04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਦੇ ਹੜਤਾਲ 'ਤੇ ਜਾਣ ਕਾਰਨ ਸ਼ਹਿਰ 'ਚ ਕੂੜੇ ਦੇ ਲੱਗੇ ਢੇਰ

ਅਜੀਤ ਡੈਸਕ 12-05-2026
ਬਾਘਾ ਪੁਰਾਣਾ, 11 ਮਈ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਪੱਧਰ 'ਤੇ ਸਫ਼ਾਈ ਸੇਵਕ ਯੂਨੀਅਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਾਘਾ ਪੁਰਾਣਾ ਸ਼ਹਿਰ ਅੰਦਰ ਸਫ਼ਾਈ ਸੇਵਕ ਯੂਨੀਅਨ ਮੈਂਬਰ ਪਿਛਲੇ ਛੇ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਲਈ ਹੜਤਾਲ 'ਤੇ ਬੈਠਣ ਕਾਰਨ ਬਾਘਾਪੁਰਾਣਾ ਸ਼ਹਿਰ ਦੇ ਹਰੇਕ ਵਾਰਡ ਦੀ ਗਲੀ 'ਚ ਕੂੜੇ ਤੇ ਗੰਦਗੀ ਦੇ ਵੱਡੇ ਵੱਡੇ ਢੇਰ ਲੱਗੇ ਪਏ ਹਨ ਜਿਸ ਕਾਰਨ ਸ਼ਹਿਰ ਅੰਦਰ ਬਿਮਾਰੀ ਫੈਲਣ ਦਾ ਡਰ ਬਣਿਆ ਹੋਇਆ ਹੈ, ਪਰ ਇਸ ਪਾਸੇ ਪੰਜਾਬ ਸਰਕਾਰ, ਹਲਕਾ ਵਿਧਾਇਕ ਜਾਂ ਨਗਰ ਕੌਂਸਲ ਪ੍ਰਧਾਨ ਦਾ ਕੋਈ ਧਿਆਨ ਨਹੀ ਹੈ | ਇਸ ਮੌਕੇ ਬਾਘਾ ਪੁਰਾਣਾ ਸ਼ਹਿਰ ਦੇ ਸਫ਼ਾਈ ਸੇਵਕ ਯੂਨੀਅਨ ਪ੍ਰਧਾਨ ਮਨਜੀਤ ਸਿੰਘ, ਵਾਈਸ ਪ੍ਰਧਾਨ ਭਾਗ ਮੱਲ, ਸੈਕਟਰੀ ਸੁਰਿੰਦਰਪਾਲ ਆਦਿ ਦਰਜਨਾਂ ਸਫ਼ਾਈ ਸੇਵਕ ਯੂਨੀਅਨ ਮੈਂਬਰ ਨੇ ਦੱਸਿਆ ਕਿ ਆਪ ਪਾਰਟੀ ਦੀ ਸਰਕਾਰ ਬਣੀ ਨੂੰ ਲਗਭਗ ਪੰਜ ਸਾਲ ਪੂਰੇ ਹੋਣ ਵਾਲੇ ਹਨ ਪਰ ਸਰਕਾਰ ਨੇ ਸਫ਼ਾਈ ਸੇਵਕਾਂ ਦੀਆਂ ਹੱਕਾਂ ਮੰਗਾਂ ਵੱਲ ਕੋਈ ਧਿਆਨ ਨਹੀ ਦਿੱਤਾ ਜਿਸ ਦੇ ਚੱਲਦਿਆਂ ਸਫ਼ਾਈ ਸੇਵਕ ਯੂਨੀਅਨ ਮੈਂਬਰਾਂ ਨੇ ਮਜਬੂਰ ਹੋ ਕੇ ਸ਼ਹਿਰ ਦੇ ਕਿਸੇ ਵੀ ਘਰ, ਸਰਕਾਰੀ ਵਿਭਾਗ, ਪ੍ਰਾਈਵੇਟ ਅਦਾਰੇ, ਸੜਕਾਂ ਆਦਿ ਤੋਂ ਕੂੜਾ ਨਾ ਚੁੱਕਣ ਦਾ ਫ਼ੈਸਲਾ ਲੈਂਦੇ ਹੋਏ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦੇ ਹੋਏ ਹੜਤਾਲ ਕੀਤੀ ਹੈ | ਰੋਸ ਧਰਨੇ 'ਤੇ ਬੈਠੇ ਸਫ਼ਾਈ ਸੇਵਕ ਕਰਮਚਾਰੀਆਂ ਨੇ ਸਰਕਾਰ ਪ੍ਰਤੀ ਗ਼ੁੱਸਾ ਪ੍ਰਗਟ ਕਰਦੇ ਹੋਏ ਦੱਸਿਆ ਕਿ ਹਲਕਾ ਵਿਧਾਇਕ ਅੰਮਿ੍ਤਪਾਲ ਸਿੰਘ ਸੁਖਾਨੰਦ ਕਿਹਾ ਰਿਹਾ ਕਿ ਪੰਜਾਬ ਸਰਕਾਰ ਕੋਲ ਬਜਟ ਨਹੀ ਹੈ ਪਰ ਇਕ ਪਾਸੇ ਬਾਘਾ ਪੁਰਾਣਾ ਸ਼ਹਿਰ ਅੰਦਰ ਕਰੋੜਾਂ ਰੁਪਏ ਦੀਆਂ ਗਰਾਂਟਾਂ ਆਉਣ 'ਤੇ ਸ਼ਹਿਰ ਦੀ ਨੁਹਾਰ ਬਦਲਣ ਦੇ ਕਾਗ਼ਜ਼ੀ ਦਾਅਵੇ ਦੀਆਂ ਪ੍ਰੈੱਸ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ ਦਾ ਹਰੇਕ ਵਰਗ ਦੁਖੀ ਹੈ ਅਤੇ ਸ਼ਹਿਰ ਵਾਸੀ ਆਪਣੇ ਪੱਧਰ 'ਤੇ ਕੂੜਾ ਸੁੱਟ ਰਹੇ ਹਨ ਜਿਸ ਕਾਰਨ ਹਰੇਕ ਰਿਹਾਇਸ਼ੀ ਕਲੋਲੀਆਂ. ਬੱਸ ਸਟੈਂਡ, ਜਨਤਕ ਥਾਵਾਂ, ਸ਼ਹਿਰ ਦੇ ਹਰੇਕ ਵਾਰਡ ਦੀ ਗਲੀ ਅਤੇ ਸ਼ਹਿਰ 'ਚੋਂ ਵੱਖ-ਵੱਖ ਪਿੰਡਾਂ ਸ਼ਹਿਰਾਂ ਨੂੰ ਨਿਕਲਦੀਆਂ ਵੱਡੀਆਂ ਛੋਟੀਆਂ ਸੜਕਾਂ 'ਤੇ ਕੂੜੇ ਦੇ ਢੇਰ ਲੱਗੇ ਪਏ ਹਨ ਜਿਸ ਕਾਰਨ ਲੰਘਣ ਵਾਲੇ ਲੋਕਾਂ ਨੂੰ ਸੜੇ ਹਾਣ ਬਦਬੂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਕੂੜੇ ਦੇ ਢੇਰਾਂ ਕਾਰਨ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਬਣ ਰਿਹਾ ਹੈ | ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਸਫ਼ਾਈ ਸੇਵਕਾਂ ਦੇ ਇਸ ਧਰਨੇ ਕਾਰਨ ਲੋਕਾਂ ਦਾ ਬਾਹਰ ਨਿਕਲਣਾ ਮੁਸ਼ਕਿਲ ਹੋਇਆ ਪਿਆ ਹੈ | ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਅਤੇ ਹਲਕਾ ਵਿਧਾਇਕ ਨੂੰ ਅਪੀਲ ਕੀਤੀ ਕਿ ਸਫ਼ਾਈ ਸੇਵਕਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਦਿੱਤਾ ਜਾਵੇ ਤਾਂ ਜੋ ਸ਼ਹਿਰ ਦੀ ਸਫ਼ਾਈ ਵਿਵਸਥਾ ਪਹਿਲਾਂ ਵਾਂਗ ਬਹਾਲ ਹੋ ਸਕੇ |
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਕਣਕ ਦੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਘਟਾਉਣ ਲਈ ਲਗਾਤਾਰ ਉਪਰਾਲੇ ਜਾਰੀ ਅਗਲੀ ਖ਼ਬਰ ਡਾ. ਸੀਮਾਂਤ ਵਲੋਂ ਮਾਣਯੋਗ ਹਾਈ ਕੋਰਟ ਵਿਚ ਦਾਇਰ ਕੀਤੀ ਰਿੱਟ ਪਟੀਸ਼ਨ 'ਤੇ ਸਰਕਾਰ ਨੂੰ ਪੁਰਾਣੀ ਵਾਰਡਬੰਦੀ 'ਤੇ ਚੋਣਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।