16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ

ਅਜੀਤ ਡੈਸਕ 11-05-2026
ਫ਼ਰੀਦਕੋਟ, 10 ਮਈ (ਸਰਬਜੀਤ ਸਿੰਘ)-ਫ਼ਰੀਦਕੋਟ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਤਿੰਨ ਵਿਅਕਤੀਆ ਨੂੰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਸੁੰਦਰ ਨਗਰ, ਨੇੜੇ ਮਿਲਾਪ ਪੈਲੇਸ, ਫ਼ਰੀਦਕੋਟ ਮੌਜੂਦ ਸਨ ਤਾਂ ਮਨਪ੍ਰੀਤ ਸਿੰਘ ਉਰਫ਼ ਸ਼ੀਲੂ ਪੁੱਤਰ ਸੂਬਾ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 38 ਪਾਬੰਦੀਸ਼ੁਦਾ ਚਿੱਟੇ ਰੰਗ ਦੀਆਂ ਨਸ਼ੇ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਆਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਸਹਾਇਕ ਥਾਣੇਦਾਰ ਹਰਦੇਵ ਸਿੰਘ ਇੰਚਰਜ, ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਪਿੰਡ ਚੰਦਬਾਜਾ ਤੋਂ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਬਲਦੇਵ ਸਿੰਘ ਵਾਸੀ ਧੂੜਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 35 ਨਸ਼ੇ ਦੀਆਂ ਚਿੱਟੇ ਰੰਗ ਦੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਹੋਈਆਂ | ਉਨ੍ਹਾਂ ਦੱਸਿਆ ਕਿ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਵੀ ਪਿੰਡ ਅਰਾਈਆਂ ਵਾਲਾ ਕਲਾ ਤੋਂ ਮਨਦੀਪ ਸਿੰਘ ਉਰਫ਼ ਦੀਪ ਪੁੱਤਰ ਮਹਿੰਦਰ ਸਿੰਘ ਨੂੰ ਕਾਬੂ ਕਰ ਕੇ ਉਸ ਪਾਸੋਂ ਕਥਿਤ ਤੌਰ 'ਤੇ 20 ਫਿੱਕੇ ਹਰੇ ਰੰਗ ਦੀਆਂ ਪਾਬੰਦੀਸ਼ੁਦਾ ਨਸ਼ੇ ਦੀਆਂ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟਤ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ |
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਸਕੂਲ ਫਤਿਹਗੜ੍ਹ ਪੰਜਤੂਰ ਵਿਖੇ ਮਾਂ ਦਿਵਸ ਮਨਾਇਆ ਅਗਲੀ ਖ਼ਬਰ ਦਿ ਲਰਨਿੰਗ ਫ਼ੀਲਡ ਏ ਗਲੋਬਲ ਸਕੂਲ ਮੋਗਾ ਵਿਖੇ 'ਵਿਦਿਆਰਥੀ ਲੀਡਰਸ਼ਿਪ ਕੌਂਸਲ' ਚੋਣਾਂ ਕਰਵਾਈਆਂ •ਚੋਣਾਂ ਵਿਦਿਆਰਥੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।