ਮੋਗਾ, 10 ਮਈ (ਸੁਰਿੰਦਰਪਾਲ ਸਿੰਘ)-ਡੀ.ਐਨ. ਮਾਡਲ ਸਕੂਲ ਵਿਖੇ ਮਾਂ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ | ਮਾਵਾਂ ਨੂੰ ਆਪਣੇ ਬੱਚਿਆਂ ਦੇ ਪ੍ਰਦਰਸ਼ਨ ਦੇਖਣ ਲਈ ਵਿਸ਼ੇਸ਼ ਤੌਰ 'ਤੇ ਸੱਦਾ ਦਿੱਤਾ ਗਿਆ ਸੀ | ਇਸ ਸਮਾਗਮ ਦੌਰਾਨ ਛੋਟੇ ਬੱਚਿਆਂ ਨੇ ਰੰਗੀਨ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਅਤੇ ਵੱਖ-ਵੱਖ ਗੀਤਾਂ 'ਤੇ ਆਪਣੇ ਮਨਮੋਹਕ ਨਾਚਾਂ ਨਾਲ ਸਾਰਿਆਂ ਨੂੰ ਮੋਹਿਤ ਕੀਤਾ | ਸਕੂਲ ਪ੍ਰਧਾਨ ਤੁਸ਼ਾਰ ਗੋਇਲ, ਮੈਨੇਜਮੈਂਟ ਮੈਂਬਰ ਅਸ਼ਵਨੀ ਸ਼ਰਮਾ ਮੱਟੂ ਅਤੇ ਹੋਰ ਪਤਵੰਤੇ ਸੱਜਣਾਂ, ਅਵਿਨਾਸ਼ ਗੁਪਤਾ ਅਤੇ ਰਾਕੇਸ਼ ਗਾਂਧੀ ਨੇ ਸਾਰਿਆਂ ਨੂੰ ਮਾਂ ਦਿਵਸ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ | ਪਿ੍ੰਸੀਪਲ ਸੋਨੀਆ ਕਲਸੀ ਨੇ ਮਾਂ ਦਿਵਸ ਦੇ ਮੌਕੇ 'ਤੇ ਇਕ ਭਾਵੁਕ ਭਾਸ਼ਣ ਦਿੱਤਾ, ਜਿਸ ਵਿਚ ਬੱਚਿਆਂ, ਅਧਿਆਪਕਾਂ ਅਤੇ ਮਾਪਿਆਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਗਈ | ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਅਤੇ ਮਾਪਿਆਂ ਵਿਚਕਾਰ ਸਬੰਧ ਨੂੰ ਮਜ਼ਬੂਤ ਕਰਦੇ ਹਨ |