04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਕਣਕ ਦੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਘਟਾਉਣ ਲਈ ਲਗਾਤਾਰ ਉਪਰਾਲੇ ਜਾਰੀ

ਅਜੀਤ ਡੈਸਕ 12-05-2026
ਮੋਗਾ, 11 ਮਈ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੀ ਬਿਜਾਏ ਇਸ ਦੀ ਖੇਤਾਂ ਵਿਚ ਹੀ ਸਾਂਭ-ਸੰਭਾਲ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਕਣਕ ਦੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੇ ਗਰਾਫ਼ ਨੂੰ ਘਟਾਉਣ ਲਈ ਲਗਾਤਾਰ ਪੁਰਜ਼ੋਰ ਉਪਰਾਲੇ ਜਾਰੀ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਕੀਤਾ | ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਅਧਿਕਾਰੀਆਂ ਨੂੰ ਲਗਾਤਾਰ ਫ਼ੀਲਡ ਵਿਚ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਗਏ ਹਨ ਤੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਖੇਤਾਂ ਵਿਚ ਹੀ ਮਿਲਾਉਣ ਦਾ ਸੱਦਾ ਦਿੱਤਾ ਜਾ ਰਿਹਾ ਹੈ | ਕਣਕ ਦੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵਲੋਂ ਨੋਡਲ ਅਫ਼ਸਰਾਂ, ਕਲਸਟਰ ਅਫ਼ਸਰਾਂ ਤੇ ਐਸ.ਡੀ.ਐਮ. ਤੋਂ ਇਲਾਵਾ ਪ੍ਰਦੂਸ਼ਣ ਕੰਟਰੋਲ ਬੋਰਡ ਤੇ ਖੇਤੀਬਾੜੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਕਣਕ ਦੇ ਨਾੜ ਨੂੰ ਅੱਗ ਲਾਉਂਦੀਆਂ ਘਟਨਾਵਾਂ ਨੂੰ ਰੋਕਣ ਲਈ ਹੋਰ ਅਸਰਦਾਰ ਤਰੀਕੇ ਦੇ ਨਾਲ ਕੰਮ ਕਰਨ | ਉਨ੍ਹਾਂ ਕਿਹਾ ਕਿ ਇਸ ਕਣਕ ਦੇ ਨਾੜ ਨੂੰ ਅੱਗ ਲਾਏ ਜਾਣ ਨਾਲ ਜਿੱਥੇ ਜੀਵ ਜੰਤੂਆਂ ਨੂੰ ਖ਼ਤਰਾ ਪੈਦਾ ਹੁੰਦਾ ਹੈ, ਉਸ ਦੇ ਨਾਲ-ਨਾਲ ਜ਼ਮੀਨ ਦੀ ਸਿਹਤ 'ਤੇ ਵੀ ਇਸ ਨਾਲ ਬਹੁਤ ਮਾੜਾ ਅਸਰ ਪੈਂਦਾ ਹੈ | ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨੂੰ ਲਗਾਤਾਰ ਫ਼ੀਲਡ ਦਾ ਦੌਰਾ ਹੌਟਸਪੋਟ ਵਾਲੇ ਖੇਤਰ ਜਾਂ ਪਿੰਡ ਉੱਪਰ ਵਿਸ਼ੇਸ਼ ਨਿਗਰਾਨੀ ਕਰਨ ਤੇ ਸੈਮੀਨਾਰ ਲਗਾਏ ਜਾਣ ਦੇ ਨਿਰਦੇਸ਼ ਜਾਰੀ ਕੀਤੇ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੇ ਨਾਲ ਪਿੰਡਾਂ ਦੇ ਵਿਚ ਜਾ ਕੇ ਸਿੱਧਾ ਰਾਬਤਾ ਬਣਾਉਣ ਤਾਂ ਉਨ੍ਹਾਂ ਨੂੰ ਅੱਗ ਲਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਬਾਰੇ ਸੁਚੱਜੇ ਢੰਗ ਨਾਲ ਦੱਸਿਆ ਜਾ ਸਕੇ | ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਨੂੰ ਸਾੜਨ ਦੀ ਥਾਂ ਉਸ ਦਾ ਖੇਤਾਂ ਵਿਚ ਨਿਪਟਾਰਾ ਕਰਨ |
ਪਿਛਲੀ ਖ਼ਬਰ ਅੰਮਿ੍ਤਸਰ-ਜਲੰਧਰ ਧਮਾਕਿਆਂ ਨੂੰ ਲੈ ਕੇ ਭਾਜਪਾ ਦਾ ਮੋਗਾ ਵਿਚ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਫ਼ਾਈ ਸੇਵਕ ਯੂਨੀਅਨ ਬਾਘਾ ਪੁਰਾਣਾ ਦੇ ਹੜਤਾਲ 'ਤੇ ਜਾਣ ਕਾਰਨ ਸ਼ਹਿਰ 'ਚ ਕੂੜੇ ਦੇ ਲੱਗੇ ਢੇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।