04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-05-2026

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ 'ਚ ਦੇਸ਼ ਦਾ ਸਰਬਪੱਖੀ ਵਿਕਾਸ ਵਿਰੋਧੀ ਪਾਰਟੀਆਂ ਤੋਂ ਹਜ਼ਮ ਨਹੀਂ ਹੋ ਰਿਹਾ-ਕੈਲਾ

ਅਜੀਤ ਡੈਸਕ 12-05-2026
ਧਰਮਕੋਟ, 11 ਮਈ (ਪਰਮਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਧਰਮਕੋਟ ਅਤੇ ਜ਼ਿਲ੍ਹਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਕੈਲਾ ਵਲੋਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਗਿਆ ਕਿ ਦੇਸ਼ ਦੀ ਕੇਂਦਰੀ ਲੀਡਰਸ਼ਿਪ, ਜਿਸ ਦੀ ਅਗਵਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ, ਬਿਨਾਂ ਕਿਸੇ ਭੇਦਭਾਵ ਅਤੇ ਪੱਖਪਾਤ ਤੋਂ ਦੇਸ਼ ਦਾ ਸਰਬਪੱਖੀ ਵਿਕਾਸ ਕਰ ਰਹੀ ਹੈ ਅਤੇ ਸੰਵਿਧਾਨ ਦੇ ਦਾਇਰੇ ਵਿਚ ਰਹਿ ਕੇ ਲੋਕਾਂ ਦਾ ਭਰੋਸਾ ਮਜ਼ਬੂਤ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਭਾਜਪਾ ਦੀ ਵਧਦੀ ਲੋਕਪਿ੍ਯਤਾ ਅਤੇ ਕੇਂਦਰ ਸਰਕਾਰ ਦੀ ਪਾਰਦਰਸ਼ੀ ਕਾਰਗੁਜ਼ਾਰੀ ਵਿਰੋਧੀ ਪਾਰਟੀਆਂ ਤੋਂ ਹਜ਼ਮ ਨਹੀਂ ਹੋ ਰਹੀ, ਜਿਸ ਕਰਕੇ ਉਹ ਵਿਦੇਸ਼ੀ ਤਾਕਤਾਂ ਅਤੇ ਝੂਠੀ ਸਿਆਸਤ ਦਾ ਸਹਾਰਾ ਲੈ ਕੇ ਭਾਜਪਾ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ | ਸ਼ਮਸ਼ੇਰ ਸਿੰਘ ਕੈਲਾ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਵਲੋਂ ਈਡੀ ਦੀ ਕਾਰਵਾਈ ਦੇ ਖ਼ਿਲਾਫ਼ ਕੀਤਾ ਗਿਆ ਰੋਸ ਪ੍ਰਦਰਸ਼ਨ ਅਸਲ ਵਿਚ ''ਰਾਜਨੀਤਿਕ ਗੁੰਡਾਗਰਦੀ'' ਦਾ ਰੂਪ ਸੀ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਇੰਟੈਲੀਜੈਂਸ ਅਤੇ ਖ਼ੁਫ਼ੀਆ ਰਿਪੋਰਟਾਂ ਨੂੰ ਨਜ਼ਰਅੰਦਾਜ਼ ਕਰਕੇ ਸਿਰਫ਼ ਭਾਜਪਾ ਨੂੰ ਰਾਜਨੀਤਿਕ ਤੌਰ 'ਤੇ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ, ਜੋ ਕਿ ਲੋਕਤੰਤਰ ਅਤੇ ਸੰਵਿਧਾਨਕ ਮਰਿਆਦਾਵਾਂ ਦੇ ਖ਼ਿਲਾਫ਼ ਹੈ | ਇਸ ਦੌਰਾਨ ਭਾਜਪਾ ਆਗੂਆਂ ਦਾ ਇਕ ਵਫ਼ਦ ਜ਼ਿਲ੍ਹਾ ਮੋਗਾ ਪੁਲਿਸ ਹੈੱਡਕੁਆਟਰ ਪੁੱਜਿਆ, ਜ਼ਿਲ੍ਹਾ ਪ੍ਰਧਾਨ ਡਾ. ਹਰਜੋਤ ਕਮਲ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਜ਼ਿਲੇ੍ਹ ਭਰ ਤੋਂ ਭਾਜਪਾ ਆਗੂ, ਸਰਕਲ ਪ੍ਰਧਾਨ ਅਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਰਹੇ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਇੰਟੈਲੀਜੈਂਸ ਅਤੇ ਖ਼ੁਫ਼ੀਆ ਰਿਪੋਰਟਾਂ ਨੂੰ ਨਜ਼ਰਅੰਦਾਜ਼ ਕਰਕੇ ਸਿਰਫ਼ ਭਾਜਪਾ ਨੂੰ ਰਾਜਨੀਤਿਕ ਤੌਰ 'ਤੇ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈੈ | ਇਸ ਮੌਕੇ ਜ਼ਿਲੇ੍ਹ ਭਰ ਤੋਂ ਭਾਜਪਾ ਆਗੂ, ਸਰਕਲ ਪ੍ਰਧਾਨ ਅਤੇ ਵਰਕਰ ਵੱਡੀ ਗਿਣਤੀ ਵਿਚ ਮੌਜੂਦ ਰਹੇ |
ਪਿਛਲੀ ਖ਼ਬਰ ਆਪਣੀਆਂ ਨਾਕਾਮੀਆਂ ਛਪਾਉਣ ਲਈ ਆਪ ਸਰਕਾਰ ਪੰਜਾਬ ਦੀ ਲਾਅ ਐਂਡ ਆਰਡਰ ਦੀ ਸਥਿਤੀ ਕਰ ਰਹੀ ਖ਼ਰਾਬ-ਜਥੇਦਾਰ ਮਾਹਲਾ ਅਗਲੀ ਖ਼ਬਰ ਐਡਵੋਕੇਟ ਅਮਿਤ ਅਗਰਵਾਲ ਨੂੰ ਬੀ.ਜੇ.ਪੀ. ਪੰਜਾਬ ਆਰ.ਟੀ.ਆਈ. ਸੈੱਲ ਦਾ ਕੋ-ਕਨਵੀਨਰ ਬਣਨ 'ਤੇ ਭਰਪੂਰ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।