17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਪੰਜਾਬ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਭਲਕੇ <br/>

ਅਜੀਤ ਡੈਸਕ 11-05-2026
ਕਿਸ਼ਨਪੁਰਾ ਕਲਾਂ, 10 ਮਈ (ਪਰਮਿੰਦਰ ਸਿੰਘ ਗਿੱਲ, ਅਮੋਲਕ ਸਿੰਘ ਕਲਸੀ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਬਲਾਕ ਧਰਮਕੋਟ ਦੀ ਮਹੀਨਾਵਾਰ ਮੀਟਿੰਗ 12 ਮਈ ਦਿਨ ਮੰਗਲਵਾਰ ਨੂੰ ਗੁਰਦੁਆਰਾ ਸਿੰਘ ਸਭਾ ਧਰਮਕੋਟ ਵਿਖੇ ਸਵੇਰੇ ਠੀਕ 11 ਵਜੇ ਕਰਵਾਈ ਜਾਵੇਗੀ | ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਮੁੱਖ ਸਲਾਹਕਾਰ ਕੈਪਟਨ ਪ੍ਰਤਾਪ ਸਿੰਘ ਨੇ ਦੱਸਿਆ ਕਿ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਮੀਟਿੰਗ ਵਿਚ ਪੈਨਸ਼ਨਰਾਂ ਨਾਲ ਸੰਬੰਧਿਤ ਅਹਿਮ ਮਸਲਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਪੈਨਸ਼ਨਰਾਂ ਤੋਂ ਇਲਾਵਾ ਬਿਜਲੀ ਬੋਰਡ, ਰੋਡਵੇਜ਼, ਪੰਜਾਬ ਪੁਲਿਸ, ਕੇਂਦਰ ਸਰਕਾਰ ਦੇ ਪੈਨਸ਼ਨਰ ਅਤੇ ਸਾਬਕਾ ਫ਼ੌਜੀ ਵੀਰਾਂ ਨੂੰ ਵੀ ਮੀਟਿੰਗ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ | ਮੀਟਿੰਗ ਦੌਰਾਨ ਪੈਨਸ਼ਨਰਾਂ ਨੂੰ ਆ ਰਹੀਆਂ ਦਿੱਕਤਾਂ, ਮੈਡੀਕਲ ਸਹੂਲਤਾਂ, ਮਹਿੰਗਾਈ ਭੱਤਾ, ਪੈਨਸ਼ਨ ਸੰਬੰਧੀ ਰੁਕੇ ਹੋਏ ਮਸਲੇ ਅਤੇ ਹੋਰ ਭਲਾਈ ਮੰਗਾਂ ਬਾਰੇ ਵਿਚਾਰ ਕੀਤਾ ਜਾਵੇਗਾ | ਕੈਪਟਨ ਪ੍ਰਤਾਪ ਸਿੰਘ ਨੇ ਕਿਹਾ ਕਿ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਯੂਨੀਅਨ ਹਮੇਸ਼ਾ ਸੰਘਰਸ਼ਸ਼ੀਲ ਰਹੀ ਹੈ ਅਤੇ ਸਾਰੇ ਮੈਂਬਰਾਂ ਦੀ ਏਕਤਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ | ਉਨ੍ਹਾਂ ਸਮੂਹ ਪੈਨਸ਼ਨਰਾਂ ਨੂੰ ਸਮੇਂ ਸਿਰ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ |

ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਦੀ ਮਹੀਨਾਵਾਰ ਮੀਟਿੰਗ ਭਲਕੇ ਅਗਲੀ ਖ਼ਬਰ ਸਰਕਾਰੀ ਸਕੂਲ ਝੰਡੇਆਣਾ ਪੱਛਮੀ ਦੇ ਵਿਦਿਆਰਥੀਆਂ ਵਲੋਂ ਵਜ਼ੀਫ਼ਾ ਪ੍ਰੀਖਿਆ 'ਚ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।