਼ਬਰ ਮਿੱਟੀ, ਰੇਤਾ, ਬਜਰੀ, ਸੀਮੈਂਟ ਆਦਿ ਨੂੰ ਬਿਨਾਂ ਢੱਕੇ ਆਵਾਜਾਈ ਕਰਨ 'ਤੇ ਪੂਰਨ ਰੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।