16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-05-2026

ਸ੍ਰੀ ਹੇਮਕੁੰਟ ਸਾਹਿਬ ਸਕੂਲ ਫਤਿਹਗੜ੍ਹ ਪੰਜਤੂਰ ਵਿਖੇ ਮਾਂ ਦਿਵਸ ਮਨਾਇਆ

ਅਜੀਤ ਡੈਸਕ 11-05-2026
ਫਤਿਹਗੜ੍ਹ ਪੰਜਤੂਰ, 10 ਮਈ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਿਹਗੜ੍ਹ ਪੰਜਤੂਰ ਵਿਖੇ ਪਿ੍ੰਸੀਪਲ ਅਮਰਦੀਪ ਸਿੰਘ ਅਤੇ ਪ੍ਰਾਇਮਰੀ ਕੋਆਰਡੀਨੇਟਰ ਰਾਜ਼ੀ ਅਮਰ ਦੀ ਯੋਗ ਅਗਵਾਈ ਹੇਠ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਮਾਂ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ ¢ ਇਸ ਸਮੇਂ ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਕਰਵਾਈ ਗਈ¢ ਜਿਸ ਵਿਚ ਬੱਚਿਆਂ ਵਲੋਂ ਮਾਂ ਦਿਵਸ ਨਾਲ ਸੰਬੰਧਿਤ ਭਾਸ਼ਣ, ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ¢ ਇਸ ਸਮੇਂ ਦੇ ਬੱਚਿਆਂ ਦੇ ਮਾਂ ਦਿਵਸ ਨਾਲ ਸੰਬੰਧਿਤ ਕਾਰਡ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ¢ ਪਿ੍ੰਸੀਪਲ ਅਮਰਦੀਪ ਸਿੰਘ ਨੇ ਕਿਹਾ ਕਿ ਮਾਂ ਹੀ ਬੱਚੇ ਦਾ ਪਹਿਲਾ ਸਕੂਲ ਹੁੰਦਾ ਹੈ | ਬੱਚਾ ਆਪਣੀ ਮਾਂ ਕੋਲੋਂ ਬਹੁਤ ਕੁਝ ਸਿੱਖਦਾ ਹੈ | ਉਨ੍ਹਾਂ ਬੱਚਿਆਂ ਨੂੰ ਮਾਂ ਦਿਵਸ ਦੀ ਵਧਾਈ ਦਿੱਤੀ¢ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐਮ.ਡੀ. ਰਣਜੀਤ ਕÏਰ ਸੰਧੂ ਨੇ ਵੀ ਬੱਚਿਆਂ ਨੂੰ ਮਾਂ ਦਿਵਸ ਦੀ ਵਧਾਈ ਦਿੱਤੀ | ਇਸ ਸਮੇਂ ਸਕੂਲ ਦਾ ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ¢
ਪਿਛਲੀ ਖ਼ਬਰ ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਵਿਖੇ ਨਵੇਂ ਪੀ.ਸੀ.ਆਈ. ਸਿਲੇਬਸ ਸੰਬੰਧੀ ਮੀਟਿੰਗ ਅਗਲੀ ਖ਼ਬਰ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।